ਸ਼੍ਰੋਮਣੀ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਹਲਕਾ ਅਟਾਰੀ ਤੋਂ ਸ਼ੁਰੂ

02/19/2023 8:40:24 AM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਪਿੰਡ ਪੱਧਰ ’ਤੇ ਹੋਰ ਤੇਜ਼ ਕਰਨ ਲਈ ਉਲੀਕੇ ਗਏ ਪ੍ਰੋਗਰਾਮ ਤਹਿਤ ਹਲਕਾ ਪੱਧਰ ਦਾ ਪਹਿਲਾ ਸਮਾਗਮ ਅਟਾਰੀ ਹਲਕੇ ਦੇ ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਬਾਸਰਕੇ ਗਿੱਲਾ ਵਿਖੇ ਕੀਤਾ ਗਿਆ। ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ-ਸੀਨੀਅਰ ਪ੍ਰੋਫੈਸ਼ਨਲਸ, IT ਸੈਕਟਰ ਦੇ ਲੋਕਾਂ ’ਤੇ ਲਟਕ ਸਕਦੀ ਹੈ ਛਾਂਟੀ ਦੀ ਤਲਵਾਰ
ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਕਾਰਜਸ਼ੀਲ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਜਿਥੇ ਕਾਨੂੰਨੀ ਪੱਖ ਤੋਂ ਚਾਰਾਜੋਈ ਕੀਤੀ ਜਾ ਰਹੀ ਹੈ, ਉਥੇ ਸਿੱਖ ਭਾਵਨਾਵਾਂ ਨੂੰ ਸਰਕਾਰਾਂ ਦੇ ਕੰਨਾਂ ਤੱਕ ਪਹੁੰਚਾਉਣ ਲਈ ਦਸਤਖ਼ਤੀ ਮੁਹਿੰਮ ਆਰੰਭੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹੁਣ ਤੱਕ 16 ਲੱਖ ਤੋਂ ਵੱਧ ਫ਼ਾਰਮ ਭਰੇ ਜਾ ਚੁੱਕੇ ਹਨ ਅਤੇ ਹੁਣ ਇਸ ਲਹਿਰ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ-ਗੋਦਰੇਜ਼ ਪ੍ਰਾਪਰਟੀਜ਼ ਨੇ ਖਰੀਦਿਆ ਸ਼ੋਅ ਮੈਨ ਰਾਜ ਕਪੂਰ ਦਾ ਬੰਗਲਾ, ਜਾਣੋ ਕੀ ਹੈ ਅੱਗੇ ਦਾ ਪਲਾਨ
ਸੰਗਤਾਂ ਨੂੰ ਇਸ ਲਹਿਰ ਨਾਲ ਜੋੜਨ ਲਈ ਪੰਜਾਬ ਦੇ ਹਰ ਹਲਕੇ ਵਿਚ ਸਮਾਗਮ ਕੀਤੇ ਜਾਣਗੇ। ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਵਿਚ ਸੰਗਤ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਸ ਮੁਹਿੰਮ ਵਿਚ ਹਰ ਤਰ੍ਹਾਂ ਦੇ ਸਹਿਯੋਗ ਦੇਣ ਦੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹਾਜ਼ਰੀ ਵਿਚ ਵੱਡੀ ਗਿਣਤੀ ਸੰਗਤ ਨੇ ਪ੍ਰੋਫਾਰਮੇ ਵੀ ਭਰੇ।

ਇਹ ਵੀ ਪੜ੍ਹੋ-FCI ਨੇ ਈ-ਨਿਲਾਮੀ ਰਾਹੀਂ 3.85 ਲੱਖ ਟਨ ਕਣਕ ਵੇਚੀ

ਸਮਾਗਮ ’ਚ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਦੇ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਬਲਵਿੰਦਰ ਸਿੰਘ ਵੇਈਂਪੂਈਂ, ਸਾਬਕਾ ਮੈਂਬਰ ਹਰਦਲਬੀਰ ਸਿੰਘ ਸ਼ਾਹ, ਬੀਬੀ ਕੰਵਲਜੀਤ ਕੌਰ ਰਣੀਕੇ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


Aarti dhillon

Content Editor

Related News