ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸਿਆਸੀ ਪਾਰਟੀਆਂ ਨੂੰ ਕੀਤੀ ਇਹ ਬੇਨਤੀ
Monday, Jun 13, 2022 - 09:31 PM (IST)
ਚੰਡੀਗੜ੍ਹ (ਬਿਊਰੋ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਬੇਨਤੀ ਕੀਤੀ ਹੈ। ਉਨ੍ਹਾਂ ਸਿਆਸੀ ਪਾਰਟੀਆਂ ਅਤੇ ਹੋਰ ਵਿਅਕਤੀਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੇ ਫਾਇਦੇ ਲਈ ਸ਼ੁਭਦੀਪ ਸਿੱਧੂ ਮੂਸੇਵਾਲਾ ਦਾ ਨਾਂ ਨਾ ਵਰਤਣ। ਸਿੱਧੂ ਦੀ ਮੌਤ ਨੂੰ ਸਿਆਸੀ ਮੁੱਦਾ ਨਾ ਬਣਾਇਆ ਜਾਵੇ, ਉਸ ਦਾ ਨਾਂ ਸਿਆਸਤ ਲਈ ਨਾ ਵਰਤਿਆ ਜਾਵੇ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਿੱਧੂ ਦੇ ਨਾਂ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਪਰਿਵਾਰ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਹ ਬੇਨਤੀ ਕੀਤੀ ਹੈ।
ਇਹ ਵੀ ਪੜ੍ਹੋ : ਲੁਟੇਰਿਆਂ ’ਚ ਨਹੀਂ ਰਿਹਾ ਖ਼ਾਕੀ ਦਾ ਖ਼ੌਫ਼, ਲੁੱਟ-ਖੋਹ ਦੌਰਾਨ ਪੰਜਾਬ ਪੁਲਸ ਦੇ ASI ਨੂੰ ਮਾਰੀ ਗੋਲ਼ੀ
ਇਹ ਵੀ ਪੜ੍ਹੋ : ਸਰਕਾਰ ਨੇ IPS ਅਤੇ PPS ਅਧਿਕਾਰੀਆਂ ਦੇ ਕੀਤੇ ਤਬਾਦਲੇ, ਰਾਹੁਲ ਐੱਸ. ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ ਸਨ। ਉਨ੍ਹਾਂ ਨੇ ਮਾਨਸਾ ਸੀਟ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜੀ ਸੀ। ਹਾਲਾਂਕਿ, ਉਹ ਆਮ ਆਦਮੀ ਪਾਰਟੀ ਦੇ ਡਾਕਟਰ ਵਿਜੇ ਸਿੰਗਲਾ ਤੋਂ ਚੋਣ ਹਾਰ ਗਏ ਸਨ। ਸੰਗਰੂਰ ਜ਼ਿਮਨੀ ਚੋਣ ’ਚ ਸਿਆਸੀ ਪਾਰਟੀਆਂ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਵਾਰ-ਵਾਰ ਜ਼ਿਕਰ ਕਰ ਰਹੀਆਂ ਹਨ। 23 ਜੂਨ ਨੂੰ ਹੋਣ ਵਾਲੀ ਸੰਗਰੂਰ ਜ਼ਿਮਨੀ ਚੋਣ ਤੋਂ ਪਹਿਲਾਂ ਚੋਣ ਅਖਾੜਾ ਗਰਮਾ ਗਿਆ ਹੈ। ਕਾਂਗਰਸ ਨੇ ਸੰਗਰੂਰ ਜ਼ਿਮਨੀ ਚੋਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਂ ’ਤੇ ਲੜਨ ਦੀ ਗੱਲ ਕੀਤੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ‘ਚੋਣ ਗੀਤ’ ਜਾਰੀ ਕੀਤਾ ਹੈ। ਗੀਤ ’ਚ ਮੂਸੇਵਾਲਾ ਦੀ ਮ੍ਰਿਤਕ ਦੇਹ ਅਤੇ ਯਾਦਗਾਰ ਦੀਆਂ ਤਸਵੀਰਾਂ ਦਿਖਾਈਆਂ ਗਈਆਂ ਹਨ।
ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਚੰਡੀਗੜ੍ਹ ਸਿਹਤ ਵਿਭਾਗ ਇਕ ਵਾਰ ਫਿਰ ‘ਅਲਰਟ’, ਨਵੀਂ ਐਡਵਾਈਜ਼ਰੀ ਕੀਤੀ ਜਾਰੀ