ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਨੇ IAS ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਹੋ ਸਕਦੇ ਨੇ ਭਾਜਪਾ 'ਚ ਸ਼ਾਮਲ

Wednesday, Apr 03, 2024 - 08:35 PM (IST)

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਨੇ IAS ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਹੋ ਸਕਦੇ ਨੇ ਭਾਜਪਾ 'ਚ ਸ਼ਾਮਲ

ਮਾਨਸਾ (ਮਿੱਤਲ) : ਪੰਜਾਬ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਦੀ ਪਤਨੀ ਪਰਮਪਾਲ ਕੌਰ ਆਈ.ਏ.ਐੱਸ ਨੇ ਆਪਣੇ ਸਰਕਾਰ ਅਹੁਦੇ ਤੋਂ ਅਸਤੀਫਾ ਦੇਣ ਦੀ ਗੱਲ ਕਰਨ ਤੋਂ ਬਾਅਦ ਬਠਿੰਡਾ ਹਲਕੇ ਵਿਚ ਸਿਆਸੀ ਭੂਚਾਲ ਆਉਣ ਦੀ ਚਰਚਾ ਚੱਲ ਪਈ ਹੈ। ਜ਼ਿਕਰਯੋਗ ਇਹ ਹੈ ਕਿ ਪਰਮਪਾਲ ਕੌਰ ਦਾ ਬਠਿੰਡਾ ਅਤੇ ਮਾਨਸਾ ਹਲਕੇ ਨਾਲ ਗਹਿਰਾ ਲਗਾਅ ਹੈ।  ਉਹ ਬੁਢਲਾਡਾ ਵਿਖੇ ਬੀ.ਡੀ.ਪੀ.ਓ, ਮਾਨਸਾ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਅਫਸਰ,  ਬਠਿੰਡਾ ਵਿਖੇ ਏ.ਡੀ.ਸੀ ਜਰਨਲ, ਸਿੱਖਿਆ ਵਿਭਾਗ ਪੰਜਾਬ ਵਿੱਚ ਡੀ.ਜੀ.ਐੱਸ.ਸੀ ਅਤੇ ਫੂਡ ਸਪਲਾਈ ਵਿਭਾਗ ਵਿੱਚ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਦਾ ਪੰਚਾਇਤਾਂ, ਵਪਾਰੀਆਂ, ਮਜਦੂਰਾਂ, ਦੁਕਾਨਦਾਰਾਂ, ਮੁਲਾਜ਼ਮ ਅਤੇ ਹਰ ਵਰਗ ਨਾਲ ਪਿਆਰ ਸਤਿਕਾਰ ਗਹਿਰਾ ਰਿਹਾ ਹੈ। ਉਨ੍ਹਾਂ ਨੇ ਇਮਾਨਦਾਰੀ ਨਾਲ ਸਰਕਾਰੀ ਨੌਕਰੀ ਕੀਤੀ ਹੈ। ਹੋ ਸਕਦਾ ਹੈ ਕਿ ਉਹ ਆਪਣੇ ਪਤੀ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਦੀ ਮਦਦ ਲਈ ਅਸਤੀਫਾ ਦੇ ਸਕਦੇ ਹਨ ਕਿਉਂਕਿ ਗੁਰਪ੍ਰੀਤ ਸਿੰਘ ਮਲੂਕਾ ਬੜੇ ਹੀ ਨਰਮ ਸੁਭਾਅ ਦੇ ਮਾਲਕ ਹਨ। ਉਹ ਲੰਮੇ ਸਮੇਂ ਤੋਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅਤੇ ਬਠਿੰਡਾ ਜ਼ਿਲ੍ਹੇ ਦੀ ਸੇਵਾ ਕਰ ਚੁੱਕੇ ਹਨ। 

