''ਪੇਪਰ ਨਾ ਦੇਣਾ ਮਨਜ਼ੂਰ, ਪਰ ਕਿਰਪਾਨ ਨਹੀਂ ਉਤਾਰਾਂਗਾ..!'' ਕੈਨੇਡਾ ਪੁਲਸ ਦੀ ਪ੍ਰੀਖਿਆ ਛੱਡ ਆਇਆ ਸਿੱਖ ਨੌਜਵਾਨ

Tuesday, May 12, 2026 - 12:51 PM (IST)

''ਪੇਪਰ ਨਾ ਦੇਣਾ ਮਨਜ਼ੂਰ, ਪਰ ਕਿਰਪਾਨ ਨਹੀਂ ਉਤਾਰਾਂਗਾ..!'' ਕੈਨੇਡਾ ਪੁਲਸ ਦੀ ਪ੍ਰੀਖਿਆ ਛੱਡ ਆਇਆ ਸਿੱਖ ਨੌਜਵਾਨ

ਇੰਟਰਨੈਸ਼ਨਲ ਡੈਸਕ- ਕੈਨੇਡਾ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਵਿਨੀਪੈਗ ਸ਼ਹਿਰ ਵਿੱਚ ਇੱਕ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਉਸ ਦੀ ਕਿਰਪਾਨ ਕਾਰਨ ਪੁਲਸ ਭਰਤੀ ਦੀ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਮਗਰੋਂ ਜਸਪਾਲ ਸਿੰਘ ਨੇ ਆਪਣੇ ਧਰਮ ਅਤੇ ਕਕਾਰਾਂ ਦੀ ਮਰਿਆਦਾ ਨੂੰ ਮੁੱਖ ਰੱਖਦੇ ਹੋਏ ਪ੍ਰੀਖਿਆ ਛੱਡਣ ਦਾ ਫੈਸਲਾ ਕੀਤਾ।

ਜਸਪਾਲ ਸਿੰਘ, ਜੋ ਕਿ ਪੁਲਸ ਅਫ਼ਸਰ ਬਣਨਾ ਚਾਹੁੰਦਾ ਸੀ, ਵਿਨੀਪੈਗ ਪੁਲਸ ਹੈੱਡਕੁਆਰਟਰ ਵਿਖੇ ਹੋਣ ਵਾਲੀ ਭਰਤੀ ਪ੍ਰੀਖਿਆ ਦੇਣ ਪਹੁੰਚਿਆ ਸੀ। ਪ੍ਰੀਖਿਆ ਕੇਂਦਰ 'ਤੇ ਮੌਜੂਦ ਅਧਿਕਾਰੀਆਂ ਨੇ ਜਸਪਾਲ ਨੂੰ ਕਿਹਾ ਕਿ ਜੇਕਰ ਉਹ ਪ੍ਰੀਖਿਆ ਦੇਣਾ ਚਾਹੁੰਦਾ ਹੈ, ਤਾਂ ਉਸ ਨੂੰ ਆਪਣੀ ਕਿਰਪਾਨ ਉਤਾਰਨੀ ਪਵੇਗੀ ਜਾਂ ਉਨ੍ਹਾਂ ਕੋਲ ਜਮ੍ਹਾਂ ਕਰਵਾਉਣੀ ਪਵੇਗੀ। 

ਜਸਪਾਲ ਨੇ ਅਧਿਕਾਰੀਆਂ ਨੂੰ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਕਿ ਇਹ ਕਿਰਪਾਨ ਹਥਿਆਰ ਨਹੀਂ, ਸਗੋਂ ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇੱਕ ਹੈ, ਜਿਸ ਨੂੰ ਇੱਕ ਸਿੱਖ ਹਮੇਸ਼ਾ ਆਪਣੇ ਅੰਗ-ਸੰਗ ਰੱਖਦਾ ਹੈ। ਜਦੋਂ ਪੁਲਸ ਅਧਿਕਾਰੀ ਨਹੀਂ ਮੰਨੇ, ਤਾਂ ਜਸਪਾਲ ਨੇ ਪ੍ਰੀਖਿਆ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਉੱਥੋਂ ਵਾਪਸ ਆ ਗਿਆ।

