ਸਿੱਧੂ ਮੂਸੇਵਾਲਾ ਦਾ ਕਤਲ ਪੰਜਾਬ ਸਰਕਾਰ ਦੀ ਨਾਕਾਮੀ ਦਾ ਸਬੂਤ : ਮਾਸਟਰ ਮੋਹਨ ਲਾਲ

05/30/2022 10:08:39 AM

ਪਠਾਨਕੋਟ (ਆਦਿੱਤਿਆ) - ਪੰਜਾਬ ਵਿਚ ਸੀਨੀਅਰ ਕਾਂਗਰਸੀ ਆਗੂ ਅਤੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਣਾ ਪੰਜਾਬ ਸਰਕਾਰ ਦੀ ਨਾਕਾਮੀ ਦਾ ਸਬੂਤ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਨੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ।  ਮਾਸਟਰ ਮੋਹਨ ਲਾਲ ਨੇ ਦੱਸਿਆ ਕਿ ਉਹ ਅੱਜ ਹੀ ਅਖ਼ਬਾਰਾਂ ’ਚ ਪੜ੍ਹ ਰਹੇ ਸੀ ਕਿ ਪੰਜਾਬ ਸਰਕਾਰ ਨੇ 424 ਅਧਿਕਾਰੀਆਂ ਦੀ ਸੁਰੱਖਿਆ ਵਾਪਸ ਲੈ ਲਈ ਹੈ। 

ਪੜ੍ਹੋ ਇਹ ਵੀ ਖ਼ਬਰ:  ਪੰਜਾਬ ਪੁਲਸ ਲਈ ਚੁਣੇ ਗਏ 4358 ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਜਲਦ ਦਿੱਤੇ ਜਾਣਗੇ ਨਿਯੁਕਤੀ ਪੱਤਰ

ਉਨ੍ਹਾਂ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਸਰਕਾਰ ਅਜਿਹੀਆਂ ਖ਼ਬਰਾਂ ਫੈਲਾਅ ਕੇ ਅੱਤਵਾਦੀਆਂ ਜਾਂ ਸ਼ਰਾਰਤੀ ਅਨਸਰਾਂ ਨੂੰ ਦੱਸਣਾ ਚਾਹੁੰਦੀ ਹੈ ਕਿ ਅਸੀਂ ਸੁਰੱਖਿਆ ਵਾਪਸ ਲੈ ਲਈ ਹੈ। ਹੁਣ ਉਹ ਕਰੋ, ਜੋ ਤੁਸੀਂ ਕਰਨਾ ਚਾਹੁੰਦੇ ਹੋ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਕਤਲ ’ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਪੱਖੋਂ ਫੇਲ ਹੋ ਰਹੀ ਹੈ। ਜਿਸ ਤਰ੍ਹਾਂ ਲੋਕਾਂ ਨੇ ਇਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਇਆ, ਉਹ ਇਸ 'ਤੇ ਕਾਇਮ ਨਹੀਂ ਰਹਿ ਸਕੀ ।

ਪੜ੍ਹੋ ਇਹ ਵੀ ਖ਼ਬਰ:  ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਡੇਰਾ ਮੁਖੀਆਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ

rajwinder kaur

This news is Content Editor rajwinder kaur