ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਗ੍ਰਿਫ਼ਤਾਰ ਜਸਕਰਨ ਦੇ ਮਾਤਾ-ਪਿਤਾ ਆਏ ਸਾਹਮਣੇ, ਦਿੱਤਾ ਵੱਡਾ ਬਿਆਨ

06/25/2022 4:11:58 PM

ਭਾਦਸੋਂ (ਅਵਤਾਰ) : ਬਹੁ-ਚਰਚਿਤ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਹਥਿਆਰਾਂ ਦੀ ਸਪਲਾਈ ਦੇਣ ਦੇ ਦੋਸ਼ਾਂ ਵਿਚ ਲੁਧਿਆਣਾ ਪੁਲਸ ਵਲੋਂ ਭਾਦਸੋਂ ਨਜ਼ਦੀਕ ਪੈਂਦੇ ਪਿੰਡ ਸਮਸ਼ਪੁਰ ਦੇ 22 ਸਾਲਾ ਦੇ ਨੌਜਵਾਨ ਜਸਕਰਨ ਸਿੰਘ ਨੂੰ ਬੀਤੇ ਦਿਨੀਂ ਪੁਲਸ ਨੇ ਗ੍ਰਿਫ਼ਤਾਰ ਕੀਤਾ ਸੀ। ਜਸਕਰਨ ’ਤੇ ਸਿੱਧੂ ਕਤਲ ਕਾਂਡ ਵਿਚ ਹਥਿਆਰ ਸਪਲਾਈ ਕਰਨ ਦਾ ਇਲਜ਼ਾਮ ਹੈ ਅਤੇ ਉਸਦੇ ਸੰਬੰਧ ਕੈਨੇਡਾ ਵਿਚ ਬੈਠੇ ਗੈਂਗਸਟਰ ਗੋਲਡੀ ਬਰਾੜ ਨਾਲ ਦੱਸੇ ਜਾ ਰਹੇ ਹਨ। ਉਕਤ ਨੌਜਵਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਭਾਦਸੋਂ ਖੇਤਰ ਸੁਰਖੀਆਂ ਵਿਚ ਆ ਗਿਆ ਹੈ ਅਤੇ ਜਸਕਰਨ ਸਿੰਘ ਦੇ ਪਿੰਡ ਸਮਸ਼ਪੁਰ (ਸੌਂਸਪੁਰ) ’ਚ ਪੁਲਸ ਸਮੇਤ ਮੀਡੀਆ ਕਰਮੀਆਂ ਦਾ ਤਾਂਤਾ ਲੱਗਿਆ ਰਿਹਾ। ਗ੍ਰਿਫ਼ਤਾਰ ਕੀਤੇ ਨੌਜਵਾਨ ਜਸਕਰਨ ਸਿੰਘ ਦੇ ਪਿਤਾ ਜਗਤਾਰ ਸਿੰਘ ਅਤੇ ਮਾਤਾ ਰਾਜਵਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਡੇ ਪੁੱਤਰ ਨੂੰ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਸਕਰਨ ਸਿੰਘ ਜੋ ਕਿ ਕਬੱਡੀ ਦਾ ਇਕ ਮਿਹਨਤ ਕਰਨ ਵਾਲਾ ਨੌਜਵਾਨ ਹੈ ਅਤੇ ਉਸ ਨੇ ਅੱਜ ਤੱਕ ਕੋਈ ਨਸ਼ਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ 23 ਜੂਨ ਨੂੰ ਪਤਾ ਲੱਗਾ ਕਿ ਸਾਡੇ ਪੁੱਤਰ ਜਸਕਰਨ ਸਿੰਘ ਨੂੰ ਭਾਦਸੋਂ ਵਿਖੇ ਇਕ ਬਰਗਰ ਬਾਈਟ ਨਾਮਕ ਦੁਕਾਨ ਤੋਂ ਪੁਲਸ ਨੇ ਚੁੱਕ ਲਿਆ ਹੈ।

ਇਹ ਵੀ ਪੜ੍ਹੋ : ਖੇਤੀਬਾੜੀ ਸਹਿਕਾਰੀ ਬੈਂਕ ਦੇ ਚੇਅਰਮੈਨ ਤੇ ਸੀਨੀਅਰ ‘ਆਪ’ ਆਗੂ ਨੇ ਕੀਤੀ ਖ਼ੁਦਕੁਸ਼ੀ

