ਸਹਾਰਨਪੁਰ ''ਚ ਇਮਤਿਹਾਨ ਦੇ ਰਹੇ ਵਿਦਿਆਰਥੀਆਂ ਦੀ ਜਬਰੀ ਕ੍ਰਿਪਾਨ ਉਤਾਰਵਾਉਣਾ ਮੰਦਭਾਗਾ : ਪ੍ਰੋ. ਬਡੂੰਗਰ

Tuesday, Mar 20, 2018 - 12:13 PM (IST)

ਸਹਾਰਨਪੁਰ ''ਚ ਇਮਤਿਹਾਨ ਦੇ ਰਹੇ ਵਿਦਿਆਰਥੀਆਂ ਦੀ ਜਬਰੀ ਕ੍ਰਿਪਾਨ ਉਤਾਰਵਾਉਣਾ ਮੰਦਭਾਗਾ : ਪ੍ਰੋ. ਬਡੂੰਗਰ

ਪਟਿਆਲਾ (ਜੋਸਨ)-ਸਹਾਰਨਪੁਰ ਵਿਖੇ ਇਕ ਪ੍ਰਾਈਵੇਟ ਸਕੂਲ 'ਚ 10ਵੀਂ ਦੇ ਇਮਤਿਹਾਨ ਦੇ ਰਹੇ ਸਿੱਖ ਅੰਮ੍ਰਿਤਧਾਰੀ ਵਿਦਿਆਰਥੀਆਂ ਦੀਆਂ ਜਬਰੀ ਕ੍ਰਿਪਾਨਾਂ ਉਤਾਰੇ ਜਾਣ ਦਾ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਗੰਭੀਰ ਨੋਟਿਸ ਲੈਂਦਿਆਂ ਸਕੂਲ ਪ੍ਰਸ਼ਾਸਨ ਦੇ ਇਸ ਕਦਮ ਦੀ ਘੋਰ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਵਿਦੇਸ਼ਾਂ 'ਚ ਸਿੱਖ ਭਾਈਚਾਰੇ ਨੂੰ ਨਸਲੀ ਹਮਲਿਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਆਪਣੇ ਹੀ ਦੇਸ਼ ਵਿਚ ਅੰਮ੍ਰਿਤਧਾਰੀ ਬੱਚਿਆਂ ਨੂੰ ਕ੍ਰਿਪਾਨ ਉਤਰਾਨ ਲਈ ਮਜਬੂਰ ਕੀਤੇ ਜਾਣ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਯੂ. ਪੀ. ਦੇ ਮੁੱਖ ਮੰਤਰੀ ਯੋਗੀ ਅਦਿੱਤਿਯ ਨਾਥ ਨੂੰ ਸਕੂਲੀ ਪ੍ਰਸ਼ਾਸਨ ਵੱਲੋਂ ਕੀਤੀ ਇਸ ਕਾਰਵਾਈ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੇ 5 ਅਹਿਮ ਕਕਾਰਾਂ 'ਚੋਂ ਕ੍ਰਿਪਾਨ ਨੂੰ ਉਤਰਵਾਉਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। 
ਪ੍ਰੋ. ਬਡੂੰਗਰ ਨੇ ਇਸ ਮਾਮਲੇ 'ਤੇ ਸਿੱਖ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਕੂਲ ਪ੍ਰਿੰਸੀਪਲ ਵਿਰੁੱਧ ਪ੍ਰਗਟਾਈ ਜਾ ਰਹੀ ਨਾਰਾਜ਼ਗੀ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਪ੍ਰਿੰਸੀਪਲ ਖਿਲਾਫ਼ ਵੀ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ। ਸਿੱਖ ਇਕ ਵੱਖਰੀ ਕੌਮ ਹੈ, ਜਿਸ ਦੀ ਅੱਡਰੀ ਪਛਾਣ ਹੈ।
ਸਕੂਲ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦੇ ਕਕਾਰ ਉਤਰਵਾਏ ਜਾਣ ਨਾਲ ਭਾਈਚਾਰੇ 'ਚ ਡੂੰਘਾ ਰੋਸ ਪਾਇਆ ਜਾ ਰਿਹਾ ਹੈ।  


Related News