ਵਿਸਾਖੀ ਮਨਾਉਣ ਸਿੱਖ ਸ਼ਰਧਾਲੂ ਹੁਣ ਰੇਲਗੱਡੀ ਦੀ ਥਾਂ ਵਾਹਗਾ ਬਾਰਡਰ ਰਸਤੇ ਪੈਦਲ ਜਾਣਗੇ ਪਾਕਿਸਤਾਨ

Sunday, Apr 09, 2023 - 05:30 AM (IST)

ਗੁਰਦਾਸਪੁਰ (ਵਿਨੋਦ)-ਭਾਰਤ ਸਰਕਾਰ ਵੱਲੋਂ ਵਿਸਾਖੀ ਦਾ ਤਿਉਹਾਰ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵਿਸ਼ੇਸ਼ ਰੇਲ ਗੱਡੀ ਦਾ ਪ੍ਰਬੰਧ ਕਰਨ ਤੋਂ ਨਾਂਹ ਕਰਨ ’ਤੇ ਹੁਣ ਸਿੱਖ ਸ਼ਰਧਾਲੂਆਂ ਨੂੰ ਵਾਹਗਾ ਬਾਰਡਰ ਤੋਂ ਪਾਕਿਸਤਾਨ ’ਚ ਪੈਦਲ ਐਂਟਰੀ ਕਰਨੀ  ਪਵੇਗੀ। ਸਰਹੱਦ ਪਾਰ ਸੂਤਰਾਂ ਮੁਤਾਬਕ ਪਾਕਿਸਤਾਨ ਸਰਕਾਰ ਨੇ ਇਨ੍ਹਾਂ ਸ਼ਰਧਾਲੂਆਂ ਲਈ ਪਾਕਿਸਤਾਨ ’ਚ ਦਾਖ਼ਲ ਹੋਣ ਤੋਂ ਬਾਅਦ ਸਰਹੱਦ ’ਤੇ ਬੱਸਾਂ ਦਾ ਪ੍ਰਬੰਧ ਕੀਤਾ ਹੈ, ਜਿਨ੍ਹਾਂ ਰਾਹੀਂ ਸ਼ਰਧਾਲੂ ਨਨਕਾਣਾ ਸਾਹਿਬ ਜਾਣਗੇ, ਉਥੋਂ ਗੁਰਦੁਆਰਾ ਪੰਜਾ ਸਾਹਿਬ, ਹਸਨ ਅਬਦਾਲ ਜਾਣਗੇ।

ਇਹ ਖ਼ਬਰ ਵੀ ਪੜ੍ਹੋ : ਨੌਜਵਾਨ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ, ਦੋ ਭੈਣਾਂ ਦਾ ਸੀ ਇਕਲੌਤਾ ਭਰਾ

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੇ ਦੱਸਿਆ ਕਿ ਕਿਸੇ ਨੂੰ ਵੀ ਭਾਰਤ ਵਿਰੋਧੀ ਜਾਂ ਪਾਕਿਸਤਾਨ ਵਿਰੋਧੀ ਨਾਅਰੇਬਾਜ਼ੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਏਗੀ। ਇਹ ਸ਼ਰਧਾਲੂ 18 ਅਪ੍ਰੈਲ ਸ਼ਾਮ ਤੱਕ ਭਾਰਤ ਪਰਤਣਗੇ।

ਇਹ ਖ਼ਬਰ ਵੀ ਪੜ੍ਹੋ : ਦੇਸ਼ ’ਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਦਰਮਿਆਨ CM ਮਾਨ ਦਾ ਅਹਿਮ ਬਿਆਨ, ਕਹੀਆਂ ਇਹ ਗੱਲਾਂ


Manoj

Content Editor

Related News