ਸਿੱਖ ਸੰਸਥਾ ਨੇ ਕੀਤਾ ਰੋਸ ਮਾਰਚ, ਅਣਮਿਥੇ ਸਮੇਂ ਦੀ ਭੁੱਖ ਹੜਤਾਲ ਸ਼ੁਰੂ
Monday, Mar 25, 2019 - 04:52 PM (IST)

ਅੰਮ੍ਰਿਤਸਰ (ਸੁਮਿਤ ਖੰਨਾ)—ਬੇਅਦਬੀ ਮਾਮਲੇ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ.ਟੀ 'ਤੇ ਵੀ ਸਵਾਲ ਉਠਣੇ ਸ਼ੁਰੂ ਹੋ ਗਏ ਹਨ। ਸਿੱਖ ਸੰਸਥਾ 'ਆਲ ਇੰਡੀਆ ਜੁਰਮ ਰੋਕੋ ਐਕਸ਼ਨ ਕਮੇਟੀ' ਨੇ ਐੱਸ ਆਈ ਟੀ 'ਤੇ ਢਿੱਲੀ ਕਾਰਵਾਈ ਕਰਨ ਦਾ ਦੋਸ਼ ਲਾਇਆ ਹੈ। ਹੱਥ 'ਚ ਬੈਨਰ ਫੜ੍ਹ ਕੇ ਬੋਲੇ ਸੋ ਨਿਹਾਲ ਦੇ ਜੈਕਾਰੇ ਲਾਉਂਦੇ ਹੋਏ ਕਮੇਟੀ ਮੈਂਬਰਾਂ ਨੇ ਸ਼ਹਿਰ 'ਚ ਰੋਸ ਮਾਰਚ ਕੀਤਾ ਤੇ ਦੋਸ਼ੀਆਂ ਨੂੰ ਜਲਦ ਫੜੇ ਜਾਣ ਦੀ ਮੰਗ ਨੂੰ ਲੈ ਕੇ ਅਣਮਿਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠੇ ਗਏ ਹਨ।
ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੁੰਦੀ ਉਹ ਭੁੱਖ ਹੜਤਾਲ ਖਤਮ ਨਹੀਂ ਕਰਨਗੇ ਤੇ ਇਸ ਦੌਰਾਨ ਜੇਕਰ ਕੋਈ ਅਣਹੋਣੀ ਹੁੰਦੀ ਹੈ ਤਾਂ ਉਸਦਾ ਜ਼ਿੰਮੇਵਾਰ ਪ੍ਰਸ਼ਾਸਨ ਹੋਵੇਗਾ।