ਸਿੱਧੂ ਮੂਸੇਵਾਲਾ ਦੇ ਅੰਤਿਮ ਦਰਸ਼ਨ ਸਵੇਰੇ 8.30 ਅਤੇ ਦੁਪਹਿਰ 12 ਵਜੇ ਹੋਵੇਗਾ ਅੰਤਿਮ ਸੰਸਕਾਰ

Monday, May 30, 2022 - 11:04 PM (IST)

ਸਿੱਧੂ ਮੂਸੇਵਾਲਾ ਦੇ ਅੰਤਿਮ ਦਰਸ਼ਨ ਸਵੇਰੇ 8.30 ਅਤੇ ਦੁਪਹਿਰ 12 ਵਜੇ ਹੋਵੇਗਾ ਅੰਤਿਮ ਸੰਸਕਾਰ

ਮਾਨਸਾ (ਬਿਊਰੋ) : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਕ ਪੋਸਟ ਸਾਂਝੀ ਕਰ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਅਤੇ ਸਸਕਾਰ ਨੂੰ ਲੈ ਕੇ ਜਾਣਕਾਰੀ ਦਿੱਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਫੇਸਬੁੱਕ ਅਕਾਊਂਟ ਰਾਹੀਂ ਪੋਸਟ ਪਾ ਕੇ ਦੱਸਿਆ ਗਿਆ ਹੈ ਕਿ ਸਿੱਧੂ ਮੂਸੇਵਾਲਾ ਦੇ ਅੰਤਿਮ ਦਰਸ਼ਨ ਸਵੇਰੇ ਸਾਢੇ 8 ਵਜੇ ਤੇ ਅੰਤਿਮ ਸੰਸਕਾਰ ਦੁਪਹਿਰ 12 ਵਜੇ ਹੋਵੇਗਾ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪੋਸਟਮਾਰਟਮ ਲਈ 5 ਡਾਕਟਰਾਂ ਦਾ ਪੈਨਲ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ : ਸੱਚ ਸਾਬਿਤ ਹੋਇਆ ਮੌਤ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਵੱਲੋਂ ਗਾਇਆ ਇਹ ਗੀਤ, ਜ਼ਿੰਦਗੀ ’ਤੇ ਇਕ ਝਾਤ

PunjabKesari

ਪੈਨਲ ’ਚ ਮਾਨਸਾ, ਫਰੀਦਕੋਟ ਮੈਡੀਕਲ ਕਾਲਜ, ਰਾਜਿੰਦਰਾ ਮੈਡੀਕਲ ਕਾਲਜ ਦੇ ਡਾਕਟਰ ਅਤੇ ਫੋਰੈਂਸਿਕ ਮਾਹਿਰਾਂ ਨੂੰ ਸ਼ਾਮਲ ਕੀਤਾ ਗਿਆ ਸੀ। ਜਾਂਚ ਟੀਮ ਦੇ ਅਧਿਕਾਰੀ ਵੀ ਇਸ ਟੀਮ ’ਚ ਸ਼ਾਮਲ ਸਨ। ਧਿਆਨ ਦੇਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਉਸ ਦੇ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਐਨਕਾਊਂਟਰ ਦੇ ਡਰੋਂ ਲਾਰੈਂਸ ਬਿਸ਼ਨੋਈ ਨੇ NIA ਕੋਰਟ ਦਾ ਕੀਤਾ ਰੁਖ਼

 


author

Manoj

Content Editor

Related News