ਜੰਤਰ ਮੰਤਰ ਵਿਖੇ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਹੋਏ ਨਵਜੋਤ ਸਿੱਧੂ
Monday, May 01, 2023 - 12:28 PM (IST)
ਚੰਡੀਗੜ੍ਹ (ਏਜੰਸੀ)- ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਅੱਜ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਲਈ ਜੰਤਰ-ਮੰਤਰ ਵਿਖੇ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਪਹਿਲਵਾਨਾਂ ਨਾਲ ਮੁਲਾਕਾਤ ਕੀਤਾ। ਇਸ ਤੋਂ ਪਹਿਲਾਂ ਸਿੱਧੂ ਨੇ ਆਪਣੇ ਟਵਿਟਰ ਅਕਾਊਂਟ 'ਤੇ ਇਕ ਪੋਸਟ ਸਾਂਝੀ ਕਰਕੇ ਜੰਤਰ-ਮੰਤਰ ਜਾਣ ਸਬੰਧੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਇਸ ਦੌਰਾਨ ਇਸ ਧਰਨੇ ਨੂੰ ‘ਸਤਿਆਗ੍ਰਹਿ’ ਕਰਾਰ ਦਿੱਤਾ ਸੀ।
ਇਹ ਵੀ ਪੜ੍ਹੋ: Wrestlers Protest: ਦਿੱਲੀ ਪੁਲਸ ਨੇ 7 ਮਹਿਲਾ ਪਹਿਲਵਾਨਾਂ ਨੂੰ ਕਰਾਈ ਸੁਰੱਖਿਆ ਮੁਹੱਈਆ
ਦੱਸ ਦੇਈਏ ਕਿ WFI ਮੁਖੀ 'ਤੇ ਕੁਝ ਚੋਟੀ ਦੀਆਂ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਦਿੱਲੀ ਪੁਲਸ ਨੇ 7 ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਤੇ ਸਿੰਘ ਵਿਰੁੱਧ 2 ਐੱਫ.ਆਈ.ਆਰ. ਦਰਜ ਕੀਤੀਆਂ ਹਨ। ਜਦੋਂ ਕਿ ਪਹਿਲੀ ਐੱਫ.ਆਈ.ਆਰ. ਇੱਕ ਨਾਬਾਲਗ ਪਹਿਲਵਾਨ ਦੇ ਦੋਸ਼ਾਂ ਨਾਲ ਸਬੰਧਤ ਹੈ ਅਤੇ ਪੋਕਸੋ ਐਕਟ ਦੇ ਤਹਿਤ ਦਰਜ ਕੀਤੀ ਗਈ ਸੀ, ਉਥੇ ਹੀ ਦੂਜੀ ਔਰਤਾਂ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਨਾਲ ਸਬੰਧਤ ਸੀ।
ਇਹ ਵੀ ਪੜ੍ਹੋ: ਵੱਡੀ ਰਾਹਤ: LPG ਸਿਲੰਡਰ ਦੀਆਂ ਕੀਮਤਾਂ 'ਚ ਭਾਰੀ ਕਟੌਤੀ, ਜਾਣੋ ਨਵਾਂ ਰੇਟ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।