ਸਮਾਜ ਸੇਵਾ ਨਾਲ ਵੀ ਜੁੜੇ ਹਨ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਮਲੂਕਾ ਨੇ ਸ਼ੁਰੂ ਤੋਂ ਹੀ ਖਾਸ ਕਰ ਮਾਨਸਾ-ਬਠਿੰਡਾ ਦੇ ਲੋਕਾਂ ਨਾਲ ਮੇਲ-ਮਿਲਾਪ ਹੋਣ ਕਾਰਨ ਮਲੂਕਾ ਪਰਿਵਾਰ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣ ਸਕਦਾ ਹੈ।  ਉਨ੍ਹਾਂ ਦਾ ਬਠਿੰਡਾ ਅਤੇ ਮਾਨਸਾ ਜ਼ਿਲ੍ਹੇ ਦੇ ਟਕਸਾਲੀ ਅਕਾਲੀਆਂ ਨਾਲ ਗਹਿਰਾ ਲਗਾਅ ਹੋਣ ਕਾਰਨ ਉਹ ਕਿਸੇ ਰਾਜਨੀਤਿਕ ਪਾਰਟੀ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਹੋ ਸਕਦੇ ਹਨ। ਹਾਲਾਂਕਿ ਉਨ੍ਹਾਂ ਦੇ ਨੇੜਲਿਆਂ ਨੇ ਅਜਿਹੀਆਂ ਅਫਵਾਹਾਂ ਨੂੰ ਸੱਚਾਈ ਤੋਂ ਦੂਰ ਦੱਸਦਿਆਂ ਕਿਹਾ ਹੈ ਕਿ ਇਸ ਤਰ੍ਹਾਂ ਦਾ ਇਰਾਦਾ ਕੋਈ ਨਹੀਂ ਹੈ। ਸਿਆਸੀ ਗਲਿਆਰਿਆਂ ਵਿਚ ਉਨ੍ਹਾਂ ਦੇ ਅਸਤੀਫੇ ਨੂੰ ਸਿਆਸਤ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਚਰਚਾ ਹੈ ਕਿ ਪਰਮਪਾਲ ਕੌਰ ਮਲੂਕਾ ਕਿਸੇ ਰਾਜਨੀਤਿਕ ਪਾਰਟੀ ਦਾ ਪੱਲਾ ਫੜ ਸਕਦੇ ਹਨ ਜੋ ਕਿ ਇਕ ਮਜ਼ਬੂਤ ਪੜ੍ਹੇ-ਲਿਖੇ ਅਤੇ ਨਰਮ ਸੁਭਾਅ ਦੇ ਉਮੀਦਵਾਰ ਹੋਣਗੇ। ਸੂਤਰਾਂ ਅਨੁਸਾਰ ਉਨ੍ਹਾਂ ਦੀ ਕਿਸੇ ਰਾਜਨੀਤਿਕ ਪਾਰਟੀ ਨਾਲ ਅੰਦਰੋਂ-ਅੰਦਰੀ ਗੰਢ ਤੁੱਪ ਹੋ ਚੁੱਕੀ ਹੈ ਅਤੇ ਇਸ ਦਾ ਐਲਾਨ ਪੰਜਾਬ ਦੀ ਸਿਆਸਤ ਵਿੱਚ ਇੱਕ ਧਮਾਕੇ ਵਜੋਂ ਹੋ ਸਕਦਾ ਹੈ। ਸੰਭਾਵਨਾ ਇਹ ਹੈ ਕਿ ਉਹ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜ ਸਕਦੇ ਹਨ। 

ਬਠਿੰਡਾ ਲੋਕ ਸਭਾ ਸੀਟ ਪਹਿਲਾਂ ਤੋਂ ਹੀ ਹਾਟ ਮੰਨੀ ਜਾ ਰਹੀ ਹੈ ਅਤੇ ਜੇਕਰ ਪਰਮਪਾਲ ਕੌਰ ਮਲੂਕਾ ਚੋਣ ਮੈਦਾਨ ਵਿੱਚ ਨਿੱਤਰਦੇ ਹਨ ਤਾਂ ਇਸ ਸੀਟ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਔਰਤਾਂ ਦਾ ਫਸਵਾਂ ਮੁਕਾਬਲਾ ਹੋ ਸਕਦਾ ਹੈ।  ਬੀਬਾ ਮਲੂਕਾ ਦੇ ਅਸਤੀਫੇ ਪਿੱਛੇ ਕੋਈ ਗੱਲ ਜ਼ਰੂਰ ਹੈ।  ਜਿਸ ਵਿਚ ਤਰ੍ਹਾਂ-ਤਰ੍ਹਾਂ ਦੀਆਂ ਸੰਭਾਵਨਾਵਾਂ ਦੇਖੀਆਂ ਅਤੇ ਲਗਾਈਆਂ ਜਾ ਸਕਦੀਆਂ ਹਨ ਪਰ ਇਸ ਅਸਤੀਫੇ ਨੂੰ ਇਵੇਂ ਵੀ ਨਹੀਂ ਕਿਹਾ ਜਾ ਸਕਦਾ।  ਸਿਆਸੀ ਮਾਹਿਰ ਦੱਸਦੇ ਹਨ ਕਿ ਇਹ ਅਸਤੀਫਾ ਧਮਾਕਾ ਕਰ ਸਕਦਾ ਹੈ ਅਤੇ ਇਸ ਨਾਲ ਆਉਂਦੇ ਦਿਨਾਂ ਵਿੱਚ ਪੰਜਾਬ ਦੀ ਰਾਜਨੀਤੀ ਵਿੱਚ ਉੱਥਲ-ਪੁੱਥਲ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। 

ਇਹ ਵੀ ਪੜ੍ਹੋ- ਸਾਬਕਾ CM ਚਰਨਜੀਤ ਚੰਨੀ ਲਈ ਕਾਂਗਰਸੀ ਆਗੂ ਲੈ ਕੇ ਆਏ ਖ਼ਾਸ ਕੇਕ, ਲਿਖਿਆ- ''ਸਾਡਾ ਚੰਨੀ ਜਲੰਧਰ'' 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News