ਸਿੱਖ ਸ਼ਰਧਾਲੂਆਂ ਦਾ ਜੱਥਾ 31 ਅਕਤੂਬਰ ਨੂੰ ਜਾਏਗਾ ਪਾਕਿਸਤਾਨ

Monday, Sep 16, 2019 - 08:11 PM (IST)

ਸਿੱਖ ਸ਼ਰਧਾਲੂਆਂ ਦਾ ਜੱਥਾ 31 ਅਕਤੂਬਰ ਨੂੰ ਜਾਏਗਾ ਪਾਕਿਸਤਾਨ

ਜਲੰਧਰ, (ਜ. ਬ.)— ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਸਹਿਯੋਗ ਨਾਲ ਪਾਕਿਸਤਾਨ ਸਥਿਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦਾ ਇਕ ਜੱਥਾ 31 ਅਕਤੂਬਰ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਜਾਏਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਠੁਕਰਾਲ ਨੇ ਸੋਮਵਾਰ ਇਥੇ ਦੱਸਿਆ ਕਿ ਇਹ ਜਥਾ ਗੁਰਧਾਮਾਂ ਦੇ ਦਰਸ਼ਨ ਕਰ ਕੇ 6 ਨਵੰਬਰ ਨੂੰ ਭਾਰਤ ਵਾਪਸ ਆਏਗਾ। ਉਨ੍ਹਾਂ ਕਿਹਾ ਕਿ ਇਸ ਜਥੇ ਨਾਲ ਜਾਣ ਦੇ ਇੱਛੁਕ ਸ਼ਰਧਾਲੂਆਂ ਨੂੰ ਆਪਣੇ ਪਾਸਪੋਰਟ ਗੁਰਦੁਆਰਾ ਨੌਵੀਂ ਪਾਤਸ਼ਾਹੀ, ਗੂਰੂ ਤੇਗ ਬਹਾਦਰ ਨਗਰ ਜਲੰਧਰ ਦੇ ਮੈਨੇਜਰ ਸੁਰਜੀਤ ਸਿੰਘ ਕੋਲ 24 ਸਤੰਬਰ ਤੱਕ ਜਮ੍ਹਾ ਕਰਵਾਉਣ ਦੀ ਬੇਨਤੀ ਕੀਤੀ ਗਈ ਹੈ।


author

KamalJeet Singh

Content Editor

Related News