ਪ੍ਰਬੰਧਕਾਂ ਨੇ ਦਿਖਾਈ ਤੰਗ ਦਿਲੀ, ਸਿੱਧੂ ਨੂੰ ਇਸ ਵਾਰ ਵੀ ਨਹੀਂ ਹੋਈ ਸਿਰੋਪਾਓ ਦੀ ਬਖਸ਼ਿਸ਼ : ਬਰਾੜ
Thursday, Jul 22, 2021 - 08:17 PM (IST)
ਲੁਧਿਆਣਾ(ਮੁੱਲਾਂਪੁਰੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਨਵਜੋਤ ਸਿੰਘ ਸਿੱਧੂ ਕੱਲ ਵੱਡੇ ਇਕੱਠ ਵਿਚ ਸ੍ਰੀ ਦਰਬਾਰ ਸਾਹਿਬ ਵਿਚ ਨਤਮਸਤਕ ਹੋਣ ਲਈ ਪੁੱਜੇ ਹੋਏ ਸਨ। ਇਸ ਵਾਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਬੰਧਕਾਂ ਨੇ ਪ੍ਰਧਾਨ ਸਰਦਾਰ ਸਿੱਧੂ ਨੂੰ ਗੁਰੂ ਘਰ ਦੇ ਸਿਰੋਪਾਓ ਦੀ ਬਖਸ਼ਿਸ਼ ਨਹੀਂ ਕੀਤੀ।
ਇਹ ਵੀ ਪੜ੍ਹੋ - ਤਰਨਤਾਰਨ ਤੋਂ ਵੱਡੀ ਖ਼ਬਰ : ਨਸ਼ਾ ਸਮੱਗਲਰਾਂ ਅਤੇ ਪੁਲਸ ਵਿਚਾਲੇ ਹੋਈ ਮੁੱਠਭੇੜ, ਚੱਲੀਆਂ ਗੋਲੀਆਂ
ਜਿਸ ’ਤੇ ਅੱਜ ਕਾਂਗਰਸ ਦੇ ਸਾਬਕਾ ਮੰਤਰੀ ਤੇ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਚ ਜੋ ਸਿੱਖ ਨਤਮਸਤਕ ਹੋਣ ਆਉਂਦਾ ਹੈ ਤਾਂ ਉਸ ਨੂੰ ਸਿਰੋਪਾ ਦੇਣ ਵਿਚ ਸ਼੍ਰੋਮਣੀ ਕਮੇਟੀ ਤੇ ਪ੍ਰਬੰਧਕ ਭੇਦਭਾਦ ਕਰਦੇ ਹਨ। ਇਹ ਉਨ੍ਹਾਂ ਦੀ ਤੰਗ ਦਿਲੀ ਤੇ ਬਾਦਲ ਦੇ ਇਸ਼ਾਰੇ ’ਤੇ ਵਿਰੋਧੀ ਨਾਲ ਵੱਡਾ ਗੁਰੂ ਘਰ ਵਿਚ ਵਿਤਕਰਾ ਹੋ ਰਿਹਾ ਹੈ।
ਇਹ ਵੀ ਪੜ੍ਹੋ- ਦਿੱਲੀ ਪੁਲਸ ਵਲੋਂ ਬੋਲਣ ਤੋਂ ਰੋਕਣ ’ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਕੇਂਦਰ ਸਰਕਾਰ, ਟਵੀਟ ਕਰ ਆਖੀ ਇਹ ਗੱਲ
ਉਨ੍ਹਾਂ ਕਿਹਾ ਕਿ ਪਹਿਲਾਂ ਟਕਸਾਲੀ ਆਗੂ ਸਰਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸੁਖਦੇਵ ਸਿੰਘ ਢੀਂਡਸਾ, ਰਾਮੂਵਾਲੀਆ ਤੇ ਹੋਰ ਆਗੂ ਵੀ ਸ਼੍ਰੋਮਣੀ ਕਮੇਟੀ ਦੇ ਇਸ਼ਾਰੇ ’ਤੇ ਸਿਰੋਪਾਓ ਤੋਂ ਵਾਂਝੇ ਰੱਖੇ ਗਏ ਸਨ। ਅੱਜ ਜਦੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਨਾਲ ਇਸ ਸਬੰਧੀ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ।