ਸਿੱਖ ਆਗੂਆਂ ਵੱਲੋਂ ਨਾਨਕ ਸ਼ਾਹ ਫਕੀਰ ਫਿਲਮ ਦੇ ਵਿਰੋਧ ''ਚ ਨਾਅਰੇਬਾਜ਼ੀ

04/15/2018 1:11:22 PM

ਬਟਾਲਾ (ਸੈਂਡੀ) : ਕਾਦੀਆ ਦੇ ਪਿੰਡ ਮੋਕਲ ਵਿਖੇ ਅੱਜ ਸਮੂਹ ਸਿੱਖ ਆਗੂਆਂ ਤੇ ਸੰਗਤਾਂ ਵੱਲੋਂ ਨਾਨਕ ਸ਼ਾਹ ਫਕੀਰ ਫਿਲਮ ਦਾ ਵਿਰੋਧ ਕਰਦਿਆਂ ਸਰਕਾਰ ਤੇ ਫਿਲਮ ਦੇ ਡਾਇਰੈਕਟਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗ੍ਰੰਥੀ ਦਵਿੰਦਰ ਸਿੰਘ, ਪਰਮਜੀਤ ਸਿੰਘ, ਹਰਦੀਪ ਸਿੰਘ ਠੇਕੇਦਾਰ, ਸੁਰਜੀਤ ਸਿੰਘ, ਸੁਖਦੇਵ ਸਿੰਘ, ਸੁਲੱਖਣ ਸਿੰਘ, ਅਜੀਤ ਸਿੰਘ, ਸੋਨੂੰ ਸਿੰਘ, ਲਾਡੀ ਸਿੰਘ, ਕਰਨੈਲ ਸਿੰਘ, ਲਖਵਿੰਦਰ ਸਿੰਘ, ਬੀਰ ਸਿੰਘ, ਪ੍ਰੇਮ ਸਿੰਘ, ਪਰਮਜੀਤ ਸਿੰਘ, ਮੰਗਲ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ ਆਦਿ ਸਿੱਖਾਂ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਕੋਈ ਵੀ ਸਿੱਖ ਗੁਰੂਆਂ ਦੇ ਰੋਲ ਅਦਾ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਸਿੱਖ ਗੁਰੂਆਂ ਦੇ ਥਾਂ ਕੋਈ ਹੋਰ ਨਹੀਂ ਲੈ ਸਕਦਾ। ਜੇਕਰ ਇਸ ਫਿਲਮ 'ਤੇ ਮੁਕੰਮਲ ਪਬੰਦੀ ਨਾ ਲਗਾਈ ਗਈ ਤਾਂ ਸਿੱਖ ਆਗੂ ਸੜਕਾਂ 'ਤੇ ਉੱਤਰ ਕੇ ਪ੍ਰਸ਼ਾਸਨ ਤੇ ਫਿਲਮ ਮਾਲਕਾਂ, ਡਾਇਰੈਕਟਰਾਂ ਵਿਰੁੱਧ ਤਿੱਖਾ ਸੰਘਰਸ਼ ਕਰਨਗੇ, ਜਿਸਦੀ ਜ਼ਿੰਮੇਵਾਰੀ ਸਥਾਨਕ ਪ੍ਰਸ਼ਾਸਨ ਤੇ ਸਰਕਾਰ ਦੀ ਹੋਵੇਗੀ।
ਉਨ੍ਹਾਂ ਕਿਹਾ ਕਿ ਅਸੀਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੇ ਪੰਜਾਬ ਸਰਕਾਰ ਕੋਲੋਂ ਪੁਰਜ਼ੋਰ ਮੰਗ ਕਰਦੇ ਹਾਂ ਕਿ ਇਸ ਫਿਲਮ 'ਤੇ ਮੁਕੰਮਲ ਰੋਕ ਲਗਾ ਕੇ ਪਾਬੰਦੀ ਲਗਾਈ ਜਾਵੇ ਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਖਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇ।