ਭਾਜਪਾ ਵਿਚ ਜਾਣ ਦੀਆਂ ਚਰਚਾਵਾਂ ''ਤੇ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦਾ ਵੱਡਾ ਬਿਆਨ

Tuesday, Apr 02, 2024 - 06:31 PM (IST)

ਭਾਜਪਾ ਵਿਚ ਜਾਣ ਦੀਆਂ ਚਰਚਾਵਾਂ ''ਤੇ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦਾ ਵੱਡਾ ਬਿਆਨ

ਜਲੰਧਰ : ਭਾਜਪਾ ਵਿਚ ਜਾਣ ਦੀਆਂ ਚਰਚਾਵਾਂ ਨੂੰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਅਕਾਲੀ ਦਲ ਦੇ ਸਿਪਾਹੀ ਹਨ ਅਤੇ ਹਮੇਸ਼ਾ ਅਕਾਲੀ ਹੀ ਰਹਿਣਗੇ। ਜਗ ਬਾਣੀ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਲੀਡਰ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਨਾ ਤਾਂ ਮੇਰੇ ਨਾਲ ਕਿਸੇ ਨੇ ਸੰਪਰਕ ਕੀਤਾ ਹੈ ਅਤੇ ਨਾ ਹੀ ਉਹ ਭਾਜਪਾ ਵਿਚ ਜਾ ਰਹੇ ਹਨ। ਇਸ ਦੇ ਨਾਲ ਹੀ ਲੋਕ ਸਭਾ ਚੋਣ ਲੜਨ ਨੂੰ ਲੈ ਕੇ ਪੁੱਛੇ ਗਏ ਸਵਾਲ 'ਤੇ ਉਨ੍ਹਾਂ ਕਿਹਾ ਕਿ ਉਹ ਪਾਰਲੀਮੈਂਟ ਚੋਣ ਨਹੀਂ ਲੜਨਗੇ ਅਤੇ ਨਾ ਹੀ ਉਨ੍ਹਾਂ ਨੇ ਇਸ ਬਾਰੇ ਸੋਚਿਆ ਹੈ। 

ਇਹ ਵੀ ਪੜ੍ਹੋ : ‘ਹੰਸ’ ਤੇ ‘ਅਨਮੋਲ’ ਦੇ ਮੁਕਾਬਲੇ ਫਰੀਦਕੋਟ ਤੋਂ ਇਸ ਵੱਡੇ ਗਾਇਕ ਨੂੰ ਉਤਾਰਨ ਦੀ ਤਿਆਰੀ 'ਚ ਕਾਂਗਰਸ 

ਇਸ ਦੌਰਾਨ ਜਦੋਂ ਉਨ੍ਹਾਂ ਤੋਂ ਭਾਜਪਾ ਵੱਲੋਂ ਵੱਡੇ ਅਕਾਲੀ ਆਗੂਆਂ ਨਾਲ ਸੰਪਰਕ ਕੀਤੇ ਜਾਣ ਦੀਆਂ ਚਰਚਾਵਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਬਾਕੀਆਂ ਬਾਰੇ ਮੈਨੂੰ ਨਹੀਂ ਪਤਾ ਪਰ ਮੇਰੇ ਨਾਲ ਕਿਸੇ ਨੇ ਕੋਈ ਸੰਪਰਕ ਨਹੀਂ ਕੀਤਾ, ਉਹ ਆਪਣੇ ਘਰ ਵਿਚ ਹੀ ਹਨ। ਜਿਹੜੀਆਂ ਚਰਚਾਵਾਂ ਚੱਲ ਰਹੀਆਂ ਹਨ, ਇਹ ਮਹਿਜ਼ ਅਫਵਾਹਾਂ ਹਨ, ਇਨ੍ਹਾਂ ਵਿਚ ਕੋਈ ਸੱਚਾਈ ਨਹੀਂ ਹੈ। 

ਇਹ ਵੀ ਪੜ੍ਹੋ : ਕੇਕ ਖਾਣ ਤੋਂ ਬਾਅਦ 10 ਸਾਲਾ ਕੁੜੀ ਦੇ ਮੌਤ ਹੋਣ ਦੇ ਮਾਮਲੇ 'ਚ ਹੈਰਾਨ ਕਰ ਦੇਣ ਵਾਲਾ ਖ਼ੁਲਾਸਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News