ਖੰਨਾ ''ਚ ਨਿਹੰਗ ਸਿੰਘ ਦੇ ਕੇਸਾਂ ਦੀ ਬੇਅਦਬੀ, ਕੀਤੀ ਕੁੱਟਮਾਰ

05/18/2019 6:45:26 PM

ਖੰਨਾ (ਬਿਪਨ) : ਪੰਜਾਬ 'ਚ ਬੇਅਦਬੀਆਂ ਦਾ ਦੌਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹੁਣ ਇਕ ਤਾਜ਼ਾ ਮਾਮਲਾ ਖੰਨਾ ਅਧੀਨ ਪੈਂਦੇ ਨਵਾਂ ਪਿੰਡ, ਰਾਮਗੜ੍ਹ 'ਚ ਸਾਹਮਣੇ ਆਇਆ ਹੈ, ਜਿੱਥੇ ਇਕ ਨਿਹੰਗ ਸਿੰਘ ਦੇ ਕੇਸਾਂ ਅਤੇ ਦਾੜ੍ਹੀ ਦੀ ਬੇਅਦਬੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਨਵਾਂ ਪਿੰਡ, ਰਾਮਗੜ੍ਹ ਦੇ ਨਿਹੰਗ ਕੁਲਵਿੰਦਰ ਸਿੰਘ ਨੇ ਕਾਂਗਰਸੀ ਵਰਕਰਾਂ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਕਤ ਵਰਕਰਾਂ ਵਲੋਂ ਉਸ ਦੀ ਦਾੜ੍ਹੀ ਪੁੱਟੀ ਗਈ ਅਤੇ ਸਿਰ ਦੇ ਵਾਲ ਵੀ ਪੁੱਟੇ ਗਏ। ਇੱਥੋਂ ਤੱਕ ਕਿ ਉਸ ਨਾਲ ਕੁੱਟਮਾਰ ਵੀ ਕੀਤੀ ਗਈ, ਜਿਸ ਤੋਂ ਬਾਅਦ ਉਸ ਦੇ ਭਰਾ ਨੇ ਉਸ ਨੂੰ ਹਸਪਤਾਲ ਭਰਤੀ ਕਰਾਇਆ। ਇਸ ਤੋਂ ਇਲਾਵਾ ਕਾਂਗਰਸੀ ਵਰਕਰਾਂ ਵਲੋਂ ਉਸ ਦੇ ਪੰਜ ਕੱਕਾਰਾਂ ਦੀ ਵੀ ਬੇਅਦਬੀ ਕੀਤੀ ਗਈ।

ਕੁਲਵਿੰਦਰ ਦਾ ਕਹਿਣਾ ਹੈ ਕਿ ਉਸ ਨੇ ਪੁਲਸ ਨੂੰ ਇਸ ਦੀ ਸ਼ਿਕਾਇਤ ਦਿੱਤੀ ਹੈ ਪਰ ਉਸ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਸ ਨੇ ਕਾਂਗਰਸ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਜਦੋਂ ਦੀ ਕਾਂਗਰਸ ਸਰਕਾਰ ਆਈ ਹੈ, ਪਿੰਡ 'ਚ ਮਾਹੌਲ ਖਰਾਬ ਹੋ ਗਿਆ। ਕੁਲਵਿੰਦਰ ਸਿੰਘ ਨੇ ਸਰਕਾਰ ਤੋਂ ਬੇਅਦਬੀ ਕਰਨ ਵਾਲੇ ਵਿਅਕਤੀਆਂ ਖਿਲਾਫ ਜਲਦ ਤੋਂ ਜਲਦ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਕੁਲਵਿੰਦਰ ਨੇ ਕਿਹਾ ਕਿ ਨਸ਼ਿਆਂ ਕਾਰਨ ਹੀ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਕਿਉਂਕਿ ਸਰਕਾਰਾਂ ਨਸ਼ਾ ਖਤਮ ਕਰਨ ਦਾ ਦਾਅਵਾ ਤਾਂ ਕਰਦੀਆਂ ਹਨ ਪਰ ਅੱਜ ਤੱਕ ਨਸ਼ਾ ਬੰਦ ਨਹੀਂ ਕਰਵਾਇਆ ਗਿਆ ਅਤੇ ਇਹ ਹਰੇਕ ਗਲੀ-ਮੁਹੱਲੇ 'ਚ ਸ਼ਰੇਆਮ ਵਿਕ ਰਿਹਾ ਹੈ।


Babita

Content Editor

Related News