ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਪੁਲਸ ਨੇ ਜੱਗੂ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
Wednesday, Jun 29, 2022 - 06:35 PM (IST)
ਚੰਡੀਗ਼ੜ੍ਹ/ਮਾਨਸਾ : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਪੰਜਾਬ ਪੁਲਸ ਨੇ ਗੈਂਗਸਟਰ ਅਤੇ ਲਾਰੈਂਸ ਬਿਸ਼ਨੋਈ ਦੇ ਸਾਥੀ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹਾਸਲ ਕੀਤਾ ਹੈ। ਸੂਤਰਾਂ ਮੁਤਾਬਕ ਮੂਸੇਵਾਲਾ ਨੂੰ ਕਤਲ ਕਰਨ ਵਾਲਿਆਂ ਵਿਚ ਦੋ ਸ਼ਾਰਪ ਸ਼ੂਟਰ ਜੱਗੂ ਭਗਵਾਨਪੁਰੀਆ ਨੇ ਉਪਲੱਬਧ ਕਰਵਾਏ ਸਨ। ਜੱਗੂ ਵੀ ਲਾਰੈਂਸ ਵਾਲੇ ਸਿੰਡੀਕੇਟ ਦਾ ਹੀ ਮੈਂਬਰ ਹੈ। ਇਸ ਦਾ ਖੁਲਾਸਾ ਹੋਣ ਤੋਂ ਬਾਅਦ ਪੰਜਾਬ ਪੁਲਸ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚੀ ਅਤੇ ਜੱਗੂ ਭਗਵਾਨਪੁਰੀਆ ਨੂੰ ਦਾ ਪ੍ਰੋਡਕਸ਼ਨ ਵਾਰੰਟ ਹਾਸਲ ਕੀਤਾ। ਜਿਸ ਤੋਂ ਬਾਅਦ ਅਦਾਲਤ ਦੇ ਹੁਕਮਾਂ ’ਤੇ ਜੱਗੂ ਭਗਵਾਨਪੁਰੀਆ ਨੂੰ ਤਿਹਾੜਾ ਜੇਲ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਜੱਗੂ ਨੂੰ ਭਲਕੇ 30 ਜੂਨ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਬਠਿੰਡਾ ਜੇਲ੍ਹ ’ਚ ਬੰਦ ਗੈਂਗਸਟਰ ਗੁਰਦੀਪ ਤੇ ਰਾਜਵੀਰ ਦਾ ਵੱਡਾ ਕਾਰਨਾਮਾ ਆਇਆ ਸਾਹਮਣੇ
ਹੁਣ ਪੁਲਸ ਨੂੰ ਜੱਗੂ ਦਾ ਟ੍ਰਾਜ਼ਿਟ ਰਿਮਾਂਡ ਵੀ ਮਿਲ ਗਿਆ ਹੈ। ਜਿਸ ਤੋਂ ਬਾਅਦ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਲਿਆਂਦਾ ਜਾ ਰਿਹਾ ਹੈ। ਇਥੋਂ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਲਾਰੈਂਸ ਤੋਂ ਪਹਿਲਾਂ ਹੀ ਪੰਜਾਬ ਪੁਲਸ ਪੁੱਛਗਿੱਛ ਕਰ ਰਹੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਜੱਗੂ ਦੀ ਭੂਮਿਕਾ ਨੂੰ ਲੈ ਕੇ ਤੋਂ ਪਹਿਲਾਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਜਿਸ ਵਿਚ ਉਸ ਨੇ ਦੱਸਿਆ ਸੀ ਕਿ ਤਿਹਾੜ ਜੇਲ ਵਿਚ ਉਸ ਦੀ ਅਤੇ ਲਾਰੈਂਸ ਦੀ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨਾਲ ਗੱਲਬਾਤ ਹੁੰਦੀ ਸੀ। ਹਾਲਾਂਕਿ ਬਾਅਦ ਵਿਚ ਉਨ੍ਹਾਂ ਦੀਆਂ ਬੈਰਕਾਂ ਬਦਲ ਦਿੱਤੀਆਂ ਗਈਆਂ, ਜਿਸ ਪਿੱਛੋਂ ਉਸ ਨੂੰ ਨਹੀਂ ਪਤਾ ਕਿ ਅੱਗੇ ਕੀ ਹੋਇਆ?
ਇਹ ਵੀ ਪੜ੍ਹੋ : ਅਤਿ ਦੀ ਗਰਮੀ ਕਾਰਣ ਹਾਲੋ-ਬੇਹਾਲ ਹੋਏ ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਇਸ ਦਿਨ ਦਸਤਕ ਦੇਵੇਗਾ ਮਾਨਸੂਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।