ਤੇਜ਼ ਰਫ਼ਤਾਰ ਟਿੱਪਰ ਦੇ ਲਪੇਟ 'ਚ ਆਇਆ ਸਿੱਖ ਨੌਜਵਾਨ, ਮੌਕੇ 'ਤੇ ਹੋਈ ਮੌਤ
Thursday, Apr 30, 2026 - 11:46 AM (IST)
ਗੜ੍ਹਦੀਵਾਲਾ (ਮੁਨਿੰਦਰ,ਭੱਟੀ)- ਗੜ੍ਹਦੀਵਾਲਾ ਨੇੜੇ ਹੁਸਿਆਰਪੁਰ-ਦਸੂਹਾ ਮੇਨ ਰੋਡ 'ਤੇ ਸਥਿਤ ਪਿੰਡ ਗੋਂਦਪੁਰ ਵਿਖੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਸਿਮਰਨ ਜੋਤ ਪੁੱਤਰ ਹਰਦੀਪ ਸਿੰਘ ਭੁੱਟੋ ਪਿੰਡ ਅਰਗੋਵਾਲ ਵਜੋਂ ਹੋਈ ਹੈ।ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਗੁਰਸਿਮਰਨ ਜੋਤ ਸਿੰਘ ਉਰਫ਼ ਸਿੰਮਾ (28)ਪੁੱਤਰ ਹਰਦੀਪ ਸਿੰਘ ਉਰਫ਼ ਭੁੱਟੋ ਪਿੰਡ ਅਰਗੋਵਾਲ ਆਪਣੇ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਗੜ੍ਹਦੀਵਾਲਾ ਸਾਈਡ ਤੋਂ ਆਪਣੇ ਨਿੱਜੀ ਕੰਮ ਲਈ ਪਿੰਡ ਗੋਂਦਪੁਰ ਨੂੰ ਜਾ ਰਿਹਾ ਸੀ। ਜਦੋਂ ਉਹ ਪਿੰਡ ਗੋਂਦਪੁਰ ਪੁੱਜਾ ਤਾਂ ਪਿੱਛੋ ਤੇਜ਼ ਰਫ਼ਤਾਰ ਨਾਲ ਆ ਰਹੇ ਇਕ ਟਿੱਪਰ ਦੀ ਚਪੇਟ 'ਚ ਆਉਣ ਨਾਲ ਉਹ ਟਿੱਪਰ ਦੇ ਟਾਇਰ ਹੇਠਾਂ ਆ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
ਇਸ ਹਾਦਸੇ ਵਿਚ ਉਸ ਦੀ ਮੌਕੇ 'ਤੇ ਮੌਤ ਹੋ ਗਈ। ਸੁਚਨਾ ਮਿਲਦੇ ਹੀ ਗੜ੍ਹਦੀਵਾਲਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਆਪਣੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਸ ਵੱਲੋਂ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋਈਆਂ ਮੌਕੇ ਦੀਆਂ ਤਸਵੀਰਾਂ ਨੂੰ ਵੀ ਖੰਗਾਲਿਆਂ ਜਾ ਰਿਹਾ ਹੈ। ਫਿਲਹਾਲ ਪੁਲਸ ਵੱਲੋਂ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਦਸੂਆ ਦੇ ਹਸਪਤਾਲ ਭੇਜਿਆ ਗਿਆ ਹੈ। ਪੁਲਸ ਨੇ ਟਿੱਪਰ ਨੂੰ ਆਪਣੇ ਕਬਜ਼ੇ ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਟਿੱਪਰ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
