ਪੰਜਾਬ 'ਚ 16 ਫਰਵਰੀ ਨੂੰ ਮੌਸਮ ਬਦਲਣ ਦੇ ਸੰਕੇਤ, ਵਿਭਾਗ ਨੇ ਦਿੱਤੀ ਵੱਡੀ ਅਪਡੇਟ

Wednesday, Feb 11, 2026 - 11:18 AM (IST)

ਪੰਜਾਬ 'ਚ 16 ਫਰਵਰੀ ਨੂੰ ਮੌਸਮ ਬਦਲਣ ਦੇ ਸੰਕੇਤ, ਵਿਭਾਗ ਨੇ ਦਿੱਤੀ ਵੱਡੀ ਅਪਡੇਟ

ਜਲੰਧਰ- ਪੰਜਾਬ 'ਚ ਰੋਜ਼ਾਨਾ ਧੁੱਪ ਨਿਕਲ ਕਾਰਨ ਤਾਪਮਾਨ 'ਚ ਪਾਵੇ ਹੀ ਵਧਾ ਹੋ ਰਿਹਾ ਹੈ ਪਰ ਠੰਡ ਦਾ ਅਸਰ ਹਾਲੇ ਘਟਿਆ ਨਹੀਂ ਹੈ। ਠੰਡੀਆਂ ਹਵਾਵਾਂ ਦਾ ਦੌਰ ਜਾਰੀ ਰਹਿਣ ਕਾਰਨ ਸਵੇਰ ਅਤੇ ਸ਼ਾਮ ਦੇ ਸਮੇਂ ਕੜਾਕੇ ਦੀ ਸਰਦੀ ਮਹਿਸੂਸ ਕੀਤੀ ਜਾ ਰਹੀ ਹੈ। ਦਿਨ ਦੌਰਾਨ ਧੁੱਪ ਹਲਕੀ ਰਾਹਤ ਦਿੰਦੀ ਹੈ, ਪਰ ਹਵਾਵਾਂ ਦੀ ਚੱਲਣ ਨਾਲ ਲੋਕ ਗਰਮ ਕੱਪੜੇ ਪਹਿਨਣ ਲਈ ਮਜ਼ਬੂਰ ਹਨ।

ਇਹ ਵੀ ਪੜ੍ਹੋ- ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut, ਲੰਮੇ ਸਮੇਂ ਤੱਕ ਕਰਨਾ ਪਵੇਗਾ ਇੰਤਜ਼ਾਰ

ਮੌਸਮ ਵਿਭਾਗ ਅਨੁਸਾਰ ਅੱਜ ਤੋਂ 14 ਫਰਵਰੀ  ਤੱਕ ਕਿਸੇ ਪ੍ਰਕਾਰ ਦੀ ਮੌਸਮੀ ਚੇਤਾਵਨੀ ਨਹੀਂ ਹੈ। ਇਨ੍ਹਾਂ ਦਿਨਾਂ ਨੂੰ ਮੌਸਮ ਆਮ ਵਾਂਗ ਰਹੇਗਾ। ਹਾਲਾਂਕਿ ਵਿਭਾਗ ਮੁਤਾਬਕ 14 ਫਰਵਰੀ ਤੋਂ ਬਾਅਦ 15 ਨੂੰ ਮੌਸਮੀ ਗੜਬੜੀ ਸਰਗਰਮ ਹੋਵੇਗੀ, ਜਿਸ ਨਾਲ ਸੂਬੇ ਦੇ ਮੌਸਮ 'ਚ ਕੁਝ ਤਬਦੀਲੀ ਦੇਖੀ ਜਾਵੇਗੀ।

ਇਹ ਵੀ ਪੜ੍ਹੋ- PUNJAB: ਭਾਣਜੇ ਦੇ ਵਿਆਹ 'ਤੇ ਆਏ ਗ੍ਰੰਥੀ ਸਿੰਘ ਨਾਲ ਵਾਪਰੀ ਵੱਡੀ ਘਟਨਾ, ਮੰਜ਼ਰ ਵੇਖ ਹਰ ਕੋਈ ਰਹਿ ਗਿਆ ਹੈਰਾਨ

16 ਤਰੀਕ ਨੂੰ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਕ ਸੂਬੇ ਦੇ ਕੁਝ ਜ਼ਿਲ੍ਹਿਆਂ 'ਚ 16 ਫਰਵਰੀ ਨੂੰ ਬਹੁਤ ਹਲਕੀ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਤਾਪਮਾਨ 'ਚ ਗਿਰਾਵਟ ਆਵੇਗਾ ਅਤੇ ਫਿਰ ਤੋਂ ਠੰਡ ਮਹਿਸੂਸ ਹੋਵੇਗੀ। ਫਿਲਹਾਲ 11 ਤੋਂ 15 ਫਰਵਰੀ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਅਗਲੇ ਪੰਜ ਦਿਨਾਂ ਲਈ ਘੱਟੋ-ਘੱਟ ਤਾਪਮਾਨ (ਰਾਤ ਦੇ ਤਾਪਮਾਨ) ਵਿੱਚ ਕੋਈ ਮਹੱਤਵਪੂਰਨ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ- ਤਰਨਤਾਰਨ ਲਾਅ ਕਾਲਜ ’ਚ ਕੁੜੀ ਨੂੰ ਗੋਲੀ ਮਾਰਨ ਵਾਲਾ ਮੁੰਡਾ ਮਰਿਆ ਨਹੀਂ, ਜਿਊਂਦਾ ਹੈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News