ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਪਹੁੰਚੇ 3000 ਸ਼ਰਧਾਲੂ
Sunday, Nov 26, 2023 - 02:55 PM (IST)
ਲਾਹੌਰ (ਪੋਸਟ ਬਿਊਰੋ) - ਸਿੱਖ ਧਰਮ ਦੇ ਬਾਨੀ ਧੰਨ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਵਿੱਚ ਸ਼ਾਮਲ ਹੋਣ ਲਈ ਭਾਰਤ ਤੋਂ ਤਕਰੀਬਨ 3000 ਸਿੱਖ ਸ਼ਰਧਾਲੂਆਂ (ਤੀਰਥ ਯਾਤਰੀਆਂ) ਦਾ ਇੱਕ ਵਫ਼ਦ ਇੱਥੋਂ ਦੇ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚਿਆ। ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਵਧੀਕ ਸਕੱਤਰ (ਧਾਰਮਿਕ ਸਥਾਨ) ਰਾਣਾ ਸ਼ਾਹਿਦ ਸਲੀਮ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐੱਸ.ਜੀ.ਪੀ.ਸੀ.) ਦੇ ਪ੍ਰਧਾਨ ਸਰਦਾਰ ਅਮੀਰ ਸਿੰਘ, ਕਮੇਟੀ ਮੈਂਬਰ ਸਰਦਾਰ ਸਤਵੰਤ ਸਿੰਘ, ਸਰਦਾਰ ਰਵਿੰਦਰ ਸਿੰਘ ਅਤੇ ਹੋਰਨਾਂ ਨੇ ਸ਼ਰਧਾਲੂਆਂ ਦਾ ਨਿੱਘਾ ਸੁਆਗਤ ਕੀਤਾ।
ਇਹ ਵੀ ਪੜ੍ਹੋ : ਭੀਮ ਐਪ ਖਪਤਕਾਰ ਨੂੰ ਵਿਆਜ ਸਮੇਤ ਅਦਾ ਕਰੇਗਾ 20,000 ਰੁਪਏ, ਜਾਣੋ ਪੂਰਾ ਮਾਮਲਾ
ਸ਼ਨੀਵਾਰ ਨੂੰ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮਾਂ ਵਿਚ ਹਿੱਸਾ ਲੈਣ ਲਈ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂ ਪਾਕਿਸਤਾਨ ਪਹੁੰਚੇ। ਰਾਣਾ ਸ਼ਾਹਿਦ ਸਲੀਮ ਨੇ ਆਏ ਮਹਿਮਾਨਾਂ ਦਾ ਸੁਆਗਤ ਕਰਦਿਆਂ ਕਿਹਾ ਕਿ ਸ਼ਰਧਾਲੂਆਂ ਲਈ ਵਿਸ਼ੇਸ਼ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। “ਅਸੀਂ ਦੁਨੀਆ ਭਰ ਦੇ ਸਾਰੇ ਸਿੱਖ ਸ਼ਰਧਾਲੂਆਂ ਦਾ ਖੁੱਲ੍ਹੇ ਦਿਲ ਨਾਲ ਸੁਆਗਤ ਕਰਦੇ ਹਾਂ।”
ਇਹ ਵੀ ਪੜ੍ਹੋ : ਦੁਨੀਆ ਦੇ ਸਭ ਤੋਂ ਵੱਡੇ ਨਿਵੇਸ਼ਕ ਵਾਰੇਨ ਬਫੇ ਨੇ ਭਾਰਤੀ ਕੰਪਨੀ ’ਚ ਵੇਚੀ ਹਿੱਸੇਦਾਰੀ, ਹੋਇਆ 800 ਕਰੋੜ ਦਾ ਨੁਕਸਾਨ
ਪੀ.ਐਸ.ਜੀ.ਪੀ.ਸੀ. ਦੇ ਮੁਖੀ ਸਰਦਾਰ ਅਮੀਰ ਸਿੰਘ ਨੇ ਦੱਸਿਆ ਕਿ 25 ਨਵੰਬਰ ਤੋਂ 4 ਦਸੰਬਰ ਤੱਕ ਪਾਕਿਸਤਾਨ ਵਿੱਚ 10 ਦਿਨਾਂ ਦੇ ਆਪਣੇ ਠਹਿਰਾਅ ਦੌਰਾਨ ਸ਼ਰਧਾਲੂ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ, ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਡੇਰਾ ਸਾਹਿਬ ਲਾਹੌਰ, ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਅਤੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਨਾਰੋਵਾਲ ਦੇ ਦਰਸ਼ਨ ਕਰਨਗੇ।
ਇਹ ਵੀ ਪੜ੍ਹੋ : ਘਟੀਆ ਕੁਆਲਿਟੀ ਦੇ ਲਗਾਏ ਗਏ ਖਿੜਕੀਆਂ ਅਤੇ ਦਰਵਾਜ਼ੇ, ਫਰਨੀਚਰ ਹਾਊਸ ਮਾਲਕ ਨੂੰ ਜੁਰਮਾਨਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8