ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ

Wednesday, Jun 16, 2021 - 06:59 PM (IST)

ਅੰਮ੍ਰਿਤਸਰ (ਬਿਊਰੋ) : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਕੋਰੋਨਾ ਲਾਗ ਦੀ ਬੀਮਾਰੀ ਕਾਰਨ ਇਜਾਜ਼ਤ ਨਹੀਂ ਮਿਲੀ। ਪਾਕਿਸਤਾਨ ਸਰਕਾਰ ਨੇ ਕੋਰੋਨਾ ਲਾਗ ਦੀ ਬੀਮਾਰੀ ਕਾਰਨ ਸਿੱਖ ਜਥੇ ਦੇ ਪਾਕਿਸਤਾਨ ਦਾਖਲੇ ਨੂੰ ਮਨਜ਼ੂਰੀ ਨਹੀਂ ਦਿੱਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਹੋਈ ਹੈ, ਜਿਸ ਅਨੁਸਾਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਕਾਰਨ ਆਗਿਆ ਨਹੀਂ ਦਿੱਤੀ ਗਈ। 

ਇਹ ਵੀ ਪੜ੍ਹੋ: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ 'ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ

ਜ਼ਿਕਰਯੋਗ ਹੈ ਕਿ ਇਹ ਜਥਾ 21 ਜੂਨ ਨੂੰ ਪਾਕਿਸਤਾਨ ਜਾਣਾ ਸੀ, ਜਿਸ ਨੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ 30 ਜੂਨ ਨੂੰ ਵਾਪਸ ਭਾਰਤ ਪਰਤਣਾ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਪਾਸ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਸ ਲੈ ਸਕਦੇ ਹਨ।

ਇਹ ਵੀ ਪੜ੍ਹੋ: ਖਾਲਸਾ ਕਾਲਜ ਪਟਿਆਲਾ ਦੀ ਜ਼ਮੀਨ 'ਤੇ ਕਬਜ਼ਾ, ਲੈਂਡ ਮਾਫੀਏ ਦੀ ਮਦਦ ਕਰ ਰਿਹੈ ਪ੍ਰਸ਼ਾਸਨ : ਬੀਬੀ ਜਗੀਰ ਕੌਰ

ਗੌਰਤਬਲ ਹੈ ਕਿ ਬੀਤੇ ਸਮੇਂ ਇਸ ਤੋਂ ਪਹਿਲਾਂ ਵੀ ਕਈ ਇਤਿਹਾਸਕ ਸਮਾਗਮਾਂ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਨਹੀਂ ਜਾ ਸਕਿਆ ਸੀ ਜਿਸ ਦੀ ਵਜ੍ਹਾ ਕੋਰੋਨਾ ਨੂੰ ਦੱਸਿਆ ਗਿਆ ਸੀ।ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀਆਂ ਬੇਨਤੀਆਂ ਵੀ ਬੇਅਸਰ ਰਹੀਆਂ ਤੇ ਕੋਰੋਨਾ ਦੇ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਇਹ ਲਾਂਘਾ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਨੋਟ : ਪਾਕਿ ਸਰਕਾਰ ਦੇ ਇਸ ਫ਼ੈਸਲੇ ਨੂੰ ਤੁਸੀਂ ਕਿਵੇਂ ਵੇਖਦੇ ਹੋ ? ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News