'ਆਪ' ਆਗੂ ਮਲਵਿੰਦਰ ਕੰਗ ਦਾ ਬਿਆਨ-ਵਿਰੋਧੀ ਪਾਰਟੀਆਂ 'ਮੂਸੇਵਾਲਾ' ਦੀ ਮੌਤ 'ਤੇ ਕਰ ਰਹੀਆਂ ਗੰਦੀ ਸਿਆਸਤ
Thursday, Jun 02, 2022 - 03:50 PM (IST)
ਚੰਡੀਗੜ੍ਹ (ਬਿਊਰੋ) - ਆਮ ਆਦਮੀ ਪਾਰਟੀ ਦੇ ਆਗੂ ਮਲਵਿੰਦਰ ਸਿੰਘ ਕੰਗ ਵਲੋਂ ਅੱਜ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ‘ਆਪ’ ਆਗੂ ਮਲਵਿੰਦਰ ਕੰਗ ਨੇ ਮੂਸੇਵਾਲਾ ਦੇ ਹੋਏ ਕਤਲ ਨੂੰ ਲੈ ਕੇ ਵਿਰੋਧੀ ਪਾਰਟੀਆਂ ’ਤੇ ਸਿਆਸਤ ਕਰਨ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਮੂਸੇਵਾਲਾ ਦੇ ਕਤਲਕਾਂਡ ਨੂੰ ਲੈ ਕੇ ਵਿਰੋਧੀਆਂ ਦੇ ਸੁਰ ਬਦਲਦੇ ਨਜ਼ਰ ਆਏ ਹਨ।
ਪੜ੍ਹੋ ਇਹ ਵੀ ਖ਼ਬਰ: ਜੂਨ 1984 'ਚ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤ ਦਰਸ਼ਨ ਲਈ ਰਖਵਾਏ (ਤਸਵੀਰਾਂ)
ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਨੇ ਸਿੱਧੂ ਮੂਸੇਵਾਲ ਦੀ ਸਿਆਸਤ ਦੇ ਤੌਰ ’ਤੇ ਵਰਤੋਂ ਕੀਤੀ ਅਤੇ ਉਸ ਦੀ ਮੌਤ ਤੋਂ ਬਾਅਦ ਵੀ ਉਸ ਨੂੰ ਸਿਆਸਤ ਲਈ ਵਰਤ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲ ਦੇ ਕੰਮ ਨੂੰ ਲੈ ਕੇ ਨਾ ਕਦੇ ਕੋਈ ਕੁਮੈਂਟ ਕੀਤਾ ਹੈ ਅਤੇ ਨਾ ਹੀ ਅਜਿਹਾ ਕਰਨ ਦਾ ਉਨ੍ਹਾਂ ਦਾ ਕੋਈ ਵਿਚਾਰ ਹੈ। ਵਿਰੋਧੀਆਂ ਨੇ ਮੂਸੇਵਾਲਾ ਨੂੰ ਗੈਂਗਸਟਰ ਤੋਂ ਲੈ ਕੇ ਦੇਸ਼ ਵਿਰੋਧੀ ਤੱਕ ਕਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸਿਤਾਰੇ ਦੀ ਮੌਤ ’ਤੇ ਗੰਦੀ ਰਾਜਨੀਤੀ ਕੀਤੀ ਗਈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਖਾਲਸਾ ਕਾਲਜ ਦੇ ਬਾਹਰ ਭਿੜੀਆਂ ਦੋ ਧਿਰਾਂ, ਚੱਲੀਆਂ ਗੋਲ਼ੀਆਂ
‘ਆਪ’ ਆਗੂ ਮਲਵਿੰਦਰ ਕੰਗ ਨੇ ਕਿਹਾ ਕਿ ਮੂਸੇਵਾਲ ਦਾ ਅਜੇ ਸਸਕਾਰ ਨਹੀਂ ਸੀ ਹੋਇਆ ਕਿ ਵਿਰੋਧੀ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਚੋਣ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ: ‘ਆਪ’ ਵਿਧਾਇਕ ਦੀ ਬੇਕਾਬੂ ਹੋਈ ਤੇਜ਼ ਰਫ਼ਤਾਰ ਗੱਡੀ ਨੇ ਦੋ ਕਾਰਾਂ ਨੂੰ ਮਾਰੀ ਟੱਕਰ, ਉੱਡੇ ਪਰਖੱਚੇ (ਤਸਵੀਰਾਂ)