ਵੱਡੀ ਖ਼ਬਰ : ਐੱਸ. ਜੀ. ਪੀ. ਸੀ. ਵਲੋਂ ਵਿਧਾਨ ਸਭਾ ’ਚ ਪਾਸ ਕੀਤਾ ਸਿੱਖ ਗੁਰਦੁਆਰਾ ਸੋਧ ਐਕਟ ਰੱਦ
Monday, Jun 26, 2023 - 06:29 PM (IST)
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਦੇ ਗਏ ਇਜਲਾਸ ਵਿਚ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਸੋਧ ਐਕਟ ਨੂੰ ਰੱਦ ਕਰ ਦਿੱਤਾ ਹੈ। ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸੱਦੇ ਗਏ ਇਜਲਾਸ ਦੌਰਾਨ ਇਸ ਸੋਧ ਐਕਟ ਖ਼ਿਲਾਫ਼ ਮਤਾ ਪਾਸ ਕਰਦਿਆਂ ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ 103 ਸਾਲ ਪੁਰਾਣਾ ਇਤਿਹਾਸ ਹੈ ਅਤੇ 1925 ਵਿਚ ਇਹ ਐਕਟ ਬਣਾਇਆ ਗਿਆ ਸੀ। ਅੱਜ ਕਾਨੂੰਨ ਦਾਅ ਪੇਚ ਰਾਹੀਂ ਐੱਸ. ਜੀ. ਪੀ. ਸੀ. ਦੇ ਹੱਕਾਂ ਨੂੰ ਹਥਿਆਉਣ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਨਹਿਰੂ ਤੇ ਮਾਸਟਰ ਤਾਰਾ ਸਿੰਘ ਐਕਟ ਦੀ ਉਲੰਘਣਾ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, 20 ਜ਼ਿਲ੍ਹਿਆਂ ’ਚ ਹਾਲਤ ਹੋਰ ਵੀ ਮਾੜੀ
ਐੱਸ. ਜੀ. ਪੀ. ਸੀ. ਪ੍ਰਧਾਨ ਨੇ ਕਿਹਾ ਕਿ ਸਿੱਖਾਂ ਦੇ ਨਿੱਜੀ ਮਾਮਲਿਆਂ ਵਿਚ ਸਰਕਾਰੀ ਦਖ਼ਲ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਐੱਸ. ਜੀ. ਪੀ. ਸੀ. ਹਮੇਸ਼ਾ ਤੋਂ ਜਮਹੂਰੀ ਕਮੇਟੀ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਐਕਟ ਵਿਚ ਸੋਧ ਕਰਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ ਨਾ ਕੇਂਦਰ ਸਰਕਾਰ ਇਸ ਵਿਚ ਦਖਲ ਦੇ ਸਕਦੀ ਹੈ ਅਤੇ ਨਾ ਹੀ ਪੰਜਾਬ ਸਰਕਾਰ ਇਸ ਵਿਚ ਦਖਲ ਅੰਦਾਜ਼ੀ ਕਰ ਸਕਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਜਰੀਵਾਲ ਦੇ ਇਸ਼ਾਰੇ ’ਤੇ ਐੱਸ. ਜੀ. ਪੀ. ਸੀ. ਦੇ ਹੱਕਾਂ ਨੂੰ ਹਥਿਆਉਣ ਅਤੇ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਨੂੰ ਲਾਗੂ ਕਰਨ ਦੇ ਚੱਲਦੇ ਇਹ ਫ਼ੈਸਲੇ ਲੈ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਜਲਦੀ ਦਸਤਕ ਦੇ ਸਕਦੈ ਪ੍ਰੀ-ਮਾਨਸੂਨ, ਇਸ ਤਾਰੀਖ਼ ਤੋਂ ਭਾਰੀ ਮੀਂਹ ਦੀ ਸੰਭਾਵਨਾ
ਸ੍ਰੀ ਅਕਾਲ ਤਖ਼ਤ ’ਤੇ ਅਰਦਾਸ ਕਰਕੇ ਸ਼ੁਰੂ ਕਰਾਂਗੇ ਮੋਰਚਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਅਧਿਕਾਰਾਂ ਤੋਂ ਬਾਹਰ ਜਾ ਕੇ ਆਪ ਹੁਦਰਾ ਫੈਸਲਾ ਕੀਤਾ ਹੈ। ਲਿਹਾਜ਼ਾ ਪੰਜਾਬ ਸਰਕਾਰ ਤੁਰੰਤ ਗੁਰਦੁਆਰਾ ਐਕਟ ਵਿਚ ਕੀਤੀ ਗਈ ਸੋਧ ਨੂੰ ਰੱਦ ਕਰੇ ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਕਿਸੇ ਵੀ ਤਰ੍ਹਾਂ ਦੀ ਸੋਧ ਨੂੰ ਪ੍ਰਵਾਨ ਨਹੀਂ ਕਰਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਟ੍ਰਾਂਸਪੋਰਟ ਵਿਭਾਗ ਦੀ ਆਖਰੀ ਚਿਤਾਵਨੀ, ਜੇ ਨਾ ਕੀਤਾ ਇਹ ਕੰਮ ਤਾਂ ਕੱਟੇਗਾ ਮੋਟਾ ਚਲਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani