ਪੰਜਾਬ ਵਿਧਾਨ ਸਭਾ 'ਚ 'ਸਿੱਖ ਗੁਰਦੁਆਰਾ ਸੋਧ ਬਿੱਲ-2023' ਪੇਸ਼, ਅਕਾਲੀ ਵਿਧਾਇਕ ਨੇ ਕੀਤਾ ਵਿਰੋਧ

Tuesday, Jun 20, 2023 - 04:23 PM (IST)

ਪੰਜਾਬ ਵਿਧਾਨ ਸਭਾ 'ਚ 'ਸਿੱਖ ਗੁਰਦੁਆਰਾ ਸੋਧ ਬਿੱਲ-2023' ਪੇਸ਼, ਅਕਾਲੀ ਵਿਧਾਇਕ ਨੇ ਕੀਤਾ ਵਿਰੋਧ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 'ਸਿੱਖ ਗੁਰਦੁਆਰਾ ਸੋਧ ਬਿੱਲ-2023' ਪੇਸ਼ ਕੀਤਾ ਗਿਆ, ਜਿਸ 'ਤੇ ਸਦਨ ਅੰਦਰ ਵਿਚਾਰ-ਚਰਚਾ ਜਾਰੀ ਹੈ। ਇਹ ਬਿੱਲ ਗੁਰਬਾਣੀ ਦੇ ਲਾਈਵ ਪ੍ਰਸਾਰਣ ਨੂੰ ਲੈ ਕੇ ਹੈ। ਇਸ ਬਾਰੇ ਬੋਲਦਿਆਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਐੱਸ. ਜੀ. ਪੀ. ਨੂੰ ਆਪਣਾ ਚੈਨਲ ਸ਼ੁਰੂ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ CM ਮਾਨ ਦੇ ਧਮਾਕੇਦਾਰ ਬੋਲ, ਕੇਂਦਰ ਦੇ ਨਾਲ ਰਾਜਪਾਲ ਨੂੰ ਵੀ ਲਿਆ ਕਰੜੇ ਹੱਥੀਂ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ ਅਤੇ ਸਰਕਾਰ ਦਾ ਇਸ ਕਮੇਟੀ 'ਚ ਦਖ਼ਲ-ਅੰਦਾਜ਼ੀ ਕਰਨ ਦਾ ਕੋਈ ਹੱਕ ਨਹੀਂ ਬਣਦਾ ਹੈ। ਇਹ ਬਹੁਤ ਅਹਿਮ ਮਸਲਾ ਹੈ, ਜੋ ਗੁਰਬਾਣੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਿਲ ਕੇ ਇਸ 'ਤੇ ਵਿਚਾਰ ਕਰਕੇ ਹੱਲ ਕੱਢੇ। ਮਨਪ੍ਰੀਤ ਇਆਲੀ ਨੇ ਕਿਹਾ ਕਿ ਜੇਕਰ ਇਹ ਬਿੱਲ ਪਾਸ ਹੁੰਦਾ ਹੈ ਤਾਂ ਆਉਣ ਵਾਲੇ ਸਮੇਂ 'ਚ ਸਰਕਾਰਾਂ ਇਸ ਦੀ ਆੜ 'ਚ ਗਲਤ ਫ਼ੈਸਲੇ ਲੈਣਗੀਆਂ ਅਤੇ ਸਰਕਾਰਾਂ ਦੀ ਐੱਸ. ਜੀ. ਪੀ. ਸੀ. 'ਚ ਦਖ਼ਲ-ਅੰਦਾਜ਼ੀ ਵਧੇਗੀ।

ਇਹ ਵੀ ਪੜ੍ਹੋ : ਪੰਜਾਬ 'ਚ Monsoon ਨੂੰ ਲੈ ਕੇ ਆਈ ਵੱਡੀ ਖ਼ਬਰ, ਜਾਣੋ ਆਉਣ ਵਾਲੇ ਦਿਨਾਂ 'ਚ ਮੌਸਮ ਦੀ ਅਪਡੇਟ

ਇਸ ਨਾਲ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੇਗੀ। ਬਿੱਲ ਬਾਰੇ ਬੋਲਦਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰਬਾਣੀ ਦੇ ਪ੍ਰਸਾਰਣ ਨੂੰ ਫਰੀ ਟੂ ਏਅਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਾਂ ਦੇ ਮਾਮਲਿਆਂ 'ਚ ਕੋਈ ਦਖ਼ਲ-ਅੰਦਾਜ਼ੀ ਨਹੀਂ ਕੀਤੀ ਜਾ ਰਹੀ ਅਤੇ ਅਸੀਂ ਵੀ ਸਿੱਖਾਂ ਦੇ ਹੀ ਬੱਚੇ ਹਾਂ ਅਤੇ ਸਾਡੇ ਘਰਾਂ 'ਚ ਵੀ ਗੁਰਬਾਣੀ ਚੱਲਦੀ ਹੈ ਅਤੇ ਅਖੰਡ ਪਾਠ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਜਾਣ-ਬੁੱਝ ਕੇ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਮਾਨ ਵੱਲੋਂ ਲਿਆਂਦਾ ਬਿੱਲ ਸਿੱਖ ਵਿਰੋਧੀ ਨਹੀਂ ਹੈ ਅਤੇ ਨਾ ਹੀ ਸਿੱਖਾਂ ਦੇ ਮਾਮਲਿਆਂ 'ਚ ਕੋਈ ਦਖ਼ਲ-ਅੰਦਾਜ਼ੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News