ਸਿੱਧੂ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਆਪਣੀਆਂ ਮੰਗਾਂ ਕਿਉਂ ਘਟਾਈਆਂ : ਅਕਾਲੀ ਦਲ
Thursday, Jul 29, 2021 - 02:46 AM (IST)
ਚੰਡੀਗੜ੍ਹ(ਰਮਨਜੀਤ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਕਿਹਾ ਹੈ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਰੇਤ ਅਤੇ ਸ਼ਰਾਬ ਮਾਫੀਆ ਨੂੰ ਰਾਹਤ ਦੇਣ ਲਈ ਕਾਂਗਰਸ ਹਾਈਕਮਾਨ ਵਲੋਂ ਸੂਬਾ ਸਰਕਾਰ ਨੂੰ ਸੌਂਪੇ ਗਏ 18 ਪੁਆਇੰਟ ਚਾਰਟਰ ਨੂੰ 5 ਪੁਆਇੰਟਾਂ ਤਕ ਕਿਉਂ ਸੀਮਤ ਕਰ ਦਿੱਤਾ।
ਇਹ ਵੀ ਪੜ੍ਹੋ- ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਮੰਗ
ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਕਾਂਗਰਸ ਦੇ ਮੰਤਰੀਆਂ ਦੇ ਰੇਤ ਅਤੇ ਸ਼ਰਾਬ ਮਾਫੀਆ ਨਾਲ ਗਠਜੋੜ ਕਰਨ ਤੋਂ ਬਾਅਦ ਉਹ ਪੂਰੀ ਤਰ੍ਹਾਂ ਬਦਲ ਗਏ ਹਨ ਅਤੇ ਇਨ੍ਹਾਂ ਖ਼ਿਲਾਫ਼ ਆਪਣੀ ਲੜਾਈ ਤਿਆਗ ਦਿੱਤੀ ਹੈ। ਇਹੀ ਕਾਰਣ ਹੈ ਕਿ ਜਦੋਂ ਮੰਗਾਂ ਮੁੱਖ ਮੰਤਰੀ ਸਾਹਮਣੇ ਰੱਖੀਆਂ ਤਾਂ ਇਹ ਮੰਗਾਂ ਸਿੱਧੂ ਦੇ ਏਜੰਡੇ ਤੋਂ ਹੀ ਗਾਇਬ ਹੋ ਗਈਆਂ।
ਇਹ ਵੀ ਪੜ੍ਹੋ- ਕੋਵਿਡ-19 : ਗੂਗਲ ਨੇ ਅਕਤੂਬਰ ਤੱਕ ਮੁਲਾਜ਼ਮਾਂ ਦੇ ਦਫ਼ਤਰ ਆਉਣ 'ਤੇ ਲਾਈ ਪਾਬੰਦੀ
ਉਨ੍ਹਾਂ ਕਿਹਾ ਕਿ ਸਿੱਧੂ ਦਾਗੀ ਕਾਂਗਰਸੀ ਵਿਧਾਇਕਾਂ ਦਾ ਸਮਰਥਨ ਹਾਸਲ ਕਰਨ ਲਈ ਆਪਣੀ ਅੰਤਰਆਤਮਾ ਦੀ ਆਵਾਜ਼ ਨੂੰ ਵੇਚ ਸਕਦੇ ਹਨ ਪਰ ਪੰਜਾਬੀ ਉਨ੍ਹਾਂ ਵਲੋਂ ਕੀਤੇ ਗਏ ਕਹਿਰ ਨੂੰ ਕਦੇ ਨਹੀ ਭੁੱਲਣਗੇ। ਪੰਜਾਬ ਵਿਚ ਹਾਲ ਹੀ ਦੇ ਦਿਨਾਂ ਵਿਚ ਜ਼ਹਿਰੀਲੀ ਸ਼ਰਾਬ ਤਰਾਸਦੀ ਵਿਚ 130 ਲੋਕਾਂ ਨੇ ਆਪਣੀਆਂ ਜਾਨਾਂ ਗਵਾਈਆਂ ਸਨ। ਕਾਂਗਰਸੀ ਵਿਧਾਇਕਾਂ ਅਤੇ ਨੇਤਾਵਾਂ ਵਲੋਂ ਵੰਡੀ ਗਈ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਵਿਚ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਸਿੱਧੂ ਦੇ ਏਜੰਡੇ ਵਿਚ ਨਹੀ ਲੱਗ ਰਿਹਾ ਹੈ। ਇਸੇ ਤਰ੍ਹਾਂ ਲੱਗਦਾ ਹੈ ਕਿ ਸਿੱਧੂ ਭੁੱਲ ਗਏ ਹਨ ਕਿ ਘਨੌਰ ਅਤੇ ਖੰਨਾ ਵਿਚ ਨਾਜਾਇਜ਼ ਸ਼ਰਾਬ ਦੇ ਕਾਰਖਾਨਿਆਂ ਦੇ ਪਿੱਛੇ ਕਾਂਗਰਸ ਦੇ ਵਿਧਾਇਕ ਹਨ, ਜੋ ਉਨ੍ਹਾਂ ਦੇ ਸਭ ਤੋਂ ਵੱਡੇ ਸਮਰਥਕਾਂ ਵਿਚੋਂ ਹਨ।
ਇਹ ਵੀ ਪੜ੍ਹੋ- ਕਿਸਾਨ ਅੰਦੋਲਨ ’ਚ ਫੁੱਟ ਪਾਉਣ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਮੋਦੀ ਸਰਕਾਰ : ਭਗਵੰਤ ਮਾਨ
ਇਸ ਕਾਰਣ ਉਹ ਸ਼ਰਾਬ ਮਾਫੀਆ ਖਿਲਾਫ ਕਾਰਵਾਈ ਦੀ ਮੰਗ ਨਹੀਂ ਕਰ ਰਹੇ ਹਨ। ਅਜਿਹਾ ਲੱਗਦਾ ਹੈ ਕਿ ਰੇਤ ਮਾਫੀਆ ਦੇ ਮਾਮਲੇ ਵਿਚ ਵੀ ਅਜਿਹਾ ਲੱਗਦਾ ਹੈ, ਜਿਨ੍ਹਾਂ ਨੂੰ ਸਟੋਨ ਕਰਸ਼ਰ ਲਾਉਣ ਲਈ ਜੰਗਲ ਦੀ ਜਮੀਨ ’ਤੇ ਕਬਜ਼ਾ ਕਰ ਲਿਆ ਹੈ। ਇਸ ਲਈ ਸਿੱਧੂ ਹੁਣ ਇਨ੍ਹਾਂ ਖਿਲਾਫ ਕੋਈ ਕਾਰਵਾਈ ਨਹੀ ਕਰਨਗੇ।