ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਤੇ ਨੂੰਹ ਭਾਜਪਾ ''ਚ ਸ਼ਾਮਲ

Thursday, Apr 11, 2024 - 06:23 PM (IST)

ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਤੇ ਨੂੰਹ ਭਾਜਪਾ ''ਚ ਸ਼ਾਮਲ

ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਵਿਚ ਦਲ ਬਦਲੀਆਂ ਦਾ ਦੌਰ ਲਗਤਾਰ ਜਾਰੀ ਹੈ। ਇਸ ਦੇ ਨਾਲ ਹੀ ਹੁਣ ਅਕਾਲੀ ਦਲ ਦੇ ਸਿਰ ਕੱਢ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਅਤੇ ਨੂੰਹ ਪਰਮਪਾਲ ਕੌਰ ਮਲੂਕਾ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਰਾਮਪੂਰਾ ਫੂਲ ਦੇ ਪਿੰਡ ਮਲੂਕਾ ਦੇ ਰਹਿਣ ਵਾਲੇ ਮਲੂਕਾ ਪਰਿਵਾਰ ਦੀ ਸਿਆਤ ਵਿਚ ਚੰਗੀ ਪੈਠ ਹੈ। 

ਆਈ. ਏ. ਐੱਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਦੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਿਰੁੱਧ ਚੋਣ ਲੜਨ ਦੀ ਸੰਭਾਵਨਾ ਹੈ। ਭਾਜਪਾ ’ਚ ਸ਼ਮੂਲੀਅਤ ਕਰਾਉਣ ਵੇਲੇ ਕੇਂਦਰੀ ਮੰਤਰੀ ਹਰਦੀਪ ਪੁਰੀ ਹਾਜ਼ਰ ਸਨ। 

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਆ ਕੇ ਪੂਰੀ ਹੋਈ ਯੂ. ਕੇ. ਤੋਂ ਆਏ ਪਰਿਵਾਰ ਦੀ ਅਰਦਾਸ, ਬੋਲਣ ਲੱਗਾ ਪੁੱਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News