ਰਾਹੁਲ ਗਾਂਧੀ ਨੂੰ ਮਿਲੇ ਸਿੱਧੂ ਮੂਸੇਵਾਲਾ, ਤਸਵੀਰ ਆਈ ਸਾਹਮਣੇ

Friday, Dec 03, 2021 - 06:59 PM (IST)

ਰਾਹੁਲ ਗਾਂਧੀ ਨੂੰ ਮਿਲੇ ਸਿੱਧੂ ਮੂਸੇਵਾਲਾ, ਤਸਵੀਰ ਆਈ ਸਾਹਮਣੇ

ਨਵੀਂ ਦਿੱਲੀ-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਤੇ ਗਾਇਕ ਸਿੱਧੂ ਮੂਸੇਵਾਲਾ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਿੱਧੂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅੱਜ ਤੋਂ ਰਾਜਾ ਵੜਿੰਗ ਉਨ੍ਹਾਂ ਦੇ ਮੈਂਟੋਰ ਹਨ। ਉਨ੍ਹਾਂ ਨੂੰ ਕੋਈ ਵੀ ਪ੍ਰੇਸ਼ਾਨੀ ਹੋਵੇ ਤਾਂ ਉਹ ਸਿੱਧਾ ਰਾਹੁਲ ਗਾਂਧੀ ਨਾਲ ਸੰਪਰਕ ਕਰ ਸਕਦੇ ਹਨ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨ

ਇਸ ਦੌਰਾਨ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਹ ਪੰਜਾਬ ਦੇ ਵਿਕਾਸ ਲਈ ਸਿਆਸਤ ਵਿਚ ਆਏ ਹਨ ਤੇ ਉਹ ਇਹ ਕੰਮ ਅੱਗੇ ਜਾਰੀ ਰੱਖਣਗੇ। ਇਸ ਦੌਰਾਨ ਪੰਜਾਬ ਕਾਂਰਗਸ ਇੰਚਾਰਜ ਹਰੀਸ਼ ਚੌਧਰੀ, ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੀ ਉਨ੍ਹਾਂ ਦੇ ਨਾਲ ਸਨ। ਜ਼ਿਕਰਯੋਗ ਹੈ ਕਿ ਅੱਜ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਏ ਸਨ। 

ਨੋਟ-ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

 


author

Manoj

Content Editor

Related News