ਕੈਪਟਨ ਦੇ ਜਵਾਈ ''ਤੇ ਨਵਜੋਤ ਸਿੱਧੂ ਦਾ ਵੱਡਾ ਬਿਆਨ (ਵੀਡੀਓ)

03/04/2018 11:29:23 AM

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜਵਾਈ ਗੁਰਪਾਲ ਸਿੰਘ 'ਤੇ ਬਿਆਨ ਦਿੰਦਿਆਂ ਕਿਹਾ ਹੈ ਕਿ ਉਹ ਵਿਅਕਤੀ, ਜਿਹੜਾ ਦੇਸ਼ ਜਾਂ ਸੂਬੇ ਦੇ ਖਿਲਾਫ ਹੈ ਜਾਂ ਫਿਰ ਭ੍ਰਿਸ਼ਟਾਚਾਰ ਕਰ ਰਿਹਾ ਹੈ, ਉਸ ਨੂੰ ਸਜ਼ਾ ਮਿਲਣੀ ਹੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਫਿਰ ਭਾਵੇਂ ਹੀ ਉਹ ਕੈਪਟਨ ਦਾ ਜਵਾਈ ਹੀ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਦੇ ਜਵਾਈ ਗੁਰਪਾਲ ਸਿੰਘ ਨੇ ਕੋਈ ਘੋਟਾਲਾ ਕੀਤਾ ਹੈ ਤਾਂ ਉਸ ਨੂੰ ਵੀ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਸ ਦੇਸ਼ 'ਚ ਵਧੀਆ ਕੰਮ ਕਰਨ ਵਾਲਿਆਂ ਨੂੰ ਸ਼ਾਬਾਸ਼ੀ ਨਾ ਦਿੱਤੀ ਜਾਵੇ ਅਤੇ ਬੁਰਾ ਕੰਮ ਕਰਨ ਵਾਲਿਆਂ ਨੂੰ ਸਜ਼ਾ ਨਾ ਦਿੱਤੀ ਜਾਵੇ, ਉਸ ਦੇਸ਼ ਦਾ ਤਬਾਹ ਹੋਣਾ ਤੈਅ ਹੈ। ਜ਼ਿਕਰਯੋਗ ਹੈ ਕਿ ਸਿੱਧੂ ਦਾ ਇਹ ਬਿਆਨ ਉਸ ਸਮੇਂ ਸਾਹਮਣੇ ਆਇਆ ਹੈ, ਜਦੋਂ ਕੈਪਟਨ ਦੇ ਜਵਾਈ ਗੁਰਪਾਲ ਸਿੰਘ 'ਤੇ ਬੈਂਕ ਨਾਲ 200 ਕਰੋੜ ਰੁਪਏ ਦਾ ਘੋਟਾਲਾ ਕਰਨ ਦੇ ਦੋਸ਼ ਲੱਗੇ ਹਨ, ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਜਵਾਈ ਨੂੰ ਬਿਨਾਂ ਕਾਰਨ ਹੀ ਫਸਾਇਆ ਜਾ ਰਿਹਾ ਹੈ। 


Related News