ਪਾਕਿ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ: ਐਡਵੋਕੇਟ ਧਾਮੀ

Friday, Sep 11, 2026 - 06:24 PM (IST)

ਪਾਕਿ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ: ਐਡਵੋਕੇਟ ਧਾਮੀ

ਅੰਮ੍ਰਿਤਸਰ(ਸਰਬਜੀਤ)- ਭਾਰਤ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆ ਰਹੇ ਪਾਕਿਸਤਾਨ ਦੇ 104 ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਬੇਹੱਦ ਮੰਦਭਾਗਾ ਆਖਿਆ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਭਾਰਤ ਸਰਕਾਰ ਤੋਂ ਵੀਜ਼ਾ ਪ੍ਰਾਪਤ ਕਰਨ ਵਾਲੇ ਇਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਵਾਹਗਾ ਸਰਹੱਦ ਰਸਤੇ ਭਾਰਤ ਆਉਣ ਦੀ ਇਜਾਜ਼ਤ ਹੁੰਦੀ। ਪਰੰਤੂ ਜੇਕਰ ਅਜਿਹਾ ਨਹੀਂ ਹੋਇਆ ਤਾਂ ਉਨ੍ਹਾਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਅਖ਼ੀਰ ਸਮੇਂ ਰੋਕਣਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਵਤੀਰਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾਵਾਂ ਮਨੁੱਖੀ ਭਾਵਨਾਵਾਂ ਨਾਲ ਜੁੜੀਆਂ ਹੁੰਦੀਆਂ ਹਨ। ਜਦੋਂ ਭਾਰਤ ਸਰਕਾਰ ਵੱਲੋਂ ਇਨ੍ਹਾਂ ਸ਼ਰਧਾਲੂਆਂ ਨੂੰ ਬਕਾਇਦਾ ਵੀਜ਼ੇ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਉਨ੍ਹਾਂ ਨੂੰ ਭਾਰਤ ਆਉਣ ਤੋਂ ਰੋਕਣਾ ਅਤੇ ਯਾਤਰਾ ਦੇ ਆਖਰੀ ਸਮੇਂ ’ਤੇ ਨਵੀਂ ਤਰ੍ਹਾਂ ਦੀਆਂ ਸ਼ਰਤਾਂ ਲਗਾਉਣਾ ਸ਼ਰਧਾਲੂਆਂ ਲਈ ਬੇਹੱਦ ਦੁਖਦਾਈ ਹੈ।

ਇਹ ਵੀ ਪੜ੍ਹੋ- ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ

ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕੇ ਗਏ ਸਿੱਖ ਸ਼ਰਧਾਲੂਆਂ ਨੂੰ ਤੁਰੰਤ ਭਾਰਤ ਆਉਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਾਰਨ ਹਵਾਈ ਰਸਤੇ ਰਾਹੀਂ ਯਾਤਰਾ ਸੰਭਵ ਨਹੀਂ ਹੈ ਤਾਂ ਅਟਾਰੀ-ਵਾਹਗਾ ਜ਼ਮੀਨੀ ਰਸਤੇ ਰਾਹੀਂ ਉਨ੍ਹਾਂ ਨੂੰ ਭਾਰਤ ਜਾਣ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਗੁਰੂ ਘਰਾਂ ਦੇ ਦਰਸ਼ਨਾਂ ਤੋਂ ਰੋਕਣ ਦੀ ਬਜਾਏ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਧਾਰਮਿਕ ਯਾਤਰਾਵਾਂ ਪ੍ਰਤੀ ਸੁਹਿਰਦ ਪਹੁੰਚ ਅਪਣਾਉਣੀ ਚਾਹੀਦੀ ਹੈ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਰੁਕਾਵਟ ਦੇ ਆਪਣੀ ਧਾਰਮਿਕ ਯਾਤਰਾ ਪੂਰੀ ਕਰ ਸਕਣ।

ਇਹ ਵੀ ਪੜ੍ਹੋ- ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ 3 ਘੰਟੇ ਰਹੇਗਾ ਚੱਕਾ ਜਾਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News