ਸ਼ਿਵ ਸੈਨਾ ਨੇਤਾ ਦੀ ਇਤਰਾਜ਼ਯੋਗ ਸ਼ਬਦਾਵਲੀ ਤੋਂ ਭੜਕੇ ਸਿੱਖ ਸੰਗਠਨਾਂ ਨੇ ਘੇਰਿਆ SSP ਦਫ਼ਤਰ, ਕੀਤੀ ਇਹ ਮੰਗ

Tuesday, Nov 15, 2022 - 08:57 PM (IST)

ਸ਼ਿਵ ਸੈਨਾ ਨੇਤਾ ਦੀ ਇਤਰਾਜ਼ਯੋਗ ਸ਼ਬਦਾਵਲੀ ਤੋਂ ਭੜਕੇ ਸਿੱਖ ਸੰਗਠਨਾਂ ਨੇ ਘੇਰਿਆ SSP ਦਫ਼ਤਰ, ਕੀਤੀ ਇਹ ਮੰਗ

ਗੁਰਦਾਸਪੁਰ (ਜੀਤ ਮਠਾਰੂ) : ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਦੇ ਸੂਬਾਈ ਉਪ ਪ੍ਰਧਾਨ ਹਰਵਿੰਦਰ ਸੋਨੀ ਵੱਲੋਂ ਦਿੱਤੇ ਗਏ ਇਕ ਬਿਆਨ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਲਈ ਵਰਤੀ ਗਈ ਕਥਿਤ ਇਤਰਾਜ਼ਯੋਗ ਸ਼ਬਦਾਵਲੀ ਤੋਂ ਭੜਕੇ ਸਿੱਖ ਸੰਗਠਨਾਂ ਨੇ ਅੱਜ ਐੱਸ. ਐੱਸ. ਪੀ. ਦਫ਼ਤਰ ਘੇਰ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਆਗੂਆਂ ਨੇ ਮੰਗ ਕੀਤੀ ਕਿ ਹਰਵਿੰਦਰ ਸੋਨੀ ਖਿਲਾਫ਼ ਪਰਚਾ ਦਰਜ ਕਰਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।

ਖ਼ਬਰ ਵੀ ਪੜ੍ਹੋ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

PunjabKesari

ਆਗੂਆਂ ਨੇ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ 5 ਘੰਟੇ ਦਾ ਅਲਟੀਮੇਟਮ ਦਿੱਤਾ ਕਿ ਜੇਕਰ ਸੋਨੀ ਨੂੰ ਪਰਚਾ ਦਰਜ ਕਰਕੇ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਇੱਥੋਂ ਧਰਨਾ ਖਤਮ ਨਹੀਂ ਕਰਨਗੇ। ਦੇਰ ਸ਼ਾਮ ਤੱਕ ਪੁਲਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਆਗੂ ਤੂਫਾਨ ਸਿੰਘ ਸਮੇਤ ਹੋਰ ਨੌਜਵਾਨ ਐੱਸ. ਐੱਸ. ਪੀ. ਦਫ਼ਤਰ ਅੱਗੇ ਬੈਠੇ ਰਹੇ। ਸੰਗਠਨਾਂ ਦੇ ਬੁਲਾਰਿਆਂ ਨੇ ਕਿਹਾ ਕਿ ਹਰਵਿੰਦਰ ਸੋਨੀ ਨੇ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕਰਨ ਸਬੰਧੀ ਗਲਤ ਬਿਆਨਬਾਜ਼ੀ ਕੀਤੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ : ਗਰੀਬ ਦੇ ਖੋਖੇ 'ਚ ਫਟਿਆ ਸਿਲੰਡਰ, ਮਚਿਆ ਭਾਂਬੜ, ਸਾਰਾ ਸਾਮਾਨ ਸੜ ਕੇ ਹੋਇਆ ਸੁਆਹ

ਦੂਜੇ ਪਾਸੇ ਸ਼ਿਵ ਸੈਨਾ ਨੇਤਾ ਹਰਵਿੰਦਰ ਸੋਨੀ ਨੇ ਗੱਲਬਾਤ ਦੌਰਾਨ ਆਪਣੇ ਵੱਲੋਂ ਬੋਲੇ ਗਏ ਇਤਰਾਜ਼ਯੋਗ ਸ਼ਬਦਾਂ ਲਈ ਮੁਆਫ਼ੀ ਵੀ ਮੰਗ ਲਈ ਪਰ ਇਸ ਦੇ ਬਾਵਜੂਦ ਸਿੱਖ ਸੰਗਠਨ ਇਸ ਗੱਲ ’ਤੇ ਅੜੇ ਰਹੇ ਕਿ ਸੋਨੀ ਖਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਸ ਤਹਿਤ ਸਾਰੇ ਆਗੂ ਖ਼ਬਰ ਲਿਖੇ ਜਾਣ ਤੱਕ ਦੇਰ ਰਾਤ ਐੱਸ. ਐੱਸ. ਪੀ. ਦਫ਼ਤਰ ਦੇ ਬਾਹਰ ਪਾਠ ਕਰਦੇ ਰਹੇ।

ਸੋਨੀ ਨੇ ਦਿੱਤਾ ਸਪੱਸ਼ਟੀਕਰਨ, ਮੰਗੀ ਮੁਆਫ਼ੀ

ਦੂਸੇ ਪਾਸੇ ਸੋਨੀ ਨੇ ਕਿਹਾ ਕਿ ਉਹ ਤਾਂ ਖੁਦ ਸ੍ਰੀ ਹਰਿਮੰਦਰ ਸਾਹਿਬ ਦਾ ਬੇਹੱਦ ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਦਾ ਨਾਮਕਰਨ ਵੀ ਸ੍ਰੀ ਹਰਿਮੰਦਰ ਸਾਹਿਬ ਤੋਂ ਹੀ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਬਾਰੇ ਟਿੱਪਣੀ ਕਰਨੀ ਤਾਂ ਦੂਰ ਸਗੋਂ ਉਹ ਇਸ ਬਾਰੇ ਸੋਚ ਤੱਕ ਵੀ ਨਹੀਂ ਸਕਦੇ ਪਰ ਉਨ੍ਹਾਂ ਦੀ ਜੋ ਵੀਡੀਓ ਵਾਇਰਲ ਹੋ ਰਹੀ ਹੈ, ਉਸ ਵਿਚ ਸਿਰਫ ਇਕ ਸ਼ਬਦ ਮੂੰਹ ’ਚੋਂ ਗਲਤੀ ਨਾਲ ਨਿਕਲ ਗਿਆ ਕਿਉਂਕਿ ਉਸ ਮੌਕੇ ਕਾਹਲੀ ’ਚ ਪੱਤਰਕਾਰ ਨੇ ਸਵਾਲ ਪੁੱਛੇ ਅਤੇ ਜਲਦਬਾਜ਼ੀ 'ਚ ਅਜਿਹਾ ਇਕ ਸ਼ਬਦ ਬੋਲਿਆ ਗਿਆ, ਜੋ ਉਹ ਬੋਲਣਾ ਨਹੀਂ ਚਾਹੁੰਦੇ ਸਨ। ਉਹ ਇਸ ਗਲਤ ਸ਼ਬਦ ਲਈ ਮੁਆਫ਼ੀ ਮੰਗਦੇ ਹਨ ਤੇ ਅਪੀਲ ਕਰਦੇ ਹਨ ਕਿ ਇਸ ਨੂੰ ਗਲਤ ਰੰਗਤ ਨਾ ਦਿੱਤੀ ਜਾਵੇ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News