ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਮਾਂ ਹੋ ਗਈ ਬੇਹੋਸ਼ (ਵੀਡੀਓ)
Sunday, May 29, 2022 - 09:55 PM (IST)
 
            
            ਮਾਨਸਾ : ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਮਾਂ ਦਾ ਰੋ-ਰੋ ਬੁਰਾ ਹਾਲ ਹੈ ਤੇ ਉਨ੍ਹਾਂ ਦਾ ਹਾਲ ਵੇਖਿਆ ਨਹੀਂ ਜਾ ਰਿਹਾ। ਖ਼ਬਰ ਹੈ ਕਿ ਇਸ ਦੌਰਾਨ ਉਹ ਬੇਹੋਸ਼ ਹੋ ਗਏ। ਦੱਸ ਦੇਈਏ ਕਿ ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਦੇ ਲੋਕਾਂ ਵਿੱਚ ਡਰ ਅਤੇ ਸਹਿਮ ਪਾਇਆ ਜਾ ਰਿਹਾ ਹੈ। ਹਮਲਾਵਰਾਂ ਨੇ ਸਿੱਧੂ ਮੂਸੇਵਾਲਾ 'ਤੇ 20 ਦੇ ਕਰੀਬ ਗੋਲੀਆਂ ਚਲਾਈਆਂ, ਜਿਸ ਕਾਰਨ ਸਿੱਧੂ ਮੂਸੇਵਾਲਾ ਦੀ ਹਸਪਤਾਲ 'ਚ ਮੌਤ ਹੋ ਗਈ। ਇਸ ਘਟਨਾ ਦੌਰਾਨ ਸਿੱਧੂ ਦੇ ਤਿੰਨ ਸਾਥੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ 'ਚੋਂ ਇਕ ਦੀ ਮੌਤ ਹੋ ਗਈ ਹੈ।
ਸਿੱਧੂ ਦੀ ਮੌਤ ਤੋਂ ਬਾਅਦ ਮਾਂ ਹੋ ਗਈ ਬੇਹੋਸ਼, ਵੇਖੋ ਤਸਵੀਰਾਂਸਿੱਧੂ ਦੀ ਮੌਤ ਤੋਂ ਬਾਅਦ ਮਾਂ ਹੋ ਗਈ ਬੇਹੋਸ਼, ਵੇਖੋ ਤਸਵੀਰਾਂ #Punjab #SidhuMoosewala #Death #Mother
Posted by JagBani on Sunday, May 29, 2022

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            