ਫਤਿਹਗੜ੍ਹ ਸਾਹਿਬ 'ਚ ਸ਼ਹੀਦੀ ਜੋੜ ਮੇਲ ਦੌਰਾਨ ਸ਼ਰਾਬ ਦਾ ਠੇਕਾ ਖੁੱਲ੍ਹਾ ਵੇਖ ਭੜਕੀ ਸਿੱਖ ਸੰਗਤ

Thursday, Dec 29, 2022 - 04:45 PM (IST)

ਫਤਿਹਗੜ੍ਹ ਸਾਹਿਬ (ਵਿਪਨ ਬੀਜਾ) : ਫਤਿਹਗੜ੍ਹ ਸਾਹਿਬ 'ਚ ਸ਼ਹੀਦੀ ਜੋੜ ਮੇਲ ਦੀ ਆਖਰੀ ਰਾਤ ਬੁੱਧਵਾਰ ਨੂੰ ਸ਼ਰਾਬ ਦਾ ਠੇਕਾ ਖੁੱਲ੍ਹੇ ਹੋਣ ਕਾਰਨ ਸਿੱਖ ਸੰਗਤਾਂ 'ਚ ਭਾਰੀ ਰੋਸ ਪਾਇਆ ਗਿਆ, ਜਿਸ ਕਾਰਨ ਉਨ੍ਹਾਂ ਨੇ ਸ਼ਰਾਬ ਦੇ ਠੇਕੇ ਦੀ ਭੰਨ-ਤੋੜ ਕੀਤੀ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਖ਼ਿਲਾਫ਼ ਵੀ ਰੋਸ ਜ਼ਾਹਰ ਕੀਤਾ। ਇਸ ਮੌਕੇ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਜਸਪਾਲ ਸਿੰਘ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਨਜ਼ਦੀਕ ਸ਼ਹੀਦੀ ਜੋੜ ਮੇਲ ਦੌਰਾਨ ਇਹ ਠੇਕਾ ਖੋਲ੍ਹਿਆ ਹੋਇਆ ਸੀ, ਜਿਸ ਕਾਰਨ ਅੱਜ ਇਹ ਠੇਕਾ ਬੰਦ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਜੋੜ ਮੇਲ ਦੌਰਾਨ ਪ੍ਰਸ਼ਾਸਨ ਨੂੰ ਵੀ ਇਸ ਚੀਜ਼ ਦਾ ਧਿਆਨ ਰੱਖਣਾ ਚਾਹੀਦਾ ਹੈ, ਇਨ੍ਹਾਂ ਨੂੰ ਬੰਦ ਕੀਤਾ ਜਾ ਸਕੇ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਇਸ ਗੱਲ ਨੂੰ ਧਿਆਨ 'ਚ ਰੱਖਣਾ ਚਾਹੀਦਾ ਹੈ ਕਿ ਇਨ੍ਹਾਂ ਦਿਨਾਂ ਦੌਰਾਨ ਸ਼ਰਾਬ ਤੇ ਮੀਟ ਆਦਿ ਦੀਆਂ ਦੁਕਾਨਾਂ ਬੰਦ ਕੀਤੀਆਂ ਜਾਣ।

ਇਹ ਵੀ ਪੜ੍ਹੋ- ਵਾਤਾਵਰਣ ਦੀ ਸਾਂਭ-ਸੰਭਾਲ 'ਚ ਨਾਕਾਮ ਪੰਜਾਬ ਸਰਕਾਰ, ਸਖ਼ਤੀ ਦੇ ਰੌਂਅ 'ਚ NGT

ਜਸਪਾਲ ਸਿੰਘ ਨੇ ਕਿਹਾ ਕਿ ਅੱਜ ਸ਼ਹੀਦੀ ਜੋੜ ਮੇਲ ਦਾ ਤੀਸਰਾ ਦਿਹਾੜਾ ਸੀ ਅਤੇ ਅੱਜ ਦੇ ਦਿਨ ਵੀ ਸ਼ਰਾਬ ਦੇ ਠੇਕੇ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਠੇਕਿਆਂ 'ਤੇ ਪ੍ਰਵਾਸੀ ਬੰਦੇ ਤਾਂ ਬੈਠੇ ਹੀ ਸਨ ਪਰ ਸਾਨੂੰ ਇਸ ਗੱਲ ਦਾ ਸਭ ਤੋਂ ਵੱਧ ਦੁੱਖ ਲੱਗਾ ਕਿ ਸਾਡੇ ਪੰਜਾਬੀ ਵੀ ਇਨ੍ਹਾਂ ਠੇਕਿਆਂ 'ਤੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪੰਜਾਬੀਆਂ ਨੂੰ ਸ਼ਹੀਦੀ ਜੋੜ ਮੇਲ ਨਾਲ ਕੋਈ ਲਗਾਅ ਨਹੀਂ ਹੈ ਅਤੇ ਉਹ ਇਹ ਨਹੀਂ ਦੇਖ ਰਹੇ ਕਿ ਉਹ ਕਿਸ ਧਰਤੀ 'ਤੇ ਬੈਠੇ ਹਨ ਤੇ ਕਿਹੜੇ ਕਰਮ ਕਮ੍ਹਾਂ ਰਹੇ ਹਾਂ।  

ਇਹ ਵੀ ਪੜ੍ਹੋ- ਸ਼ਰਾਬ ਫੈਕਟਰੀ ਮਾਮਲਾ : 'ਧਰਨਾਕਾਰੀ ਆਪਣੀ ਮਰਜ਼ੀ ਨਾਲ ਜਿੱਥੋਂ ਚਾਹੁਣ ਪਾਣੀ ਚੈੱਕ ਕਰਵਾ ਲੈਣ, ਖ਼ਰਚਾ ਅਸੀਂ ਕਰਾਂਗੇ'

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News