ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘SYL’ ਯੂਟਿਊਬ ’ਤੇ ਛਾਇਆ, 30 ਮਿੰਟਾਂ ’ਚ ਹੋਏ 1 ਮਿਲੀਅਨ ਵਿਊਜ਼

06/23/2022 6:55:32 PM

ਜਲੰਧਰ (ਬਿਊਰੋ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ‘ਐੱਸ. ਵਾਈ. ਐੱਲ.’ ਅੱਜ ਸ਼ਾਮ 6 ਵਜੇ ਰਿਲੀਜ਼ ਹੋ ਗਿਆ। ਇਸ ਗੀਤ ਦੇ ਟਾਈਟਲ ‘ਐੱਸ. ਵਾਈ. ਐੱਲ.’ ਤੋਂ ਹੀ ਸਪੱਸ਼ਟ ਹੋ ਗਿਆ ਸੀ ਇਹ ਸਤਲੁਜ-ਯਮੁਨਾ ਲਿੰਕ ਨਹਿਰ ’ਤੇ ਆਧਾਰਿਤ ਹੈ। ਇਸ ਗੀਤ ’ਚ ਦਰਿਆਈ ਪਾਣੀਆਂ ਉੱਤੇ ਪੰਜਾਬ ਦੇ ਹੱਕ ਦਾ ਜ਼ਿਕਰ ਹੈ। ਇਸ ਗੀਤ ’ਚ ਪੰਜਾਬ ਲਈ ਚੰਡੀਗੜ੍ਹ ਹੀ ਨਹੀਂ, ਪੰਜਾਬ ਤੋਂ ਅਲੱਗ ਹੋਏ ਹਿਮਾਚਲ ਤੇ ਹਰਿਆਣਾ ਦੀ ਮੁੜ ਤੋਂ ਮੰਗ ਨੂੰ ਲੈ ਕੇ ਮੰਗ ਕੀਤੀ ਗਈ ਹੈ। ਇਸ ਗੀਤ ’ਚ ਹਿਮਾਚਲ, ਹਰਿਆਣਾ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜ਼ਿਕਰ ਕੀਤਾ ਗਿਆ ਹੈ। ਇਹ ਗੀਤ ਯੂਟਿਊਬ ’ਤੇ ਲਾਂਚ ਹੁੰਦਿਆਂ ਹੀ 5 ਲੱਖ ਤੋਂ ਵੱਧ ਲੋਕਾਂ ਨੇ ਵੇਖਿਆ ਤੇ ਅੱਧੇ ਘੰਟੇ ’ਚ ਇਸ ਗੀਤ ਨੂੰ 11 ਲੱਖ ਤੋਂ ਵੱਧ ਲੋਕਾਂ ਨੇ ਦੇਖ ਲਿਆ ਹੈ। ਇਸ ਗੀਤ ’ਤੇ ਡੇਢ ਲੱਖ ਤੋਂ ਵੱਧ ਕੁਮੈਂਟ ਹੋ ਗਏ ਹਨ।

ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ 'ਚ ਪੰਜਾਬ ਪੁਲਸ ਦਾ ਵੱਡਾ ਖ਼ੁਲਾਸਾ, ਪਿਛਲੇ ਸਾਲ ਅਗਸਤ ਤੋਂ ਰਚੀ ਜਾ ਰਹੀ ਸੀ ਸ਼ਾਜ਼ਿਸ਼

ਇਸ ਗੀਤ ’ਚ ਕਿਸਾਨ ਅੰਦੋਲਨ ਦੌਰਾਨ 26 ਜਨਵਰੀ 2021 ਮੌਕੇ ਲਾਲ ਕਿਲ੍ਹੇ ਦੀ ਘਟਨਾ ਨੂੰ ਲੈ ਕੇ ਜ਼ਿਕਰ ਕੀਤਾ ਗਿਆ ਹੈ। ਗੀਤ ਵਿਚ ਬਲਵਿੰਦਰ ਸਿੰਘ ਜਟਾਣਾ ਬਾਰੇ ਵੀ ਲਿਖਿਆ ਗਿਆ ਹੈ, ਜਿਨ੍ਹਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਐੱਸ. ਵਾਈ. ਐੱਲ. ਦੇ ਮੁੱਖ ਇੰਜੀਨੀਅਰ ਤੇ ਨਿਗਰਾਨ ਇੰਜੀਨੀਅਰ ਨੂੰ ਗੋਲੀ ਮਾਰੀ ਸੀ ਤਾਂ ਜੋ ਐੱਸ. ਵਾਈ. ਐੱਲ. ਦੀ ਉਸਾਰੀ ਨੂੰ ਰੋਕਿਆ ਜਾਵੇ। ਇਹ ਗੱਲ 1990 ਦੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇਹ ਗੀਤ ਯੂਟਿਊਬ ’ਤੇ ਲੀਕ ਹੋ ਗਿਆ ਸੀ, ਜਿਸ ਦੇ ਚਲਦਿਆਂ ਗੀਤ ਨੂੰ ਹੁਣ ਅਧਿਕਾਰਤ ਤੌਰ ’ਤੇ ਰਿਲੀਜ਼ ਕਰਨਾ ਪਿਆ। 


Manoj

Content Editor

Related News