'ਸਿੱਧੂ ਪੰਜਾਬ ਦੇ ਲੋਕਾਂ ਦੀ ਪਸੰਦ, ਫੈਸਲੇ ’ਚ ਦੇਰੀ ਦਾ ਪੰਜਾਬ ਕਾਂਗਰਸ ਨੂੰ ਹੋ ਸਕਦੈ ਨੁਕਸਾਨ'

Monday, Mar 29, 2021 - 01:27 AM (IST)

'ਸਿੱਧੂ ਪੰਜਾਬ ਦੇ ਲੋਕਾਂ ਦੀ ਪਸੰਦ, ਫੈਸਲੇ ’ਚ ਦੇਰੀ ਦਾ ਪੰਜਾਬ ਕਾਂਗਰਸ ਨੂੰ ਹੋ ਸਕਦੈ ਨੁਕਸਾਨ'

ਕਰਤਾਰਪੁਰ (ਸਾਹਨੀ)-ਪੰਜਾਬ ਕਾਂਗਰਸ ਨੇ ਆਪਣੀ ਸਰਕਾਰ ਦੇ 4 ਸਾਲ ਮੁਕੰਮਲ ਕਰ ਲਏ ਹਨ, ਪਰ ਇਨ੍ਹਾਂ ਚਾਰਾਂ ਸਾਲਾਂ ਦੀ ਕਾਰਗੁਜ਼ਾਰੀ ਦਾ ਲੋਕਾਂ ਵਿਚ ਪ੍ਰਭਾਵ ਵਿਖਾਉਣ ਲਈ ਪੰਜਾਬ ਕਾਂਗਰਸ ਨੂੰ ਨਵਜੋਤ ਸਿੰਘ ਸਿੱਧੂ ਨੂੰ ਜਲਦੀ ਤੋਂ ਜਲਦੀ ਕੋਈ ਜ਼ਿੰਮੇਵਾਰੀ ਦੇ ਕੇ ਪੰਜਾਬ ਵਿਚ ਕਾਂਗਰਸ ਦੀ ਸਾਖ ਨੂੰ ਮਜਬੂਤੀ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ-31 ਤੱਕ ਐਲਾਨੇ ਜਾਣਗੇ ਨਾਨ-ਬੋਰਡ ਕਲਾਸਾਂ ਦੇ ਨਤੀਜੇ, 1 ਅਪ੍ਰੈਲ ਤੋਂ ਸ਼ੁਰੂ ਹੋਵੇਗਾ ਨਵਾਂ ਸੈਸ਼ਨ

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਬਲਾਕ ਪ੍ਰਧਾਨ ਹਲਕਾ ਕਰਤਾਰਪੁਰ ਹਰਭਜਨ ਸਿੰਘ ਸ਼ੇਖੇ ਨੇ ਕਿਹਾ ਕਿ ਇਸ ਲਈ ਈਮਾਨਦਾਰੀ ਦੀ ਮਿਸਾਲ ਨਵਜੋਤ ਸਿੰਘ ਸਿੱਧੂ ਨੂੰ ਜਲਦੀ ਅੱਗੇ ਲੈ ਕੇ ਆਉਣਾ ਪਵੇਗਾ ਕਿਉਂਕਿ ਪਿਛਲੇ ਦਿਨੀਂ ਇਕ ਸਰਵੇ ਵਿਚ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਹਰਮਨ ਪਿਆਰੇ ਨੇਤਾ ਵਜੋਂ ਉਭਰ ਕੇ ਸਾਹਮਣੇ ਆਏ ਹਨ, ਬਾਵਜੂਦ ਇਸ ਦੇ ਪੰਜਾਬ ਕਾਂਗਰਸ ਸਿੱਧੂ ਪ੍ਰਤੀ ਕੋਈ ਫ਼ੈਸਲਾ ਨਹੀਂ ਲੈ ਰਹੀ ਤੇ ਹਾਲੇ ਸਿਰਫ਼ ਇੰਤਜ਼ਾਰ ਕਰਵਾ ਰਹੀ ਹੈ।

ਇਹ ਵੀ ਪੜ੍ਹੋ-ਰੇਲਵੇ ਦਾ ਯਾਤਰੀਆਂ ਲਈ ਵੱਡਾ ਐਲਾਨ, ਅਪ੍ਰੈਲ ਮਹੀਨੇ ਤੋਂ ਇਨ੍ਹਾਂ ਰੂਟਾਂ 'ਤੇ ਚੱਲ ਸਕਦੀਆਂ ਹਨ ਟਰੇਨਾਂ

ਜਿਸ ਦਾ ਪੰਜਾਬ ਕਾਂਗਰਸ ਨੂੰ ਹੁਣ ਤੇ ਆਉਣ ਵਾਲੇ ਸਮੇਂ ਵਿੱਚ ਵੀ ਬਹੁਤ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਨੂੰ ਹੁਣ ਆਪਣੀ ਲੀਡਰਸ਼ਿਪ ਵਿਚ ਨਵਜੋਤ ਸਿੰਘ ਸਿੱਧੂ ਨੂੰ ਜਲਦ ਸ਼ਾਮਲ ਕਰਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਅਗਵਾਈ ਵਿਚ 2022 ਦੇ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਵੱਡੇ ਵਾਧੇ ਨਾਲ ਜਿੱਤ ਪ੍ਰਾਪਤ ਹੋਵੇ।


author

Sunny Mehra

Content Editor

Related News