ਪਟਿਆਲਾ: ਧਰਨੇ ''ਤੇ ਬੈਠੀ ਸਿੱਖ ਸੰਗਤ ਦਾ ਪੁਲਸ ਨਾਲ ਟਕਰਾਅ, ਲੱਥੀਆਂ ਪੱਗਾਂ (ਵੀਡੀਓ)

Sunday, May 26, 2019 - 06:28 PM (IST)

ਪਟਿਆਲਾ (ਇੰਦਰਜੀਤ ਬਖਸ਼ੀ)— ਰਾਜਪੁਰਾ-ਪਟਿਆਲਾ ਰੋਡ 'ਤੇ ਸੱਥਿਤ ਪਿੰਡ ਨਰੜੂ ਮੋੜ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਪੈਂਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਕਮੇਟੀ ਵੱਲੋਂ ਗ੍ਰੰਥੀ ਸਿੰਘ ਨਾਲ ਬਦਸਲੁਕੀ ਕਰਨ 'ਤੇ ਸਿੱਖ ਸੰਗਤਾਂ ਸਣੇ ਵੱਖ-ਵੱਖ ਜੱਥੇਬੰਦੀਆਂ ਵੱਲੋਂ ਹਾਈਵੇਅ 'ਤੇ ਧਰਨਾ ਦਿੱਤਾ ਗਿਆ। ਇਸ ਦੌਰਾਨ ਪੁਲਸ ਪ੍ਰਸ਼ਾਸਨ ਵੱਲੋਂ ਲਾਠੀਚਾਰਜ ਕਰਨ ਤੋਂ ਬਾਅਦ ਧਰਨਾ ਚੁਕਵਾ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਯੁਨਾਈਟਿਡ ਸਿੱਖ ਪਾਰਟੀ ਦੇ ਆਗੂ ਭਾਈ ਜਸਵਿੰਦਰ ਸਿੰਘ ਅਤੇ ਸਤਿਕਾਰ ਕਮੇਟੀ ਆਗੂ ਇੰਦਰਜੀਤ ਸਿੰਘ ਨੇ ਦੱਸਿਆ ਕਿ ਐੱਸ. ਜੀ. ਪੀ. ਸੀ. ਅਧੀਨ ਪੈਂਦੇ ਪਿੰਡ ਨਰੜੂ ਗੁਰਦੁਆਰਾ ਸਾਹਿਬ ਵਿਖੇ ਕਮੇਟੀ ਵੱਲੋਂ ਗ੍ਰੰਥੀ ਸਿੰਘ ਨਾਲ ਬਦਸਲੂਕੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ 1300 ਰੁਪਏ ਮਹੀਨੇ ਦੀ ਤਨਖਾਹ ਦਿੱਤੀ ਜਾਦੀ ਹੈ ਅਤੇ ਗ੍ਰੰਥੀ ਸਿੰਘ ਨੂੰ ਕਮੇਟੀ ਵੱਲੋਂ ਬਿਨਾਂ ਗਲਤੀ ਤੋਂ ਸੇਵਾ ਮੁਕਤ ਕਰਕੇ ਗੁਰਦੁਆਰਾ ਸਾਹਿਬ ਤੋਂ ਕੱਢ ਦਿੱਤਾ ਗਿਆ ਸੀ।

PunjabKesari

ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਜਦੋਂ ਸਿੱਖ ਜਥੇਬੰਦੀ ਯੁਨਾਈਟਿਡ ਸਿੱਖ ਪਾਰਟੀ ਆਗੂ ਭਾਈ ਗੁਰਪ੍ਰੀਤ ਸਿੰਘ ਅਤੇ ਭਾਈ ਬਰਜਿੰਦਰ ਸਿੰਘ ਸਮੇਤ ਹੋਰਨਾਂ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮਾਮਲੇ ਨੂੰ ਸੁਲਝਾਉਣ ਲਈ ਗੁਰਦੁਆਰਾ ਸਾਹਿਬ ਵਿਖੇ ਸਿੱਖ ਸੰਗਤਾਂ ਇਕੱਤਰ ਹੋ ਗਈਆਂ ਸਨ। ਗੁਰਦੁਆਰਾ ਕਮੇਟੀ ਦੇ ਮੈਂਬਰ ਇਸ ਮਾਮਲੇ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਨਹੀਂ ਪਹੁੰਚੀਆਂ ਅਤੇ ਸਿੱਖ ਸੰਗਤਾਂ ਨੇ ਕਮੇਟੀ ਦੇ ਖਿਲਾਫ ਰਾਜਪੁਰਾ ਪਟਿਆਲਾ ਹਾਈਵੇਅ ਵਿਖੇ ਪਿੰਡ ਦੀਆਂ ਬੀਬੀਆਂ ਸਮੇਤ ਸਿੱਖ ਸੰਗਤਾਂ ਨੇ ਧਰਨਾ ਲਗਾ ਦਿੱਤਾ। ਭਾਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਪ੍ਰਸ਼ਾਸਨ ਨੇ ਸ਼ਾਤ ਮਈ ਧਰਨਾ ਲਗਾ ਕੇ ਬੈਠੇ ਸਿੱਖ ਸੰਗਤਾਂ 'ਤੇ ਪੁਲਸ ਨੇ ਲਾਠੀਚਾਰਜ ਕਰਕੇ ਸਿੱਖ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।


author

shivani attri

Content Editor

Related News