ਸਿਕੰਦਰ ਸਿੰਘ ਮਲੂਕਾ ਦੇ ਭਾਜਪਾ ’ਚ ਸ਼ਾਮਲ ਹੋਣ ਦੀਆਂ ਖ਼ਬਰਾਂ ’ਤੇ ਪੁੱਤਰ ਗੁਰਪ੍ਰੀਤ ਮਲੂਕਾ ਦਾ ਵੱਡਾ ਬਿਆਨ

Wednesday, Dec 22, 2021 - 02:37 PM (IST)

ਸਿਕੰਦਰ ਸਿੰਘ ਮਲੂਕਾ ਦੇ ਭਾਜਪਾ ’ਚ ਸ਼ਾਮਲ ਹੋਣ ਦੀਆਂ ਖ਼ਬਰਾਂ ’ਤੇ ਪੁੱਤਰ ਗੁਰਪ੍ਰੀਤ ਮਲੂਕਾ ਦਾ ਵੱਡਾ ਬਿਆਨ

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇਤਾ ਸਿਕੰਦਰ ਸਿੰਘ ਮਲੂਕਾ ਦੇ ਭਾਰਤੀ ਜਨਤਾ ਪਾਰਟੀ ਜੁਆਇਨ ਕਰਨ ਦੀਆਂ ਖਬਰਾਂ ਨੂੰ ਉਨ੍ਹਾਂ ਦੇ ਬੇਟੇ ਗੁਰਪ੍ਰੀਤ ਸਿੰਘ ਮਲੂਕਾ ਨੇ ਬੇਬੁਨਿਆਦ ਕਰਾਰ ਦਿੱਤਾ ਹੈ। ਇਕ ਗੱਲਬਾਤ ਦੌਰਾਨ ਗੁਰਪ੍ਰੀਤ ਮਲੂਕਾ ਨੇ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹਾਂ ਅਤੇ ਹਮੇਸ਼ਾ ਪਾਰਟੀ ਨਾਲ ਡੱਟ ਕੇ ਖੜ੍ਹੇ ਰਹਾਂਗੇ। ਉਨ੍ਹਾਂ ਕਿਹਾ ਰਾਮਪੁਰਾਫੂਲ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਨੂੰ ਚੰਗਾ ਸਮਰਥਨ ਮਿਲ ਰਿਹਾ ਹੈ। ਮਲੂਕਾ ਰਾਮਪੁਰਾਫੂਲ ਵਿਧਾਨ ਸਭਾ ਖੇਤਰ ਤੋਂ ਸ਼ਾਨਦਾਰ ਜਿੱਤ ਹਾਸਲ ਕਰਨਗੇ।

ਨਾਲ ਹੀ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣੇਗੀ। ਲੋਕਾਂ ਦੇ ਮਸਲੇ ਹੱਲ ਕੀਤੇ ਜਾਣਗੇ, ਰਾਜ ਦਾ ਵਿਕਾਸ ਹੋਵੇਗਾ। ਪੰਜਾਬ ਵਿਚ ਆਪਸੀ ਭਾਈਚਾਰਾ ਕਾਇਮ ਰਹੇਗਾ। ਉਨ੍ਹਾਂ ਆਪਣੇ ਪਿਤਾ ਦੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ।


author

Gurminder Singh

Content Editor

Related News