ਸਿੱਧੂ ਮੂਸੇਵਾਲਾ ਕਤਲਕਾਂਡ: 4 ਮੁਲਜ਼ਮ ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ ’ਚ ਤਬਦੀਲ
Saturday, Jun 18, 2022 - 11:08 AM (IST)

ਤਰਨਤਾਰਨ (ਰਮਨ) - ਕਾਂਗਰਸੀ ਨੇਤਾ ਅਤੇ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ’ਚ ਪੁਲਸ ਵੱਲੋਂ ਨਾਮਜ਼ਦ ਕੀਤੇ ਗਏ 4 ਮੁਲਜ਼ਮਾਂ ਨੂੰ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੀ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਮੁਲਜ਼ਮਾਂ ਦੀ ਸੁਰੱਖਿਆ ਲਈ ਵੱਖਰੇ ਤੌਰ ’ਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਸਖ਼ਤ ਇੰਤਜ਼ਾਮ ਕੀਤੇ ਗਏ ਹਨ।
ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਕਾਂਗਰਸ ਦਾ ਸਾਬਕਾ ਵਿਧਾਇਕ ਜੋਗਿੰਦਰ ਭੋਆ ਗ੍ਰਿਫ਼ਤਾਰ
ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸੰਦੀਪ ਸਿੰਘ ਉਰਫ ਕੇਕੜਾ ਪੁੱਤਰ ਬਲਦੇਵ ਸਿੰਘ ਵਾਸੀ ਵਾਰਡ ਨੰਬਰ 4 ਕਾਲਿਆਂਵਾਲੀ ਹਰਿਆਣਾ, ਚਰਨਜੀਤ ਸਿੰਘ ਉਰਫ਼ ਚੇਤਨ ਪੁੱਤਰ ਸੁਖਦੇਵ ਸਿੰਘ ਵਾਸੀ ਬੱਲਾ ਰਾਮਨਗਰ ਬਠਿੰਡਾ, ਮਨਪ੍ਰੀਤ ਸਿੰਘ ਉਰਫ ਭਾਊ ਪੁੱਤਰ ਸੁਖਪਾਲ ਸਿੰਘ ਵਾਸੀ ਢੇ ਭਾਈ ਬਠਿੰਡਾ ਅਤੇ ਪ੍ਰਭਦੀਪ ਸਿੰਘ ਉਰਫ ਬੱਬੀ ਪੁੱਤਰ ਹਰਮੀਤ ਸਿੰਘ ਵਾਸੀ ਪਿੰਡ ਤੱਥ ਧਮਾਲ ਜ਼ਿਲ੍ਹਾ ਸਿਰਸਾ ਹਰਿਆਣਾ ਨੂੰ ਪੁਲਸ ਦੇ ਕਰੜੇ ਸੁਰੱਖਿਆ ਪ੍ਰਬੰਧਾਂ ਹੇਠ ਸ਼ੁੱਕਰਵਾਰ ਸ਼ਾਮ ਤਬਦੀਲ ਕਰ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