ਤਲਾਅ ਦਾ ਨਾਂ ਅੰਮ੍ਰਿਤ ਸਰੋਵਰ ਰੱਖਣ ''ਤੇ ਭੜਕੀਆਂ ਸਿੱਖ ਜਥੇਬੰਦੀਆਂ, ਟੋਲ ਪਲਾਜ਼ਾ ''ਤੇ ਦਿੱਤਾ ਧਰਨਾ, ਦੇਖੋ ਵੀਡੀਓ

Monday, Jul 25, 2022 - 01:45 AM (IST)

ਤਲਾਅ ਦਾ ਨਾਂ ਅੰਮ੍ਰਿਤ ਸਰੋਵਰ ਰੱਖਣ ''ਤੇ ਭੜਕੀਆਂ ਸਿੱਖ ਜਥੇਬੰਦੀਆਂ, ਟੋਲ ਪਲਾਜ਼ਾ ''ਤੇ ਦਿੱਤਾ ਧਰਨਾ, ਦੇਖੋ ਵੀਡੀਓ

ਸਮਰਾਲਾ (ਬਿਪਨ) : ਨੈਸ਼ਨਲ ਹਾਈਵੇ ਵੱਲੋਂ ਬਣਾਏ ਗਏ ਤਲਾਅ ਦਾ ਨਾਂ ਅੰਮ੍ਰਿਤ ਸਰੋਵਰ ਰੱਖਣ 'ਤੇ ਸਿੱਖ ਜਥੇਬੰਦੀਆਂ ਭੜਕ ਗਈਆਂ ਹਨ। ਸਮਰਾਲਾ ਦੇ ਘੁਲਾਲ ਟੋਲ ਪਲਾਜ਼ਾ ਕੋਲ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਬਣਾਏ ਗਏ ਤਲਾਅ ਦਾ ਨਾਂ ਅੰਮ੍ਰਿਤ ਸਰੋਵਰ ਰੱਖੇ ਜਾਣ ਨੂੰ ਲੈ ਕੇ ਐਤਵਾਰ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਤਲਾਅ ਦਾ ਨਾਂ ਅੰਮ੍ਰਿਤ ਸਰੋਵਰ ਰੱਖੇ ਜਾਣ 'ਤੇ ਸਿੱਖ ਜਥੇਬੰਦੀਆਂ ਭੜਕ ਗਈਆਂ ਹਨ ਅਤੇ ਇਲਾਕੇ ਦੀਆਂ ਸਿੱਖ ਅਤੇ ਕਿਸਾਨ ਜਥੇਬੰਦੀਆਂ ਤੇ ਨਿਹੰਗ ਸਿੰਘਾਂ ਵੱਲੋਂ ਇੱਥੇ ਭਾਰੀ ਰੋਸ ਪ੍ਰਦਰਸ਼ਨ ਸ਼ੁਰੂ ਕਰਦਿਆਂ ਧਰਨਾ ਲਗਾ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ।

ਇਹ ਵੀ ਪੜ੍ਹੋ : 10ਵੀਂ 'ਚੋਂ ਨੰਬਰ ਘੱਟ ਆਉਣ 'ਤੇ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ

PunjabKesari

ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਬੀਤੇ ਦਿਨ ਹੀ ਘੁਲਾਲ ਟੋਲ ਪਲਾਜ਼ਾ 'ਤੇ ਇਕ ਤਲਾਅ ਜਿਸ ਨੂੰ ਸਰੋਵਰ ਆਖਿਆ ਜਾ ਰਿਹਾ ਹੈ, ਦਾ ਜਿਉਂ ਹੀ ਨਾਮਕਰਨ ਅੰਮ੍ਰਿਤ ਸਰੋਵਰ ਵਜੋਂ ਕੀਤਾ ਗਿਆ ਤਾਂ ਇਲਾਕੇ ਦੀਆਂ ਸਿੱਖ ਜਥੇਬੰਦੀਆਂ 'ਚ ਭਾਰੀ ਰੋਸ ਫੈਲ ਗਿਆ। ਐਤਵਾਰ ਜਿਵੇਂ ਹੀ ਇਲਾਕੇ ਦੀਆਂ ਸਿੱਖ ਜਥੇਬੰਦੀਆਂ, ਕਿਸਾਨ ਜਥੇਬੰਦੀਆਂ ਅਤੇ ਨਿਹੰਗ ਸਿੰਘਾਂ ਨੂੰ ਇਸ ਗੱਲ ਦਾ ਪਤਾ ਲੱਗਾ ਕਿ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਬਣਾਏ ਗਏ ਇਸ ਤਲਾਅ ਦਾ ਨਾਂ ਅੰਮ੍ਰਿਤ ਸਰੋਵਰ ਰੱਖਿਆ ਗਿਆ ਹੈ ਤਾਂ ਵੱਡੀ ਗਿਣਤੀ ਵਿੱਚ ਇਲਾਕੇ ਦੇ ਸਿੱਖ ਨੌਜਵਾਨ, ਨਿਹੰਗ ਸਿੰਘ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਮੌਕੇ 'ਤੇ ਪਹੁੰਚ ਗਏ। ਇਨ੍ਹਾਂ ਜਥੇਬੰਦੀਆਂ ਨੇ ਇਸ ਤਲਾਅ ਦਾ ਨਾਂ ਅੰਮ੍ਰਿਤ ਸਰੋਵਰ ਰੱਖੇ ਜਾਣ ਦਾ ਭਾਰੀ ਵਿਰੋਧ ਕਰਦਿਆਂ ਇਸ ਨੂੰ ਸਿੱਖ ਧਰਮ ਦਾ ਅਪਮਾਨ ਦੱਸਿਆ ਤੇ ਮੰਗ ਕੀਤੀ ਕਿ ਇਸ ਤਲਾਅ ਦੇ ਬਾਹਰ ਅੰਮ੍ਰਿਤ ਸਰੋਵਰ ਦੇ ਲਗਾਏ ਗਏ ਸਾਈਨ ਬੋਰਡ ਤੁਰੰਤ ਲਾਹੇ ਜਾਣ ਅਤੇ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਦਿੱਲੀ 'ਚ ਵੀ 'ਆਪ' ਨੇ 200 ਮੁਹੱਲਾ ਕਲੀਨਿਕ ਬਣਾਏ ਸਨ, ਹੁਣ 60 ਹੀ ਚੱਲ ਰਹੇ ਆ : ਸੁਖਬੀਰ ਬਾਦਲ

