3 ਦਿਨ ਦੇ ਪ੍ਰਦਰਸ਼ਨ ’ਚ ਪਾਰਟੀ ਮੰਚ ’ਤੇ ਆਉਣਗੇ ਸਿੱਧੂ : ਹਰੀਸ਼ ਰਾਵਤ

Friday, Oct 02, 2020 - 01:25 AM (IST)

ਅੰਮਿ੍ਰਤਸਰ, (ਸੁਮਿਤ ਖੰਨਾ ਪੰਜਾਬ ਕੇਸਰੀ ਵੈੱਬ)- ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ’ਚ 3 ਅਕਤੂਬਰ ਤੋਂ ਹੋਣ ਵਾਲੇ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਨੇ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਨੂੰ ਯਕੀਨੀ ਕਰਨ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਅੰਮ੍ਰਿਤਸਰ ’ਚ ਵੀਰਵਾਰ ਦੇਰ ਰੇਤ ਸਿੱਧੂ ਦੇ ਨਾਲ ਕਰੀਬ ਡੇਢ ਘੰਟੇ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਰਾਵਤ ਨੇ ਦਾਅਵਾ ਕੀਤਾ ਕਿ ਨਵੋਜਤ ਸਿੰਘ ਸਿੱਧੂ ਪਾਰਟੀ ਦੇ ਪ੍ਰੋਗਰਾਮ ’ਚ ਜ਼ਰੂਰ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਸੂਬਾ ਕਾਂਗਰਸ ਦੇ ਕਿਸੇ ਪ੍ਰੋਗਰਾਮ ’ਚ ਸ਼ਾਮਲ ਨਹੀਂ ਹੋ ਰਹੇ। ਹਾਲਾਂਕਿ ਲੰਬੇ ਸਮੇਂ ਤੱਕ ਚੁੱਪੀ ਸਾਧਣ ਤੋਂ ਬਾਅਦ ਸਿੱਧੂ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ’ਚ ਮੈਦਾਨ ’ਚ ਜ਼ਰੂਰ ਉਤਰੇ ਪਰ ਉਨ੍ਹਾਂ ਦਾ ਪ੍ਰਦਰਸ਼ਨ ਪਾਰਟੀ ਤੋਂ ਹਟ ਕੇ ਰਿਹਾ। ਇਸ ਵਿਚਾਲੇ ਜਦ ਰਾਹੁਲ ਗਾਂਧੀ ਨੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਚ ਤਿੰਨ ਦਿਨ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਤਾਂ ਸਿਆਸੀ ਹਲਕਿਆਂ ’ਚ ਸਭ ਤੋਂ ਪਹਿਲਾਂ ਸਵਾਲ ਇਹ ਚੁੱਕਿਆ ਜਾ ਰਿਹਾ ਸੀ ਕਿ ਕੀ ਨਵਜੋਤ ਸਿੰਘ ਸਿੱਧੂ ਰਾਹੁਲ ਨਾਲ ਨਜ਼ਰ ਆਉਣਗੇ ਅਤੇ ਕੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਇਕ ਮੰਚ ’ਤੇ ਨਜ਼ਰ ਆਉਣਾ ਚਾਹੁੰਦੇ ਹਨ। ਇਨ੍ਹਾਂ ਤਮਾਮ ਸਵਾਲਾਂ ਦਾ ਜਵਾਬ ਜਾਣਨ ਅਤੇ ਸਿੱਧੂ ਦੇ ਮੰਨ ਜਾਣਨ ਲਈ ਪਾਰਟੀ ਹਾਈ ਕਮਾਨ ਨੇ ਰਾਵਤ ਦੀ ਡਿਊਟੀ ਲਗਾਈ ਸੀ। ਰਾਵਤ ਨੇ ਕਿਹਾ ਕਿ ਸਿੱਧੂ ਨਾਲ ਉਨ੍ਹਾਂ ਦੀ ਮੁਲਾਕਾਤ ਕਾਫੀ ਵਧੀਆ ਮਾਹੌਲ ’ਚ ਹੋਈ ਹੈ ਅਤੇ ਉਹ ਪਾਰਟੀ ਦੀ ਸੂਬਾ ਇਕਾਈ ਦੇ ਹਰ ਪ੍ਰੋਗਰਾਮ ’ਚ ਸ਼ਾਮਲ ਹੋਣਗੇ ਅਤੇ 3 ਦਿਨ ਦੇ ਰਾਹੁਲ ਗਾਂਧੀ ਦੇ ਪ੍ਰਦਰਸ਼ਨ ਦੌਰਾਨ ਵੀ ਉਹ ਉਨ੍ਹਾਂ ਦੇ ਨਾਲ ਰਹਿਣਗੇ। ਹਾਲਾਂਕਿ ਇਸ ਪੂਰੀ ਮੁਲਾਕਾਤ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਫਿਲਹਾਲ ਨਾ ਤਾਂ ਕੋਈ ਟਿੱਪਣੀ ਕੀਤੀ ਅਤੇ ਨਾ ਹੀ ਇਸ ਮੁੱਦੇ ’ਤੇ ਅਜੇ ਤੱਕ ਆਪਣੇ ਪੱਤੇ ਖੋਲ੍ਹੇ ਹਨ।

 


Bharat Thapa

Content Editor

Related News