'ਪਾਕਿ ਧਰਤੀ' 'ਤੇ ਪੁੱਜਾ ਸਿੱਖ ਸ਼ਰਧਾਲੂਆਂ ਦਾ ਜੱਥਾ, ਹੋਇਆ ਨਿੱਘਾ ਸਵਾਗਤ (ਵੀਡੀਓ)
Tuesday, Jul 30, 2019 - 03:43 PM (IST)
ਅੰਮ੍ਰਿਤਸਰ/ਲਾਹੌਰ (ਰਣਦੀਪ ਸਿੰਘ, ਅਮਰੀਕ ਟੁਰਨਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ 1 ਅਗਸਤ 2019 ਨੂੰ ਸਜਾਏ ਜਾਣ ਵਾਲੇ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ 'ਚ ਸ਼ਾਮਲ ਹੋਣ ਲਈ 500 ਤੋਂ ਜ਼ਿਆਦਾ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ 'ਪਾਕਿ ਧਰਤੀ' 'ਤੇ ਪਹੁੰਚ ਗਿਆ ਹੈ। ਪਾਕਿ ਧਰਤੀ 'ਤੇ ਪਹੁੰਚਣ 'ਤੇ ਪਾਕਿ ਸਰਕਾਰ ਨੇ ਸਿੱਖ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਦਿਨ ਨਾਲ ਉਨ੍ਹਾਂ ਦੀ ਖਿਦਮਤਦਾਰੀ ਕੀਤੀ।
ਪਾਕਿ ਸਰਕਾਰ ਨੇ ਉਨ੍ਹਾਂ ਨੂੰ ਲਿਆਉਣ ਲਈ ਏ.ਸੀ. ਕੋਚ ਬੱਸਾਂ ਦਾ ਵਿਸ਼ੇਸ਼ ਤੌਰ 'ਤੇ ਪ੍ਰਬੰਧ ਕੀਤਾ। ਇਸ ਮੌਕੇ ਪਾਕਿ ਪੁਲਸ ਇੰਮੀਗੇਸ਼ਨ ਨੇ ਵੀ ਆਏ ਹੋਏ ਸਿੱਖ ਸ਼ਰਧਾਲੂਆਂ ਨੂੰ ਆਪਣਾ ਪੂਰਾ ਸਹਿਯੋਗ ਦਿੱਤਾ ਅਤੇ ਉਨ੍ਹਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ।