ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਦਿੱਤੇ ਸਖਤ ਕਾਰਵਾਈ ਦੇ ਸੰਕੇਤ

Sunday, Apr 08, 2018 - 07:31 AM (IST)

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਦਿੱਤੇ ਸਖਤ ਕਾਰਵਾਈ ਦੇ ਸੰਕੇਤ

ਜਲੰਧਰ (ਧਵਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਸ ਵਿਚ ਉਚ ਪੱਧਰ 'ਤੇ ਚੱਲ ਰਹੇ ਝਗੜੇ ਦਾ ਗੰਭੀਰ ਨੋਟਿਸ ਲੈਂਦਿਆਂ ਚਿਤਾਵਨੀ ਦਿੱਤੀ ਹੈ ਕਿ ਉਹ ਅਨੁਸ਼ਾਸਿਤ ਸੂਬਾ ਪੁਲਸ ਫੋਰਸ ਵਿਚ ਕਿਸੇ ਤਰ੍ਹਾਂ ਦੀ ਅਨੁਸ਼ਾਸਨਹੀਣਤਾ ਨੂੰ ਬਰਦਾਸ਼ਤ ਨਹੀਂ ਕਰਨਗੇ। ਮੁੱਖ ਮੰਤਰੀ ਨੇ ਅੱਜ ਇਸ ਵਿਸ਼ੇ 'ਤੇ ਗ੍ਰਹਿ ਸਕੱਤਰ ਐੱਨ. ਐੱਸ. ਕਲਸੀ, ਡੀ. ਜੀ. ਪੀ. ਸੁਰੇਸ਼ ਅਰੋੜਾ ਅਤੇ ਆਪਣੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੇ ਨਾਲ ਇਸ ਮਾਮਲੇ ਸਬੰਧੀ ਚਰਚਾ ਕੀਤੀ ਤੇ ਉਨ੍ਹਾਂ ਨੂੰ ਮਸਲੇ ਨੂੰ ਸੁਲਝਾਉਣ ਲਈ ਢੁਕਵੀਂ ਕਾਰਵਾਈ ਕਰਨ ਲਈ ਸੁਝਾਅ ਦੇਣ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨੇ ਕਿਹਾ ਕਿ ਪੁਲਸ ਫੋਰਸ ਵਿਚ ਹੁਣ ਕਿਸੇ ਮੈਂਬਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਨ੍ਹਾਂ ਨੂੰ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਦੀ ਪਾਲਣਾ ਕਰਨੀ ਚਾਹੀਦਾ ਹੈ ਤੇ ਅਨੁਸ਼ਾਸਨ ਵਿਚ ਰਹਿਣਾ ਚਾਹੀਦਾ ਹੈ। ਉਹ ਅਨੁਸ਼ਾਸਨਹੀਣਤਾ ਨਾਲ ਨਜਿੱਠਣ ਲਈ ਸਖਤ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕਰਨਗੇ।  ਮੁੱਖ ਮੰਤਰੀ ਨੇ ਗ੍ਰਹਿ ਸਕੱਤਰ ਅਤੇ ਡੀ. ਜੀ. ਪੀ. ਨੂੰ ਨਿਰਦੇਸ਼ ਦਿੱਤੇ ਕਿ ਉਹ ਡਰੱਗ ਮਾਮਲਿਆਂ ਵਿਚ ਚੱਲ ਰਹੀ ਜਾਂਚ ਨੂੰ ਨਿਰਪੱਖਤਾ ਨਾਲ ਅੰਤਿਮ ਪੜਾਅ ਤਕ ਲੈ ਕੇ ਜਾਣ। ਜਾਂਚ ਏਜੰਸੀਆਂ ਵੀ ਪੂਰੀ ਨਿਰਪੱਖਤਾ ਨਾਲ ਕੰਮ ਕਰਨ ਤੇ ਕਿਸੇ ਦੇ ਦਬਾਅ ਹੇਠ ਨਾ ਆਉਣ। ਇਸ ਮਾਮਲੇ ਵਿਚ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਕੰਮ ਕਰਨ ਕਿਉਂਕਿ ਕਾਂਗਰਸ ਸਰਕਾਰ ਸੂਬੇ ਵਿਚ ਨਾ ਸਿਰਫ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਚਾਹੁੰਦੀ ਹੈ।


Related News