ਸਿੱਧੂ ਮੂਸੇਵਾਲਾ ਕਤਲ ਕਾਂਡ : ਪਟਿਆਲਾ ਹਾਊਸ ਕੋਰਟ ਨੇ ਲਾਰੈਂਸ ਬਿਸ਼ਨੋਈ ਦਾ ਵਧਾਇਆ ਪੁਲਸ ਰਿਮਾਂਡ
Sunday, Jun 05, 2022 - 04:46 PM (IST)
ਨਵੀਂ ਦਿੱਲੀ (ਕਮਲ ਕਾਂਸਲ) : ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ’ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਲਾਰੈਂਸ ਬਿਸ਼ਨੋਈ ਨੂੰ ਅੱਜ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਵੱਲੋਂ ਪਟਿਆਲਾ ਹਾਊਸ ਕੋਰਟ ’ਚ ਪੇਸ਼ ਕੀਤਾ ਗਿਆ, ਜਿਥੇ ਉਸ ਨੇ ਮੂਸੇਵਾਲਾ ਦੇ ਕਤਲ ’ਚ ਸ਼ਾਮਲ ਹੋਣ ’ਤੇ ਸਾਫ਼ ਤੌਰ ’ਤੇ ਇਨਕਾਰ ਕੀਤਾ। ਕੋਰਟ ਨੇ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਹੋਰ ਪੁੱਛਗਿੱਛ ਕਰਨ ਲਈ ਲਾਰੈਂਸ ਬਿਸ਼ਨੋਈ ਨੂੰ 5 ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਕੇਂਦਰ ਤੇ ਸੂਬਾ ਸਰਕਾਰ ਨੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਜਬਰਨ ਦਿੱਤੀ ਜ਼ੈੱਡ ਸੁਰੱਖਿਆ
ਜ਼ਿਕਰਯੋਗ ਹੈ ਕਿ 29 ਮਈ ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਜਵਾਹਰਕੇ ਪਿੰਡ ’ਚ ਦਿਨ-ਦਿਹਾੜੇ ਅਣਪਛਾਤੇ ਹਮਲਾਵਰਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਤੇ ਕੈਨੇਡਾ ’ਚ ਰਹਿੰਦੇ ਗੋਲਡੀ ਬਰਾੜ ਨੇ ਲਈ ਸੀ। ਬਿਸ਼ਨੋਈ ਗੈਂਗ ਦਾ ਨਾਂ ਆਉਣ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਵੱਲੋਂ 5 ਦਿਨ ਦਾ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਗਈ।
ਇਹ ਵੀ ਪੜ੍ਹੋ : ਅਮਰੀਕਾ ਦੇ ਫਿਲਾਡੇਲਫੀਆ ’ਚ ਚੱਲੀਆਂ ਗੋਲ਼ੀਆਂ, 3 ਦੀ ਮੌਤ ਤੇ 11 ਜ਼ਖ਼ਮੀ