ਸਾਈਨ ਬੋਰਡਾਂ ''ਚ ਪੰਜਾਬੀ ਭਾਸ਼ਾ ਪਹਿਲੇ ਨੰਬਰ ''ਤੇ ਲਿਖਣ ਸਬੰਧੀ ਡੀ. ਸੀ. ਨੂੰ ਦਿੱਤਾ ਮੰਗ ਪੱਤਰ

Sunday, Aug 27, 2017 - 02:57 PM (IST)


ਫ਼ਰੀਦਕੋਟ(ਹਾਲੀ) - ਪੰਜਾਬ 'ਚ ਪੰਜਾਬੀ ਭਾਸ਼ਾ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਸਰਦਾਰੀਆ ਟਰੱਸਟ ਦੇ ਪ੍ਰਧਾਨ ਗੁਰਸੇਵਕ ਸਿੰਘ ਅਤੇ ਉਨ੍ਹਾਂ ਦੇ ਸਾਥੀ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੂੰ ਮਿਲੇ ਅਤੇ ਸਾਈਨ ਬੋਰਡਾਂ ਵਿਚ ਪੰਜਾਬੀ ਭਾਸ਼ਾ ਪਹਿਲੇ ਨੰਬਰ ਉਪਰ ਲਿਖਣ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ।
ਇਸ ਮੌਕੇ ਸਰਦਾਰੀਆ ਟਰੱਸਟ ਦੇ ਪ੍ਰਧਾਨ ਗੁਰਸੇਵਕ ਸਿੰਘ ਭਾਣਾ ਨੇ ਕਿਹਾ ਪਿੰਡਾਂ ਵਿਚ ਜੋ ਨਵਾਂ ਚੌਕ ਮਾਰਗੀ ਹਾਈਵੇ ਰੋਡ ਬਣਿਆ ਹੈ, ਉਸ ਰੋਡ 'ਤੇ ਜੋ ਸਾਈਨ ਬੋਰਡ ਲੱਗੇ ਹਨ ਉਨ੍ਹਾਂ ਵਿਚ ਪੰਜਾਬੀ ਭਾਸ਼ਾ ਨੂੰ ਇਨ੍ਹਾਂ ਬੋਰਡਾਂ ਵਿਚ ਤੀਸਰੇ ਨੰਬਰ 'ਤੇ ਲਿਖ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕੈਨੇਡਾ ਦੇ ਪੰਜਾਬੀ ਤੇ ਸਿੱਖ ਵੀਰਾਂ ਦੇ ਯਤਨਾਂ ਸਦਕਾ ਕੈਨੇਡਾ ਵਿਚ ਪੰਜਾਬੀ ਭਾਸ਼ਾ ਨੂੰ ਦੂਜੇ ਦਰਜੇ ਵਜੋਂ ਮਾਨਤਾ ਮਿਲੀ ਹੋਈ ਹੈ ਪਰ ਪੰਜਾਬ ਵਿਚ ਪੰਜਾਬੀ ਭਾਸ਼ਾ ਨਾਲ ਵਿਤਕਰਾ ਕਿਉਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦ ਤੋਂ ਜਲਦ ਇਨ੍ਹਾਂ ਬੋਰਡਾਂ 'ਤੇ ਪੰਜਾਬੀ ਭਾਸ਼ਾ ਪਹਿਲੇ ਨੰਬਰ 'ਤੇ ਲਿਖੀ ਜਾਵੇ ਕਿਉਂਕਿ ਪੰਜਾਬ ਦੇ ਲੋਕ ਸਿਰਫ਼ ਪੰਜਾਬੀ ਹੀ ਜਾਣਦੇ ਹਨ। ਇਸ ਮੌਕੇ ਬਲਵਿੰਦਰ ਸਿੰਘ, ਜਤਿੰਦਰ ਸਿੰਘ, ਗੁਰਲਾਲ ਸਿੰਘ, ਨਵਦੀਪ ਸਿੰਘ, ਸੇਵਕ ਸਿੰਘ, ਸੁਖਚੈਨ ਸਿੰਘ, ਸੁਖਰਾਜ ਸਿੰਘ ਅਤੇ ਪਰਵਿੰਦਰ ਸਿੰਘ ਹਾਜ਼ਰ ਸਨ।


Related News