ਇਹ ਵੀ ਪੜ੍ਹੋ- ਆਪਰੇਸ਼ਨ ਸਿੰਦੂਰ ਦੀ 'ਯਾਦ' 'ਚ ਸਮਾਗਮ ਕਰਵਾਇਆ ਕਰੇਗਾ ਪਾਕਿਸਤਾਨ ! PM ਸ਼ਰੀਫ਼ ਨੇ ਕੀਤਾ ਐਲਾਨ

ਪੁਲਸ ਦੇ ਬੁਲਾਰੇ ਨੇ ਕਿਹਾ ਕਿ ਪ੍ਰੀਖਿਆ ਇੱਕ ਸੁਰੱਖਿਅਤ ਇਮਾਰਤ ਵਿੱਚ ਹੋ ਰਹੀ ਸੀ, ਜਿੱਥੇ ਕਿਸੇ ਵੀ ਤਰ੍ਹਾਂ ਦੀ ਤਿੱਖੀ ਚੀਜ਼ ਜਾਂ ਹਥਿਆਰ ਨੂੰ ਲਿਜਾਣ ਦੀ ਮਨਾਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨੌਜਵਾਨ ਨੂੰ ਕਿਰਪਾਨ ਸੁਰੱਖਿਅਤ ਜਮ੍ਹਾਂ ਕਰਵਾਉਣ ਦੀ ਸਲਾਹ ਦਿੱਤੀ ਗਈ ਸੀ, ਜਿਸ ਨੂੰ ਜਸਪਾਲ ਨੇ ਠੁਕਰਾ ਦਿੱਤਾ।

ਜਸਪਾਲ ਸਿੰਘ ਗਿੱਲ ਨੇ ਇਸ ਘਟਨਾ ਨੂੰ ਸਿੱਖਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਦੱਸਿਆ ਹੈ। ਉਨ੍ਹਾਂ ਨੇ 2006 ਦੇ ਕੈਨੇਡਾ ਦੀ ਸੁਪਰੀਮ ਕੋਰਟ ਦੇ ਉਸ ਫੈਸਲੇ ਦਾ ਹਵਾਲਾ ਦਿੱਤਾ, ਜਿਸ ਵਿੱਚ ਕਿਹਾ ਗਿਆ ਸੀ ਕਿ ਸਿੱਖਾਂ ਨੂੰ ਜਨਤਕ ਥਾਵਾਂ 'ਚ ਕਿਰਪਾਨ ਪਹਿਨਣ ਦੀ ਇਜਾਜ਼ਤ ਹੈ ਅਤੇ ਇਸ ਨੂੰ ਹਥਿਆਰ ਨਹੀਂ ਮੰਨਿਆ ਜਾ ਸਕਦਾ।

ਇਸ ਘਟਨਾ ਮਗਰੋਂ ਜਸਪਾਲ ਸਿੰਘ ਮੈਨੀਟੋਬਾ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਉਣ ਬਾਰੇ ਸੋਚ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੈਨੇਡਾ ਵਰਗੇ ਦੇਸ਼ 'ਚ ਵੀ ਅਜਿਹਾ ਵਿਤਕਰਾ ਹੁੰਦਾ ਹੈ, ਤਾਂ ਇਹ ਬਹੁਤ ਚਿੰਤਾ ਵਾਲੀ ਗੱਲ ਹੈ।

ਇਹ ਵੀ ਪੜ੍ਹੋ- ਲੀਕ ਹੋ ਗਿਆ ਪੇਪਰ ! 180 'ਚੋਂ 140 ਸਵਾਲ ਹੋਏ Match, ਫ਼ਿਕਰਾਂ 'ਚ ਪਏ NEET ਦੇ ਵਿਦਿਆਰਥੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News