ਉਨ੍ਹਾਂ ਕਿਹਾ ਕਿ ਅਸੀਂ ਥਾਣਾ ਭਾਦਸੋਂ ਵਿਖੇ ਇਸ ਬਾਰੇ ਪਤਾ ਕਰਨ ਗਏ ਤਾਂ ਉਨ੍ਹਾਂ ਕਿਹਾ ਕਿ ਅਸੀਂ ਇਥੇ ਤੁਹਾਡੇ ਪੁੱਤਰ ਨੂੰ ਨਹੀਂ ਲਿਆਂਦਾ। ਬਾਅਦ ਵਿਚ ਪਿੰਡ ਦੇ ਸਰਪੰਚ ਤੋਂ ਪਤਾ ਲੱਗਾ ਕਿ ਉਨ੍ਹਾਂ ਦੇ ਪੁੱਤਰ ਨੂੰ ਲੁਧਿਆਣਾ ਪੁਲਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਜਸਕਰਨ ਦੇ ਮਾਤਾ-ਪਿਤਾ ਨੇ ਕਿਹਾ ਕਿ ਸਾਡਾ ਪੁੱਤਰ ਹਮੇਸ਼ਾ ਕਬੱਡੀ ਖੇਡਣ ਦਾ ਸ਼ੌਕੀਨ ਰਿਹਾ ਹੈ ਅਤੇ ਕਿਸੇ ਨਾਲ ਵੀ ਸਾਡਾ ਕੋਈ ਵੈਰ ਵਿਰੋਧ ਨਹੀਂ ਹੈ। ਜਸਕਰਨ ਸਿੰਘ ਦੇ ਮਾਤਾ-ਪਿਤਾ ਨੇ ਪੰਜਾਬ ਸਰਕਾਰ ਕੋਲੋਂ ਗੁਹਾਰ ਲਗਾਈ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਰਿਹਾਅ ਕੀਤਾ ਜਾਵੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਕਿਸੇ ਅੰਤਰ ਰਾਸ਼ਟਰੀ ਕਬੱਡੀ ਖਿਡਾਰੀਆਂ ਦੇ ਵੀ ਸ਼ਾਮਿਲ ਹੋਣ ਦੀ ਸੰਭਾਵਨਾ ਹੈ ਜਿਸ ਬਾਰੇ ਪੁਲਸ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਵਾਲੇ ਗੋਲਡੀ ਬਰਾੜ ਦਾ ਵੱਡਾ ਇੰਟਰਵਿਊ, ਕੀਤੇ ਹੈਰਾਨ ਕਰਨ ਵਾਲੇ ਖੁਲਾਸੇ

ਕੀ ਹੈ ਗ੍ਰਿਫਤਾਰ ਕੀਤੇ ਨੌਜਵਾਨ ਦਾ ਪਿਛੋਕੜ
ਲੁਧਿਆਣਾ ਪੁਲਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਜਸਕਰਨ ਸਿੰਘ ਗਿਆਂਰਵੀ ਕਲਾਸ ਤੱਕ ਪੜ੍ਹਿਆ ਹੈ ਅਤੇ ਸ਼ੁਰੂ ਤੋਂ ਹੀ ਕਬੱਡੀ ਖੇਡਣ ਦਾ ਸ਼ੌਕੀਨ ਰਿਹਾ ਹੈ। ਜਸਕਰਨ ਸਿੰਘ ਦੀ ਇਕ ਛੋਟੀ ਭੈਣ ਹੈ ਅਤੇ ਪਿਤਾ ਫਰਨੀਚਰ ਦਾ ਕੰਮ ਕਰਦਾ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਗ੍ਰਿਫ਼ਤਾਰ ਸ਼ੂਟਰਾਂ ਦੇ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਕੀ ਹੈ ਜਸਕਰਨ ਦੇ ਪਿੰਡ ਸਮਸ਼ਪੁਰ (ਸੌਂਸਪੁਰ) ਦਾ ਪਿਛੋਕੜ
ਭਾਦਸੋਂ ਖੇਤਰ ਦਾ ਬਹੁਤ ਛੋਟਾ ਪਿੰਡ ਹੈ ਸਮਸ਼ਪੁਰ (ਸੌਂਸਪੁਰ) ਜੋ ਕਿ ਕਬੱਡੀ ਦੇ ਨਾਮਵਰ ਖਿਡਾਰੀ ਪ੍ਰੀਤਮ ਪਹਿਲਵਾਨ ਅਤੇ ਉਸ ਦੇ ਪੁੱਤਰ ਸੁਲਤਾਨ ਸਿੰਘ ਦਾ ਜੱਦੀ ਪਿੰਡ ਹੈ । ਉਕਤ ਪਿਓ-ਪੁੱਤਰ ਨੇ ਕਬੱਡੀ ਵਿਚ ਆਪਣਾ ਵਧੀਆ ਪ੍ਰਦਰਸ਼ਨ ਕਰਕੇ ਦੇਸ਼ਾਂ-ਵਿਦੇਸ਼ਾਂ ਵਿੱਚ ਆਪਣੇ ਪਿੰਡ ਦਾ ਨਾਮ ਚਮਕਾਇਆ ਹੈ।  

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਥਾਣੇਦਾਰ ਨਾਲ ਵੱਜੀ ਲੱਖਾਂ ਰੁਪਏ ਦੀ ਠੱਗੀ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News