ਪਾਕਿ ਗਏ ਜਥੇ ’ਚ ਸਿੱਖ ਸ਼ਰਧਾਲੂ ਦੀ ਮੌਤ, ਮ੍ਰਿਤਕ ਦੇਹ ਵਤਨ ਪੁੱਜੀ

Monday, Apr 15, 2019 - 11:22 PM (IST)

ਪਾਕਿ ਗਏ ਜਥੇ ’ਚ ਸਿੱਖ ਸ਼ਰਧਾਲੂ ਦੀ ਮੌਤ, ਮ੍ਰਿਤਕ ਦੇਹ ਵਤਨ ਪੁੱਜੀ

ਅਟਾਰੀ/ਅੰਮ੍ਰਿਤਸਰ (ਦੀਪਕ)-ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਮਨਾਉਣ ਲਈ ਭਾਰਤ ਤੋਂ 12 ਅਪ੍ਰੈਲ ਨੂੰ ਰੇਲ ਗੱਡੀ ਰਾਹੀਂ ਸਿੱਖ ਜਥੇ ਵਿਚ ਪਾਕਿਸਤਾਨ ਗਏ ਇਕ ਸ਼ਰਧਾਲੂ ਦੀ ਮੌਤ ਹੋ ਜਾਣ ਬਾਅਦ ਮ੍ਰਿਤਕ ਦੀ ਦੇਹ ਅਟਾਰੀ ਸਰਹੱਦ ਰਸਤੇ ਭਾਰਤ ਆਉਣ ’ਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ ਅਤੇ ਮ੍ਰਿਤਕ ਦੇ ਰਿਸ਼ਤੇਦਾਰਾਂ ਵੱਲੋਂ ਲਈ ਗਈ। ਸਿੱਖ ਸ਼ਰਧਾਲੂ ਦੀ ਮ੍ਰਿਤਕ ਦੇਹ ਨੂੰ ਅਟਾਰੀ ਸਰਹੱਦ ਤੋਂ ਉਸ ਦੇ ਪਿੰਡ ਨਜ਼ਦੀਕ ਮਾਲੇਰਕੋਟਲਾ ਵਿਖੇ ਭੇਜਣ ਲਈ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਗੱਡੀ ਦਾ ਪ੍ਰਬੰਧ ਕਰ ਕੇ ਭੇਜੀ ਗਈ ਹੈ।
ਮ੍ਰਿਤਕ ਹੁਸ਼ਿਆਰ ਸਿੰਘ (71) ਵਾਸੀ ਪਿੰਡ ਹਥਣ, ਤਹਿਸੀਲ ਮਾਲੇਰਕੋਟਲਾ, ਜ਼ਿਲਾ ਸੰਗਰੂਰ ਦਾ ਰਹਿਣ ਵਾਲਾ ਸੀ। ਉਸ ਨੂੰ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਵਿਖੇ 13 ਅਪ੍ਰੈਲ ਨੂੰ ਹਾਰਟ ਅਟੈਕ ਹੋਇਆ ਤੇ ਆਰ. ਆਈ. ਸੀ. ਹਸਪਤਾਲ ਰਾਵਲਪਿੰਡੀ ਵਿਖੇ ਦਾਖਲ ਕਰਵਾਇਆ ਗਿਆ ਜਿਥੇ 14 ਅਪ੍ਰੈਲ ਬਾਅਦ ਦੁਪਹਿਰ 3 ਵਜੇ ਹੁਸ਼ਿਆਰ ਸਿੰਘ ਦੀ ਮੌਤ ਹੋ ਗਈ ਸੀ । ਅੱਜ ਪਾਕਿਸਤਾਨ ਤੋਂ ਸਿੱਖ ਸ਼ਰਧਾਲੂ ਦੀ ਮ੍ਰਿਤਕ ਦੇਹ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪਾਕਿਸਤਾਨ ਦੇ ਕੇਅਰ ਟੇਕਰ ਅਜ਼ਹਰ ਅਬਾਸ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਇਸ਼ਨਾਨ ਕਰਵਾਉਣ ਉਪਰੰਤ ਅਟਾਰੀ ਵਾਹਗਾ ਸਰਹੱਦ ਰਸਤੇ ਭਾਰਤ ਨੂੰ ਸੌਂਪੀ ਗਈ।


author

Sunny Mehra

Content Editor

Related News