ਉੱਧਰ ਸਿੱਖ ਜਥੇਬੰਦੀਆਂ ਵੱਲੋਂ ਜਾਣਕਾਰੀ ਮਿਲਣ 'ਤੇ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਦੇ ਹੈੱਡ ਗ੍ਰੰਥੀ ਸਮੇਤ ਗੁਰਦੁਆਰਾ ਸਾਹਿਬ ਦੇ ਮੈਨੇਜਰ ਜੋਗਾ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਮਨਜੀਤ ਸਿੰਘ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਇਸ ਪੂਰੀ ਘਟਨਾ 'ਤੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਇਹ ਸਿੱਖ ਧਰਮ ਨੂੰ ਠੇਸ ਪਹੁੰਚਾਉਣ ਦੀ ਇਕ ਬਹੁਤ ਵੱਡੀ ਸਾਜ਼ਿਸ਼ ਹੈ। ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਆਗੂਆਂ ਨੇ ਕਿਹਾ ਕਿ ਇਸ ਪੂਰੀ ਘਟਨਾ ਦੀ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਜਾ ਰਹੀ ਹੈ ਅਤੇ ਇਸ ਪੂਰੇ ਮਾਮਲੇ 'ਚ ਬਣਦੀ ਸਖ਼ਤ ਕਾਰਵਾਈ ਕਰਵਾਉਣਗੇ। ਇਸ ਮੌਕੇ ਹਾਜ਼ਰ ਜਥਾ ਦਮਦਮੀ ਟਕਸਾਲ ਦੇ ਭਾਈ ਜਸਪਾਲ ਸਿੰਘ ਪਵਾਤ ਨੇ ਇਸ ਘਟਨਾ ਨੂੰ ਲੈ ਕੇ ਭਾਰੀ ਰੋਸ ਜਤਾਉਂਦਿਆਂ ਕਿਹਾ ਕਿ ਉਹ ਇੱਥੇ ਉਦੋਂ ਤੱਕ ਧਰਨੇ ਤੋਂ ਨਹੀਂ ਹਟਣਗੇ ਜਦੋਂ ਤੱਕ ਸ੍ਰੀ ਅੰਮ੍ਰਿਤ ਸਰੋਵਰ  ਦੇ ਬੋਰਡ ਹਟਾਏ ਨਹੀਂ ਜਾਂਦੇ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ 'ਤੇ ਪੁਲਸ ਕੇਸ ਦਰਜ ਨਹੀਂ ਕਰਦੀ। ਭਾਵੇਂ ਘਟਨਾ ਤੋਂ ਬਾਅਦ ਪੁਲਸ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਚੁੱਕੇ ਸਨ ਪਰ ਰੋਹ 'ਚ ਆਈਆਂ ਜਥੇਬੰਦੀਆਂ ਧਰਨਾ ਚੁੱਕਣ ਲਈ ਤਿਆਰ ਨਹੀਂ ਹਨ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲਾ ਵੀ ਘੁਲਾਲ ਟੋਲ ਪਲਾਜ਼ਾ ਪਹੁੰਚੇ ਤੇ ਬਿਆਨ ਜਾਰੀ ਕਰਦਿਆਂ ਆਖਿਆ ਕਿ ਇਹ ਘਟਨਾ ਪੰਜਾਬ ਦੀ ਅਮਨ-ਸ਼ਾਂਤੀ ਨੂੰ ਲਾਂਬੂ ਲਾਉਣ ਦੀ ਇਕ ਵੱਡੀ ਸਾਜ਼ਿਸ਼ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News