ਪੰਜਾਬ ਦੀ ਸਿਆਸਤ ''ਚ ਮੁੜ ਸਰਗਰਮ ਹੋਣ ਦੇ ਨਵਜੋਤ ਸਿੰਘ ਸਿੱਧੂ ਨੇ ਦਿੱਤੇ ਸੰਕੇਤ, ਵੀਡੀਓ ਸਾਂਝੀ ਕਰਕੇ ਆਖੀ ਵੱਡੀ ਗੱਲ

Sunday, Aug 11, 2024 - 07:21 PM (IST)

ਪੰਜਾਬ ਦੀ ਸਿਆਸਤ ''ਚ ਮੁੜ ਸਰਗਰਮ ਹੋਣ ਦੇ ਨਵਜੋਤ ਸਿੰਘ ਸਿੱਧੂ ਨੇ ਦਿੱਤੇ ਸੰਕੇਤ, ਵੀਡੀਓ ਸਾਂਝੀ ਕਰਕੇ ਆਖੀ ਵੱਡੀ ਗੱਲ

ਜਲੰਧਰ/ਅੰਮ੍ਰਿਤਸਰ (ਵੈੱਬ ਡੈਸਕ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਸਿਆਸਤਦਾਨ ਵਜੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਰਗਰਮ ਹੋ ਗਏ ਹਨ। ਆਈ. ਪੀ. ਐੱਲ. ਦੇ ਦਿਨਾਂ 'ਚ ਇਕ ਕ੍ਰਿਕਟਰ ਦੀ ਤਰ੍ਹਾਂ ਸੋਸ਼ਲ ਮੀਡੀਆ 'ਤੇ ਛਾਏ ਰਹਿਣ ਵਾਲੇ ਨਵਜੋਤ ਸਿੰਘ ਸਿੱਧੂ ਆਪਣੇ ਪੁਰਾਣੇ ਅੰਦਾਜ਼ ਵਿੱਚ ਵਾਪਸ ਆ ਗਏ ਹਨ। 

ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇਕ ਨਵੀਂ ਵੀਡੀਓ ਅਪਲੋਡ ਕੀਤੀ ਗਈ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਉਹ ਮੁੜ ਪੰਜਾਬ ਦੀ ਸਿਆਸਤ 'ਚ ਵਾਪਸੀ ਕਰ ਰਹੇ ਹਨ। ਨਵਜੋਤ ਸਿੰਘ ਸਿੱਧੂ ਨੇ ਆਪਣੀ ਨਵੀਂ ਵੀਡੀਓ 'ਚ ਕੁਝ ਹੀ ਸ਼ਬਦ ਬੋਲੇ ​​ਹਨ ਪਰ ਨਿਸ਼ਾਨਾ ਪੰਜਾਬ ਦੀ ਸੱਤਾਧਾਰੀ ਪਾਰਟੀ ਅਤੇ ਉਨ੍ਹਾਂ ਦੀ ਪਾਰਟੀ 'ਚ ਉਨ੍ਹਾਂ ਖ਼ਿਲਾਫ਼ ਖੜ੍ਹੇ ਆਗੂਆਂ 'ਤੇ ਹੈ। ਵੀਡੀਓ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਕਿਹਾ ਹੈ ਕਿ ਸ਼ਤਰੰਜ ਦਾ ਵਜ਼ੀਰ ਹੋਵੇ ਜਾਂ ਇਨਸਾਨ ਦੀ ਜ਼ਮੀਰ... ਡਿੱਗ ਗਿਆ ਤਾਂ ਸਣਝੋ ਖੇਡ ਖ਼ਤਮ...। ਉਨ੍ਹਾਂ ਦਾ ਇਹ ਰੂਪ ਕਾਫ਼ੀ ਸਮੇਂ ਬਾਅਦ ਵੇਖਣ ਨੂੰ ਮਿਲਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਨਵਜੋਤ ਸਿੰਘ ਸਿੱਧੂ ਤਿੰਨ ਵਾਰ ਵਿਧਾਇਕ ਰਹੇ ਸੁਰਜੀਤ ਧੀਮਾਨ ਦੇ ਘਰ ਪੁੱਜੇ ਸਨ। ਉਹ ਸੁਰਜੀਤ ਧੀਮਾਨ ਦੀ ਪਤਨੀ ਬਲਬੀਰ ਕੌਰ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਨੂੰ ਮਿਲਣ ਅਤੇ ਉਨ੍ਹਾਂ ਨਾਲ ਦੁੱਖ਼ ਪ੍ਰਗਟ ਕਰਨ ਲਈ ਆਏ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਬਰਾਤੀਆਂ ਨਾਲ ਭਰੀ ਇਨੋਵਾ ਗੱਡੀ ਖੱਡ 'ਚ ਡਿੱਗਣ ਕਾਰਨ ਪਾਣੀ 'ਚ ਰੁੜੀ, 10 ਲੋਕਾਂ ਦੀ ਮੌਤ

2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਖ਼ੁਦ ਨੂੰ ਸਿਆਸਤ ਤੋਂ ਕੀਤਾ ਸੀ ਦੂਰ 
ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਹੌਲੀ-ਹੌਲੀ ਪੰਜਾਬ ਦੀ ਰਾਜਨੀਤੀ ਤੋਂ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ ਸੀ। 2022 ਵਿਚ ਅੰਮ੍ਰਿਤਸਰ ਪੂਰਬੀ ਤੋਂ ਚੋਣ ਹਾਰਨ ਤੋਂ ਬਾਅਦ ਉਹ ਪਟਿਆਲਾ ਚਲੇ ਗਏ। ਇਸ ਤੋਂ ਬਾਅਦ ਲੋਕ ਸਭਾ ਚੋਣਾਂ 2024 ਵੀ ਆ ਗਈਆਂ ਪਰ ਨਵਜੋਤ ਸਿੰਘ ਸਿੱਧੂ ਨਾ ਤਾਂ ਚੋਣ ਪ੍ਰਚਾਰ ਲਈ ਆਏ ਅਤੇ ਨਾ ਹੀ ਕਿਸੇ ਉਮੀਦਵਾਰ ਲਈ ਪ੍ਰਚਾਰ ਕੀਤਾ।

ਇਹ ਵੀ ਪੜ੍ਹੋ- ਪੰਜਾਬ 'ਚ ਦਿਲ-ਦਹਿਲਾਉਣ ਵਾਲੀ ਵਾਰਦਾਤ, ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News