ਸਿੱਧੂ ਨੇ ਸੰਦੀਪ ਦੀਕਸ਼ਿਤ ਨੂੰ ਪੱਤਰ ਲਿਖ ਕੇ ਕੀਤੀ ਇਹ ਅਪੀਲ

Tuesday, Feb 08, 2022 - 11:59 PM (IST)

ਸਿੱਧੂ ਨੇ ਸੰਦੀਪ ਦੀਕਸ਼ਿਤ ਨੂੰ ਪੱਤਰ ਲਿਖ ਕੇ ਕੀਤੀ ਇਹ ਅਪੀਲ

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਦੀ ਤਾਰੀਖ਼ ਨੇੜੇ ਆਉਣ ਦੇ ਨਾਲ-ਨਾਲ ਚੋਣ ਮਾਹੌਲ ਪੂਰੀ ਤਰ੍ਹਾਂ ਭਖਦਾ ਜਾ ਰਿਹਾ ਹੈ। ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨੇ 6 ਫਰਵਰੀ ਨੂੰ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਵਜੋਂ ਸੀ.ਐੱਮ. ਚਰਨਜੀਤ ਸਿੰਘ ਚੰਨੀ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਇਸੇ ਦਰਮਿਆਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਸੰਦੀਪ ਦੀਕਸ਼ਿਤ, ਸਾਬਕਾ ਸੰਸਦ ਮੈਂਬਰ (ਸਕੱਤਰ, ਏ.ਆਈ.ਸੀ.ਸੀ.) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੱਤਰ ਲਿਖਿਆ।

ਇਹ ਵੀ ਪੜ੍ਹੋ : ਸ਼੍ਰੀਲੰਕਾ ਦੀ ਸਮੁੰਦਰੀ ਫੌਜ ਨੇ 11 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

 

PunjabKesari

ਉਨ੍ਹਾਂ ਪੱਤਰ ਲਿਖਦਿਆਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੁਹਾਨੂੰ ਅਪੀਲ ਕਰਦੀ ਹੈ ਕਿ ਚੋਣਾਂ ਦੇ ਸਮਾਪਤ ਹੋਣ ਤੱਕ ਤੁਰੰਤ ਪ੍ਰਭਾਵ ਨਾਲ ਪੰਜਾਬ 'ਚ ਚੋਣ ਮੁਹਿੰਮ ਅਤੇ ਗਤੀਵਿਧੀਆਂ ਦੀ ਨਿਗਰਾਨੀ ਕਰੋ। ਸਾਨੂੰ ਪੂਰਾ ਭਰੋਸਾ ਹੈ ਕਿ ਤੁਹਾਡਾ ਤਜਰਬਾ ਪੰਜਾਬ ਵਿਧਾਨ ਸਭਾ ਚੋਣਾਂ 2022 'ਚ ਮਜ਼ਬੂਤੀ ਪ੍ਰਦਾਨ ਕਰੇਗਾ।

ਇਹ ਵੀ ਪੜ੍ਹੋ : ਰੂਸ ਨੇ ਭਾਰਤ ਵਿਰੁੱਧ ਆਪਣੇ ਦੇਸ਼ ਦੀਆਂ ਮੀਡੀਆ ਰਿਪੋਰਟਾਂ ਨੂੰ ਕੀਤਾ ਖਾਰਿਜ, ਕਿਹਾ-ਅਸੀਂ ਦੋਵੇਂ ਦੇਸ਼ ਪੁਰਾਣੇ ਦੋਸਤ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Karan Kumar

Content Editor

Related News