ਸਿੱਖ ਨੌਜਵਾਨ ਦੀ ਲੱਗ ਗਈ ਲਾਟਰੀ, 7 ਰੁਪਏ ਨਾਲ ਬਣ ਗਿਆ ਕਰੋੜਪਤੀ

Monday, Dec 29, 2025 - 06:42 PM (IST)

ਸਿੱਖ ਨੌਜਵਾਨ ਦੀ ਲੱਗ ਗਈ ਲਾਟਰੀ, 7 ਰੁਪਏ ਨਾਲ ਬਣ ਗਿਆ ਕਰੋੜਪਤੀ

ਫ਼ਤਿਹਗੜ੍ਹ ਸਾਹਿਬ (ਜਗਦੇਵ ਸਿੰਘ): ਕਹਿੰਦੇ ਨੇ ਰੱਬ ਜਦੋਂ ਦਿੰਦਾ ਹੈ, ਛੱਪੜ ਫਾੜ ਕੇ ਦਿੰਦਾ ਹੈ। ਅਜਿਹਾ ਹੀ ਹੋਇਆ ਹੈ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਮਾਜਰੀ ਸੋਢੀਆ ਦੇ ਕਿਸਾਨ ਬਲਕਾਰ ਸਿੰਘ ਨਾਲ। ਉਸ ਨੇ 7 ਰੁਪਏ ਦੀ ਲਾਟਰੀ ਖ਼ਰੀਦੀ ਅਤੇ ਭੁੱਲ ਗਿਆ। ਫ਼ਿਰ 29 ਤਾਰੀਖ਼ ਨੂੰ ਜਦੋਂ ਉਹ ਸਰਹਿੰਦ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਨੇ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ। 

ਬਲਕਾਰ ਸਿੰਘ ਨੇ ਇਨਾਮ ਲਈ ਵਾਹਿਗੁਰੂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ, ਆਪਣੇ ਗੁਰੂਆਂ ਦੀਆਂ ਸਿੱਖਿਆਵਾਂ ਦੇ ਅਨੁਸਾਰ, ਉਹ ਇਸ ਰਕਮ ਦਾ ਦਸਵਾਂ ਹਿੱਸਾ ਲੋੜਵੰਦਾਂ ਦੀ ਮਦਦ ਲਈ ਵਰਤੇਗਾ। ਲਾਟਰੀ ਵਿਕਰੇਤਾ ਮੁਕੇਸ਼ ਕੁਮਾਰ ਨੇ ਉਸ ਨੂੰ ਬੁਲਾ ਕੇ ਸਨਮਾਨਿਤ ਕੀਤਾ। ਕਿਸਾਨ ਵੱਲੋਂ ਵੀ ਲਾਟਰੀ ਨਿਕਲਣ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ ।
 


author

Anmol Tagra

Content Editor

Related News