ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਵੱਡੀ ਖਬਰ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ

Sunday, May 29, 2022 - 09:01 PM (IST)

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਵੱਡੀ ਖਬਰ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ

ਜਲੰਧਰ : ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ, ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਵਿੱਚ ਰਹਿੰਦੇ ਗੈਂਗਸਟਰ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।

PunjabKesari

ਇਹ ਵੀ ਪੜ੍ਹੋ : ਗੀਤ ‘ਲਾਸਟ ਰਾਈਡ’ ਦੇ ਬੋਲ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ’ਚ ਹੋਏ ਸੱਚ ਸਾਬਿਤ

ਦੱਸ ਦੇਈਏ ਕਿ ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਚਾਹੁਣ ਵਾਲਿਆਂ ’ਚ ਦੁੱਖ ਦੀ ਲਹਿਰ ਦੌੜ ਗਈ ਹੈ। ਹਮਲਾਵਰਾਂ ਨੇ ਸਿੱਧੂ ਮੂਸੇਵਾਲਾ 'ਤੇ 20 ਦੇ ਕਰੀਬ ਗੋਲੀਆਂ ਚਲਾਈਆਂ, ਜਿਸ ਕਾਰਨ ਸਿੱਧੂ ਮੂਸੇਵਾਲਾ ਦੀ ਹਸਪਤਾਲ 'ਚ ਮੌਤ ਹੋ ਗਈ। ਉਨ੍ਹਾਂ ਦੇ ਇਕ ਸਾਥੀ ਦੀ ਵੀ ਮੌਤ ਹੋਣ ਦੀ ਖ਼ਬਰ ਹੈ।


author

Manoj

Content Editor

Related News