ਖ਼ਾਲਸਾ ਸਾਜਣਾ ਦਿਵਸ ਮਨਾਉਣ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ, 22 ਅਪ੍ਰੈਲ ਪਰਤੇਗਾ ਭਾਰਤ

Saturday, Apr 13, 2024 - 02:55 PM (IST)

ਅੰਮ੍ਰਿਤਸਰ(ਸਰਬਜੀਤ)- ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 929 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਗੀ ਕਰਨ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ, ਅਮਰਜੀਤ ਸਿੰਘ ਭਲਾਈਪੁਰ, ਰਵਿੰਦਰ ਸਿੰਘ ਖਾਲਸਾ ਤੇ ਜਨਰਲ ਪ੍ਰਬੰਧਕ ਵਜੋਂ ਗਏ ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਪਰਮਜੀਤ ਸਿੰਘ ਤੇ ਰਣਜੀਤ ਸਿੰਘ ਭੋਮਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਅਧਿਕਾਰੀਆਂ ਨੇ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਦਿੱਤਾ।

ਇਹ ਵੀ ਪੜ੍ਹੋ- ਖਾਲਸਾ ਸਾਜਨਾ ਦਿਹਾੜਾ ਵਿਸਾਖੀ ਮੌਕੇ 15 ਅਪ੍ਰੈਲ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਜਾਵੇਗਾ ਬੰਗਲਾਦੇਸ਼

ਇਸ ਮੌਕੇ ਗੱਲਬਾਤ ਕਰਦਿਆਂ ਜਥੇ ਦੇ ਆਗੂ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਹਰ ਸਿੱਖ ਦੇ ਮਨ ਅੰਦਰ ਤਾਂਘ ਹੁੰਦੀ ਹੈ ਅਤੇ ਦਰਸ਼ਨ ਲਈ ਸਮਾਂ ਮਿਲਣ 'ਤੇ ਸਿੱਖ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਵੀਜ਼ੇ ਕੱਟਣ ਨਾਲ ਸਿੱਖ ਸੰਗਤਾਂ ਦੇ ਮਨ ’ਚ ਭਾਰੀ ਰੋਸ ਹੈ, ਇਸ ਲਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਮਦੇਨਜ਼ਰ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਖੁੱਲਦਿਲੀ ਨਾਲ ਵੀਜ਼ੇ ਦੇਣੇ ਚਾਹੀਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਜਥੇ ਦੀ ਅਗਵਾਈ ਸੌਂਪਣ ਲਈ ਧੰਨਵਾਦ ਕੀਤਾ।

ਇਹ ਵੀ ਪੜ੍ਹੋ-  ਵਿਸਾਖੀ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਪਹੁੰਚੀ ਸੰਗਤ, ਸੁੱਖ-ਸ਼ਾਂਤੀ ਲਈ ਕੀਤੀ ਅਰਦਾਸ

ਜਥਾ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਜਥਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਵਿਸਾਖੀ ਦੇ ਮੁੱਖ ਸਮਾਗਮ ਵਿਚ ਸ਼ਮੂਲੀਅਤ ਕਰਕੇ 15 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪੁੱਜੇਗਾ, ਜਿਥੋਂ 17 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਸੱਚਾ ਸੌਦਾ ਸਾਹਿਬ ਦੇ ਦਰਸ਼ਨ ਕਰੇਗਾ। 18 ਅਪ੍ਰੈਲ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਵੇਗਾ, ਜਿਥੋਂ 20 ਅਪ੍ਰੈਲ ਨੂੰ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨ ਕਰਕੇ ਜਥਾ ਲਾਹੌਰ ਪੁੱਜੇਗਾ। 21 ਅਪ੍ਰੈਲ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਰੁਕਣ ਉਪਰੰਤ 22 ਅਪ੍ਰੈਲ ਨੂੰ ਇਹ ਜਥਾ ਵਾਪਸ ਭਾਰਤ ਪਰਤੇਗਾ।

ਇਹ ਵੀ ਪੜ੍ਹੋ- ਵਿਦੇਸ਼ੋਂ ਆਈ 40 ਦਿਨਾਂ ਬਾਅਦ ਨੌਜਵਾਨ ਦੀ ਮ੍ਰਿਤਕ ਦੇਹ, ਪੁੱਤ ਦੀ ਲਾਸ਼ ਨੂੰ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

ਜਥੇ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓਐੱਸਡੀ ਸਤਬੀਰ ਸਿੰਘ ਧਾਮੀ, ਬਲਵਿੰਦਰ ਸਿੰਘ ਕਾਹਲਵਾਂ,  ਕੁਲਵਿੰਦਰ ਸਿੰਘ ਰਮਦਾਸ, ਬਿਜੈ ਸਿੰਘ, ਸ, ਗੁਰਿੰਦਰ ਸਿੰਘ ਮਥਰੇਵਾਲ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਅਤੇ ਜਥੇ ਵਿਚ ਜਾਣ ਵਾਲੇ ਯਾਤਰੂ ਮੌਜੂਦ ਸਨ।

ਇਹ ਵੀ ਪੜ੍ਹੋ- 'ਈਦ' ਮੌਕੇ ਮੰਤਰੀ ਧਾਲੀਵਾਲ ਪਹੁੰਚੇ ਮਸਜਿਦ, ਮੁਸਲਿਮ ਭਾਈਚਾਰੇ ਨੂੰ ਗਲ ਲਾ ਦਿੱਤੀ ਵਧਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News