ਵਿਸਾਖੀ ਮੌਕੇ 10 ਅਪ੍ਰੈਲ ਨੂੰ ਪਾਕਿ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, ਪੜ੍ਹੋ ਪੂਰੀ ਖ਼ਬਰ

Sunday, Feb 15, 2026 - 06:10 PM (IST)

ਵਿਸਾਖੀ ਮੌਕੇ 10 ਅਪ੍ਰੈਲ ਨੂੰ ਪਾਕਿ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, ਪੜ੍ਹੋ ਪੂਰੀ ਖ਼ਬਰ

ਅੰਮ੍ਰਿਤਸਰ- ਵਿਸਾਖੀ ਦੇ ਪਵਿੱਤਰ ਮੌਕੇ ‘ਤੇ ਸਿੱਖ ਸੰਗਤ ਦਾ ਇੱਕ ਵਿਸ਼ੇਸ਼ ਜਥਾ ਪਾਕਿਸਤਾਨ ਵਿਚ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ। ਇਹ ਜਥਾ 10 ਅਪ੍ਰੈਲ 2026 ਨੂੰ ਪਾਕਿਸਤਾਨ ਪਹੁੰਚੇਗਾ ਤੇ 19 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ। ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਪਾਸਪੋਰਟ ਇਕੱਠੇ ਕਰ ਲਏ ਗਏ ਹਨ ਅਤੇ ਭਾਰਤ ਸਰਕਾਰ ਤੋਂ ਯਾਤਰਾ ਸ਼ਡਿਊਲ ਨੂੰ ਅੰਤਿਮ ਮਨਜ਼ੂਰੀ ਮਿਲਣ ਦੀ ਉਡੀਕ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ, ਦਰਜਨ ਵਾਹਨਾਂ ਦੀ ਆਪਸ 'ਚ ਟਕਰਾਏ, 12 ਲੋਕ ਜ਼ਖਮੀ

ਜਾਣਕਾਰੀ ਮੁਤਾਬਕ 10 ਅਪ੍ਰੈਲ ਨੂੰ ਪਾਕਿਸਤਾਨ ਪਹੁੰਚ ਕੇ ਸਿੱਧੇ ਗੁਰਦੁਆਰਾ ਨਨਕਾਣਾ ਸਾਹਿਬ ਦੇ ਦਰਸ਼ਨ ਕੀਤੇ ਜਾਣਗੇ। 11 ਅਪ੍ਰੈਲ ਨੂੰ ਨਨਕਾਣਾ ਸਾਹਿਬ ਦੇ ਸਥਾਨਕ ਗੁਰਦੁਆਰਿਆਂ ਦੇ ਦਰਸ਼ਨ ਹੋਣਗੇ। 12 ਅਪ੍ਰੈਲ ਨੂੰ ਗੁਰਦੁਆਰਾ ਪੰਜਾ ਸਾਹਿਬ ਪਹੁੰਚ ਕੇ ਰਾਤ ਠਹਿਰਨਗੇ ਅਤੇ 13 ਅਪ੍ਰੈਲ ਨੂੰ ਉੱਥੇ ਬਾਬਾ ਵੱਲੀ ਕੰਧਾਰੀ ਦੇ ਮੁਸਲਿਮ ਧਾਰਮਿਕ ਸਥਾਨ ਦੇ ਦਰਸ਼ਨ ਕਰਨਗੇ। 14 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਧਾਰਮਿਕ ਇਕੱਠ ਵਿੱਚ ਹਿੱਸਾ ਲੈਣਗੇ, ਜੋ ਪਾਕਿਸਤਾਨ ਵਿੱਚ ਵਿਸਾਖੀ (ਖਾਲਸਾ ਸਾਜਨਾ ਦਿਵਸ) ਦਾ ਮੁੱਖ ਸਮਾਗਮ ਹੋਵੇਗਾ। 15 ਅਪ੍ਰੈਲ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ ਅਤੇ 16 ਅਪ੍ਰੈਲ ਨੂੰ ਉੱਥੇ ਰਾਤ ਰਹਿਣ ਤੋਂ ਬਾਅਦ 17 ਅਪ੍ਰੈਲ ਨੂੰ ਗੁਜਰਾਂਵਾਲਾ ਦੇ ਗੁਰਦੁਆਰਾ ਰੋਡੀ ਸਾਹਿਬ ਪਹੁੰਚਣਗੇ। 18 ਅਪ੍ਰੈਲ ਨੂੰ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਦੇ ਦਰਸ਼ਨ ਕਰਨਗੇ ਅਤੇ 19 ਅਪ੍ਰੈਲ ਨੂੰ ਵਾਪਸੀ ਹੋਵੇਗੀ।

ਇਹ ਵੀ ਪੜ੍ਹੋ- 'ਆਪ' ਸਰਕਾਰ ਨੇ ਕੈਂਸਰ ਦੇ ਇਲਾਜ ਨੂੰ ਬਿਹਤਰ ਬਣਾਉਣ ਲਈ ਕੁਝ ਨਹੀਂ ਕੀਤਾ : ਹਰਸਿਮਰਤ ਬਾਦਲ

ਦੱਸ ਦੇਈਏ ਕਿ ਹੈ ਕਿ ਪਿਛਲੀ ਯਾਤਰਾ ਦੌਰਾਨ ਵਾਪਰੀ ਇਕ ਵਿਵਾਦਤ ਘਟਨਾ (ਸਰਬਜੀਤ ਕੌਰ ਦੇ ਪ੍ਰੇਮੀ ਨਾਲ ਭੱਜਣ) ਤੋਂ ਬਾਅਦ ਇਸ ਵਾਰ ਸੁਰੱਖਿਆ ਪ੍ਰਬੰਧਾਂ ਅਤੇ ਮਰਿਆਦਾ ਦੇ ਨਿਯਮਾਂ ਨੂੰ ਹੋਰ ਸਖ਼ਤ ਕੀਤਾ ਗਿਆ ਹੈ, ਤਾਂ ਜੋ ਯਾਤਰਾ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ।

ਇਹ ਵੀ ਪੜ੍ਹੋ- ਪੰਜਾਬ: ਜੇਲ੍ਹ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News